Dailyhunt Logo
  • Light mode
    Follow system
    Dark mode
    • Play Story
    • App Story
ਸੁਲਤਾਨਪੁਰ ਲੋਧੀ ਵਿਖੇ ਸਾਂਝੇ ਮੁਲਾਜ਼ਮ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ ਵਿਖੇ ਸਾਂਝੇ ਮੁਲਾਜ਼ਮ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Babushahi 2 weeks ago
  • ਸੁਲਤਾਨਪੁਰ ਲੋਧੀ ਵਿਖੇ ਸਾਂਝੇ ਮੁਲਾਜ਼ਮ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

    ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਮੰਨਵਾ ਕੇ ਹੀ ਦਮ ਲੈਣਗੇ -ਕਰਨੈਲ ਸਿੰਘ, ਸੁਖਚੈਨ ਸਿੰਘ

    ਬਲਵਿੰਦਰ ਸਿੰਘ ਧਾਲੀਵਾਲ

    ਸੁਲਤਾਨਪੁਰ ਲੋਧੀ, 29 ਅਗਸਤ 2026- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਸਾਂਝੇ ਮੁਲਾਜ਼ਮ ਫਰੰਟ ਦੇ ਆਗੂਆਂ ਨੇ ਸੁਲਤਾਨਪੁਰ ਲੋਧੀ ਵਿਖੇ ਰੋਸ ਮਾਰਚ ਕੱਢਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਦਾ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਤੋਂ ਪਹਿਲਾਂ ਐਸ ਡੀ ਐਮ ਦਫਤਰ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਫਰੰਟ ਸੁਲਤਾਨਪੁਰ ਲੋਧੀ ਦੇ ਆਗੂਆਂ ਸੁਖਚੈਨ ਸਿੰਘ ਗੋਰਮਿੰਟ ਟੀਚਰ ਯੂਨੀਅਨ, ਪ੍ਰਿੰਸੀਪਲ ਕਰਨੈਲ ਸਿੰਘ ਪੈਨਸ਼ਨਰ ਐਸੋਸੀਏਸ਼ਨ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਅਧਿਆਪਕ ਦਲ ਤੋਂ ਮਨਜਿੰਦਰ ਸਿੰਘ,ਸਤਵਿੰਦਰ ਸਿੰਘ ਸਟਾਫ਼ ਨਰਸਿੰਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਕੌਰ, ਸਿਹਤ ਵਿਭਾਗ ਦੇ ਆਗੂ ਸੰਨੀ ਸਹੋਤਾ, ਤਰਲੋਚਨ ਸਿੰਘ, ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਢੇ ਚਾਰ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ, ਜ਼ੋ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ।

  • ਉਨ੍ਹਾਂ ਨੇ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ 18 ਫ਼ੀਸਦੀ ਦੇਣ ਦੀ ਬਜਾਏ ਉਨ੍ਹਾਂ ਨੂੰ ਤਨਖਾਹਾਂ ਘੱਟ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਿਮਾਚਲ, ਹਰਿਆਣਾ,ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਸੂਬਿਆਂ ਦੀਆਂ ਸਰਕਾਰਾਂ ਨੇ ਆਪਣੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਦੇ ਕੇ ਉਸ ਤੋਂ ਟਵੀਟ ਕਰਕੇ ਮੀਟਿੰਗ ਰੱਦ ਕਰਨਾ ਲੋਕਤੰਤਰੀ ਸਿਧਾਂਤਾਂ ਦੇ ਉਲਟ ਹੈ।ਇਸ ਮੌਕੇ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਉੱਪਰ ਕਾਰਵਾਈ ਕਰਨ ਦੇ ਦਿੱਤੇ ਜਾ ਰਹੇ ਡਰਾਵਿਆਂ ਦੀ ਨਿਖੇਦੀ ਕਰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਤਰਕ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੂਜੇ ਸੂਬਿਆਂ ਦੇ ਮੁਕਾਬਲੇ ਵੱਧ ਹਨ, ਜ਼ੋ ਅਸਲੀਅਤ ਤੋਂ ਕੋਹਾਂ ਦੂਰ ਹੈ।ਜਦ ਕਿ ਵਿਧਾਇਕਾਂ ਦੀਆਂ ਤਨਖਾਹਾਂ ਦੇਸ਼ ਵਿੱਚ ਸਭ ਤੋਂ ਵੱਧ ਹਨ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਸੁੱਚਾ ਸਿੰਘ ਮਿਰਜ਼ਾ ਪੁਰ, ਸੀਨੀਅਰ ਅਸਿਸਟੈਂਟ ਕੁਲਜੀਤ ਸਿੰਘ,ਕਾਮਰੇਡ ਗੁਰਚਰਨ ਦਾਸ, ਕੰਵਰਦੀਪ ਸਿੰਘ ਕੇ ਡੀ,ਗੋਪਾਲ ਦਾਸ, ਸੁਖਦੇਵ ਸਿੰਘ ਬੂਲਪੁਰ, ਅਮਰਿੰਦਰ ਸਿੰਘ ਫਾਰਮੇਸੀ ਅਫ਼ਸਰ, ਅਵਤਾਰ ਸਿੰਘ ਹੈਬਤਪੁਰ,ਬਲਿਹਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਨਵਜੀਤ ਜੰਮੂ, ਕੁਲਬੀਰ ਕੌਰ, ਤਰੰਨਮ ਪ੍ਰੀਤ ਕੌਰ, ਪ੍ਰਦੀਪ ਕੌਰ, ਸੁਖਨਿੰਦਰ ਸਿੰਘ,ਅਮਨ ਸ਼ਰਮਾ, ਜਸਵਿੰਦਰ ਸਿੰਘ ਸ਼ਿਕਾਰਪੁਰ, ਰੁਪਿੰਦਰ ਸਿੰਘ ਆਲੂਪੁਰ, ਯੁਗੇਸ਼ ਸੌਰੀ, ਸਤਵਿੰਦਰ ਸਿੰਘ, ਅਮ੍ਰਿਤਪਾਲ ਸਿੰਘ ਲੋਹੀਆਂ, ਅਜੇ ਗੁਪਤਾ, ਜਗਮੋਹਣ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

    • Download Babushahi App

  • ਬਲਵਿੰਦਰ ਸਿੰਘ ਧਾਲੀਵਾਲ

    ਸੁਲਤਾਨਪੁਰ ਲੋਧੀ, 29 ਅਗਸਤ 2026- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਸਾਂਝੇ ਮੁਲਾਜ਼ਮ ਫਰੰਟ ਦੇ ਆਗੂਆਂ ਨੇ ਸੁਲਤਾਨਪੁਰ ਲੋਧੀ ਵਿਖੇ ਰੋਸ ਮਾਰਚ ਕੱਢਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਦਾ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਤੋਂ ਪਹਿਲਾਂ ਐਸ ਡੀ ਐਮ ਦਫਤਰ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਫਰੰਟ ਸੁਲਤਾਨਪੁਰ ਲੋਧੀ ਦੇ ਆਗੂਆਂ ਸੁਖਚੈਨ ਸਿੰਘ ਗੋਰਮਿੰਟ ਟੀਚਰ ਯੂਨੀਅਨ, ਪ੍ਰਿੰਸੀਪਲ ਕਰਨੈਲ ਸਿੰਘ ਪੈਨਸ਼ਨਰ ਐਸੋਸੀਏਸ਼ਨ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਅਧਿਆਪਕ ਦਲ ਤੋਂ ਮਨਜਿੰਦਰ ਸਿੰਘ,ਸਤਵਿੰਦਰ ਸਿੰਘ ਸਟਾਫ਼ ਨਰਸਿੰਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਕੌਰ, ਸਿਹਤ ਵਿਭਾਗ ਦੇ ਆਗੂ ਸੰਨੀ ਸਹੋਤਾ, ਤਰਲੋਚਨ ਸਿੰਘ, ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਢੇ ਚਾਰ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ, ਜ਼ੋ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ 18 ਫ਼ੀਸਦੀ ਦੇਣ ਦੀ ਬਜਾਏ ਉਨ੍ਹਾਂ ਨੂੰ ਤਨਖਾਹਾਂ ਘੱਟ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਿਮਾਚਲ, ਹਰਿਆਣਾ,ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਸੂਬਿਆਂ ਦੀਆਂ ਸਰਕਾਰਾਂ ਨੇ ਆਪਣੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਦੇ ਕੇ ਉਸ ਤੋਂ ਟਵੀਟ ਕਰਕੇ ਮੀਟਿੰਗ ਰੱਦ ਕਰਨਾ ਲੋਕਤੰਤਰੀ ਸਿਧਾਂਤਾਂ ਦੇ ਉਲਟ ਹੈ।ਇਸ ਮੌਕੇ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਉੱਪਰ ਕਾਰਵਾਈ ਕਰਨ ਦੇ ਦਿੱਤੇ ਜਾ ਰਹੇ ਡਰਾਵਿਆਂ ਦੀ ਨਿਖੇਦੀ ਕਰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਤਰਕ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੂਜੇ ਸੂਬਿਆਂ ਦੇ ਮੁਕਾਬਲੇ ਵੱਧ ਹਨ, ਜ਼ੋ ਅਸਲੀਅਤ ਤੋਂ ਕੋਹਾਂ ਦੂਰ ਹੈ।ਜਦ ਕਿ ਵਿਧਾਇਕਾਂ ਦੀਆਂ ਤਨਖਾਹਾਂ ਦੇਸ਼ ਵਿੱਚ ਸਭ ਤੋਂ ਵੱਧ ਹਨ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਸੁੱਚਾ ਸਿੰਘ ਮਿਰਜ਼ਾ ਪੁਰ, ਸੀਨੀਅਰ ਅਸਿਸਟੈਂਟ ਕੁਲਜੀਤ ਸਿੰਘ,ਕਾਮਰੇਡ ਗੁਰਚਰਨ ਦਾਸ, ਕੰਵਰਦੀਪ ਸਿੰਘ ਕੇ ਡੀ,ਗੋਪਾਲ ਦਾਸ, ਸੁਖਦੇਵ ਸਿੰਘ ਬੂਲਪੁਰ, ਅਮਰਿੰਦਰ ਸਿੰਘ ਫਾਰਮੇਸੀ ਅਫ਼ਸਰ, ਅਵਤਾਰ ਸਿੰਘ ਹੈਬਤਪੁਰ,ਬਲਿਹਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਨਵਜੀਤ ਜੰਮੂ, ਕੁਲਬੀਰ ਕੌਰ, ਤਰੰਨਮ ਪ੍ਰੀਤ ਕੌਰ, ਪ੍ਰਦੀਪ ਕੌਰ, ਸੁਖਨਿੰਦਰ ਸਿੰਘ,ਅਮਨ ਸ਼ਰਮਾ, ਜਸਵਿੰਦਰ ਸਿੰਘ ਸ਼ਿਕਾਰਪੁਰ, ਰੁਪਿੰਦਰ ਸਿੰਘ ਆਲੂਪੁਰ, ਯੁਗੇਸ਼ ਸੌਰੀ, ਸਤਵਿੰਦਰ ਸਿੰਘ, ਅਮ੍ਰਿਤਪਾਲ ਸਿੰਘ ਲੋਹੀਆਂ, ਅਜੇ ਗੁਪਤਾ, ਜਗਮੋਹਣ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi