ਅਸ਼ੋਕ ਵਰਮਾ
ਲਹਿਰਾ ਮੁਹੱਬਤ 29 ਅਗਸਤ 2026: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਇੱਕ ਵਾਰ ਫ਼ਿਰ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਹੜਤਾਲ ਸ਼ੁਰੂ ਕਰ ਦਿੱਤੀ। ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ ,ਲਛਮਣ ਰਾਮਪੁਰਾ,ਹਰਦੀਪ ਤੱਗੜ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਪਰ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੇ ਮਸਲੇ ਨੂੰ ਲੈਕੇ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਇਸ ਦੇ ਰੋਸ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 07 ਨਾਲ਼ ਲੱਗਦੀ ਸਰਵਿਸ ਰੋਡ ਤੇ ਟੈਂਟ ਲਗਾਕੇ ਇੱਕ ਵਾਰ ਫਿਰ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਠੇਕਾ ਮੁਲਾਜ਼ਮਾਂ ਦੇ ਰੋਸ ਨੂੰ ਵੇਖਦੇ ਜ਼ਿਲਾ ਪ੍ਰਸਾਸ਼ਨ ਵੱਲੋਂ ਸ੍ਰੀ ਮਨਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸੰਗਤ ਮੰਡੀ ਨੇ ਧਰਨਾ ਸਥਾਨ ਤੇ ਪਹੁੰਚਕੇ ਮੰਗ ਪੱਤਰ ਲਿਆ ਅਤੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਡਿਪਟੀ ਕਮਿਸ਼ਨਰ ਬਠਿੰਡਾ ਨਾਲ਼ ਗੱਲਬਾਤ ਕਰਕੇ ਜਲਦ ਹੀ ਜਥੇਬੰਦੀ ਦੇ ਆਗੂਆਂ ਦੀ ਬਿਜਲੀ ਮੰਤਰੀ ਪੰਜਾਬ ਨਾਲ਼ ਮੀਟਿੰਗ ਫਿਕਸ ਕਰਵਾ ਦਿੱਤੀ ਜਾਵੇਗੀ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਤਰਜ਼ਬੇ ਦੇ ਆਧਾਰ ਤੇ ਬਿਨਾਂ ਸ਼ਰਤ ਵਿਭਾਗ ਵਿੱਚ ਪੱਕਾ ਕੀਤਾ ਜਾਵੇ। ਅੱਜ ਦੀ ਇਕੱਤਰਤਾ ਨੂੰ ਬੀਕੇਯੂ ਫਤਿਹ ਪੰਜਾਬ ਤੋਂ ਮੱਘਰ ਸਿੰਘ ਜਿਲ੍ਹਾ ਪ੍ਰਧਾਨ ਅਤੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ।
- Download Babushahi App
ਅਸ਼ੋਕ ਵਰਮਾ
ਲਹਿਰਾ ਮੁਹੱਬਤ 29 ਅਗਸਤ 2026: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਇੱਕ ਵਾਰ ਫ਼ਿਰ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਹੜਤਾਲ ਸ਼ੁਰੂ ਕਰ ਦਿੱਤੀ। ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ ,ਲਛਮਣ ਰਾਮਪੁਰਾ,ਹਰਦੀਪ ਤੱਗੜ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੇ ਮਸਲੇ ਨੂੰ ਲੈਕੇ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।
- Download Babushahi App

