Dailyhunt
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਗਵੰਤ ਮਾਨ 'ਤੇ ਸ਼ਰਾਬ ਪੀ ਕੇ ਆਉਣ ਦੇ ਇਲਜ਼ਾਮ ਲੱਗੇ, 'ਆਪ' ਨੇ ਵਿਸ਼ਵਾਸ ਮਤ ਜਿੱਤਿਆ, ਹੋਰ ਕੀ-ਕੀ ਹੋਇਆ

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਗਵੰਤ ਮਾਨ 'ਤੇ ਸ਼ਰਾਬ ਪੀ ਕੇ ਆਉਣ ਦੇ ਇਲਜ਼ਾਮ ਲੱਗੇ, 'ਆਪ' ਨੇ ਵਿਸ਼ਵਾਸ ਮਤ ਜਿੱਤਿਆ, ਹੋਰ ਕੀ-ਕੀ ਹੋਇਆ

Getty Images

ਪੰਜਾਬ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਲਿਆਂਦਾ ਗਿਆ ਵਿਸ਼ਵਾਸ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ। ਆਮ ਆਦਮੀ ਪਾਰਟੀ ਦੇ 94 ਵਿਧਾਇਕਾਂ ਵਿੱਚੋਂ 88 ਵਿਧਾਇਕਾਂ ਨੇ ਇਸ ਮਤੇ ਦਾ ਸਮਰਥਨ ਕੀਤਾ। ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਜੇਲ੍ਹ ਵਿੱਚ ਹਨ ਜਦੋਂਕਿ ਚਾਰ ਵਿਧਾਇਕ ਗੈਰ-ਹਾਜ਼ਰ ਰਹੇ।

ਦਰਅਸਲ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਛੇ ਰਾਜਸਭਾ ਮੈਂਬਰ ਬੀਜੇਪੀ ਨਾਲ ਰਲੇਵਾਂ ਕਰ ਗਏ ਸਨ ਜਿਸ ਤੋਂ ਬਾਅਦ ਸਰਕਾਰ ਵੱਲੋਂ ਵਿਸ਼ੇਸ਼ ਸੈਸ਼ਨ ਦੌਰਾਨ ਵਿਸ਼ਵਾਸ ਮਤਾ ਲਿਆਂਦਾ ਗਿਆ ਸੀ।

ਮਤਾ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸਨੂੰ ਰਾਸ਼ਟਰਪਤੀ ਕੋਲ ਲੈਕੇ ਜਾਣਗੇ। ਸੀਐੱਮ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ 5 ਮਈ ਦਾ ਸਮਾਂ ਮਿਲਿਆ ਹੈ।

ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਅਫਵਾਹਾਂ ਦਾ ਬਾਜ਼ਾਰ ਗਰਮ ਰਹਿੰਦਾ। ਨਕਾਰਤਮਕ ਖ਼ਬਰਾਂ ਤੇਜ਼ੀ ਨਾਲ ਫੈਲਦੀਆਂ ਹਨ। ਇਹ ਆਮ ਲੋਕਾਂ ਦੇ ਦਿਲਾਂ ਵਿੱਚ ਭਰਮ ਪੈਦਾ ਕਰ ਦਿੰਦੀਆਂ ਹਨ। ਇਹ ਵਿਰੋਧੀਆਂ ਦਾ ਬੁਖਲਾਹਟ ਹੈ।"

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਬੀਜੇਪੀ ਵਿੱਚ ਜਾਣ ਬਾਰੇ ਬੋਲਦਿਆਂ ਕਿਹਾ ਕਿ ਇਸ ਨਾਲ ਝਾੜੂ ਨੂੰ ਕੋਈ ਫਰਕ ਨਹੀਂ ਪੈਦਾ।

ਭਗਵੰਤ ਮਾਨ ਨੇ ਕਿਹਾ, "ਮੈਂ ਪ੍ਰਸਤਾਵ ਦੀ ਕਾਪੀ ਰਾਸ਼ਟਰਪਤੀ ਕੋਲ ਨਾਲ ਲੈ ਕੇ ਜਾਵਾਂਗਾ।"

ਇਸ ਦੇ ਨਾਲ ਹੀ ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਨੇ ਉਹ ਮਜ਼ਦੂਰਾਂ ਦੀ 'ਘੱਟੋ-ਘੱਟ ਉਜਰਤ ਵਿੱਚ 15% ਵਾਧੇ ਦਾ ਐਲਾਨ' ਦਾ ਐਲਾਨ ਕਰਦਾ ਹਾਂ।

ਵਿਰੋਧੀਆਂ ਦਾ ਇਲਜ਼ਾਮ, 'ਸੀਐੱਮ ਸ਼ਰਾਬ ਪੀ ਸਦਨ 'ਚ ਆਏ'

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਰੱਖੇ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ਼ੁੱਕਰਵਾਰ ਨੂੰ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸ਼ਰਾਬ ਪੀ ਕੇ ਸੈਸ਼ਨ ਵਿੱਚ ਆਉਣ ਦੇ ਇਲਜ਼ਾਮ ਲਗਾਏ।

ਹਾਲਾਂਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀਆਂ ਦੇ ਇਨ੍ਹਾਂ ਇਲਜ਼ਾਮਾਂ ਨੂੰ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਚਾਲ ਕਰਾਰ ਦਿੱਤਾ।

ਦਰਅਸਲ, ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਸੈਸ਼ਨ ਮਜ਼ਦੂਰਾਂ ਦੀਆਂ ਉਜ਼ਰਤਾਂ ਬਾਰੇ ਚਰਚਾ ਕਰਨ ਲਈ ਰੱਖਿਆ ਗਿਆ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਫੋਨ ਦੀ ਵਰਤੋਂ ਕਰਨ ਅਤੇ ਬੈਠਣ ਦੇ ਤਰੀਕੇ ਨੂੰ ਲੈ ਕੇ ਸਵਾਲ ਚੁੱਕੇ।

ਇਸ ਤੋਂ ਥੋੜ੍ਹੀ ਦੇਰ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਸ਼ਰਾਬ ਪੀ ਕੇ ਸਦਨ ਵਿੱਚ ਆਏ ਹਨ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ਬਾਅਦ ਸਦਨ ਵਿੱਚੋਂ ਚਲੇ ਗਏ ਸਨ।

ਵਿਰੋਧੀ ਧਿਰ ਨੇ ਕੀ ਮੰਗ ਕੀਤੀ

 ANIਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਵਿਧਾਇਕਾਂ ਦਾ ਅਲਕੋਹਲ ਦਾ ਟੈਸਟ ਕਰਵਾਇਆ ਜਾਵੇ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਨੇ ਸੈਸ਼ਨ ਵਿੱਚੋਂ ਵਾਕ ਆਉਟ ਕੀਤਾ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਵਿਧਾਇਕਾਂ ਦਾ ਅਲਕੋਹਲ ਦਾ ਟੈਸਟ ਕਰਵਾਇਆ ਜਾਵੇ।

ਪ੍ਰਤਾਪ ਬਾਜਵਾ ਨੇ ਇਸੇ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਨੂੰ ਚਿੱਠੀ ਵੀ ਲਿਖੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਸਰਕਾਰ ਤੋਂ ਵਿਧਾਇਕਾਂ ਦਾ ਅਲਕੋਹਲ ਟੈਸਟ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ, "ਵਿਧਾਨ ਸਭਾ ਲੋਕਤੰਤਰ ਦਾ ਮੰਦਰ ਹੁੰਦੀ ਹੈ। ਜਿਵੇਂ ਮੰਦਰ ਜਾਂ ਗੁਰਦੁਆਰੇ ਵਿੱਚ ਸ਼ਰਾਬ ਪੀ ਕੇ ਜਾਣਾ ਬੇਅਦਬੀ ਮੰਨਿਆ ਜਾਂਦਾ ਹੈ, ਉਸੇ ਤਰ੍ਹਾਂ ਜੇ ਸਰਕਾਰ ਨਸ਼ੇ ਵਿੱਚ ਆਏ ਤਾਂ ਇਹ ਲੋਕਤੰਤਰ ਦੇ ਮੰਦਰ ਦਾ ਅਪਮਾਨ ਹੈ।"

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਮਜ਼ਦੂਰ ਦਿਹਾੜੇ ਵਾਲੇ ਦਿਨ ਵੀ ਪੰਜਾਬ ਦੇ ਪਵਿੱਤਰ ਸਦਨ (ਵਿਧਾਨ ਸਭਾ) ਵਿੱਚ ਸ਼ਰਾਬ ਪੀ ਕੇ ਗਏ ਸਨ। ਕਈ ਵਿਧਾਇਕਾਂ ਨੇ ਸਪੀਕਰ ਸਾਬ੍ਹ ਨੂੰ ਮੁੱਖ ਮੰਤਰੀ ਦਾ ਐਲਕੋਮੀਟਰ ਟੈਸਟ ਕਰਵਾਉਣ ਲਈ ਬੇਨਤੀ ਵੀ ਕੀਤੀ, ਪਰ ਪੱਖਪਾਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਵੀ ਇਸ ਗੱਲ ਨੂੰ ਅਣਗੌਲਿਆ ਕਰ ਦਿੱਤਾ।"

ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਚਾਲ - ਚੀਮਾ

 ANIਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਪਿਛਲੇ ਸਮੇਂ ਵਿੱਚ ਸਰਕਾਰ ਵੱਲੋਂ ਕੀਤੀ ਜਾ ਰਹੀ ਨਜ਼ਾਇਜ਼ ਕਬਜ਼ਿਆਂ ਦੀ ਜਾਂਚ ਤੋਂ ਘਬਰਾਈ ਹੋਈ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਵਿਰੋਧੀ ਧਿਰ ਦੇ ਵਾਕ ਆਉਣ ਕਰਨ ਅਤੇ ਮੁੱਖ ਮੰਤਰੀ ਦੇ ਸ਼ਰਾਬ ਪੀ ਕੇ ਵਿਧਾਨ ਸਭਾ ਵਿੱਚ ਆਉਣ ਦੇ ਇਲਜ਼ਾਮਾਂ ਨੂੰ ਕਾਂਗਰਸ ਸਾਜ਼ਿਸ ਦੱਸਿਆ।

ਚੀਮਾ ਨੇ ਕਿਹਾ, "ਕਾਂਗਰਸ ਪਾਰਟੀ ਪਿਛਲੇ ਸਮੇਂ ਵਿੱਚ ਸਰਕਾਰ ਵੱਲੋਂ ਕੀਤੀ ਜਾ ਰਹੀ ਨਜ਼ਾਇਜ਼ ਕਬਜ਼ਿਆਂ ਦੀ ਜਾਂਚ ਤੋਂ ਘਬਰਾਈ ਹੋਈ ਹੈ। ਜਿਸ ਕਰਕੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਅਜਿਹੇ ਇਲਜ਼ਾਮ ਲਗਾਏ ਜਾ ਰਹੇ ਹਨ।"

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਯੂਨਿਟ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਇਲਜ਼ਾਮਾਂ ਨੂੰ ਮੰਦਭਾਗਾ ਕਰਾਰ ਦਿੱਤਾ।

ਉਹਨਾਂ ਕਿਹਾ ਕਿ ਜਦੋਂ ਸਰਕਾਰ ਮਜ਼ਦੂਰਾਂ ਦੀਆਂ ਉਜਰਤਾਂ ਵਧਾਉਣ ਲਈ ਚਰਚਾ ਕਰਨਾ ਚਾਹੁੰਦੀ ਸੀ ਤਾਂ ਵਿਰੋਧੀ ਧਿਰ ਬਹਾਨਾ ਬਣਾ ਕੇ ਵਾਕ ਆਉਟ ਕਰ ਗਈ।

ਭਗਵੰਤ ਮਾਨ Getty Images

source: bbc.com/punjabi

Dailyhunt
Disclaimer: This content has not been generated, created or edited by Dailyhunt. Publisher: BBC Punjabi