Dailyhunt
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਇਆ ਗਿਆ ਕਵਿਤਾ ਉਚਾਰਣ ਮੁਕਾਬਲਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਇਆ ਗਿਆ ਕਵਿਤਾ ਉਚਾਰਣ ਮੁਕਾਬਲਾ

BTT News 1 week ago

ਰਨਾਲਾ (BTTNEWS)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖ਼ੇ ਪ੍ਰਿੰਸੀਪਲ ਰਾਜੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਵੱਲੋਂ ਅੰਗਰੇਜ਼ੀ ਭਾਸ਼ਾ ਵਿੱਚ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਮੂਹ ਸਕੂਲ ਸਟਾਫ਼ ਦੇ ਵੱਡਮੁੱਲੇ ਯੋਗਦਾਨ ਸਦਕਾ ਅੰਗਰੇਜ਼ੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਅੰਗਰੇਜ਼ੀ ਭਾਸ਼ਾ ਵਿਚ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ।

ਜਿਸ ਵਿਚ ਵਿਦਿਆਰਥੀਆਂ ਦੀ ਸ਼ਲਾਗਾਯੋਗ ਭਾਗੀਦਾਰੀ ਰਹੀ।


ਇਸ ਮੁਕਾਬਲੇ ਵਿਚ ਸਿਮਰਪ੍ਰੀਤ ਕੌਰ,ਪ੍ਰਿਆ, ਪ੍ਰਾਚੀ ਵਰਮਾ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਰਾਜੇਸ਼ ਕੁਮਾਰ ਅਤੇ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਸਕੂਲ ਦੀਆਂ ਦੋ ਵਿਦਿਆਰਥਣਾਂ ਨਵਲੀਨ ਅਤੇ ਮੇਵੀਸ ਬੇਗਮ ਦੀਆਂ ਅੰਗਰੇਜ਼ੀ ਭਾਸ਼ਾ ਵਿਚ ਮੌਲਿਕ ਰਚਨਾਵਾਂ ਅੰਗਰੇਜ਼ੀ ਅਖ਼ਬਾਰ ਵਿਚ ਪ੍ਰਕਾਸ਼ਿਤ ਹੋਈਆਂ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।
ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਵਿਚ ਰੁਚੀ ਪੈਦਾ ਕਰਨਾ ਸੀ। ਇਸ ਮੌਕੇ ਦੀ ਮਹੁੱਤਤਾ ਨੂੰ ਦਰਸਾਉਂਦੇ ਇਸ ਮੌਕੇ ਜਸਪ੍ਰੀਤ ਸਿੰਘ, ਮੈਡਮ ਸੁਨੀਤਾ ਰਾਣੀ, ਤਰਨਜੀਤ ਕੌਰ, ਹਨਦੀਪ ਕੌਰ, ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਸੰਖੇਪ ਭਾਸ਼ਣ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਪੜ੍ਹਨ ਲਿਖਣ ਦੀ ਰੁਚੀ ਨੂੰ ਪੈਦਾ ਕਰਦੇ ਹਨ ਅਤੇ ਉਹਨਾਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਕਰਦੇ ਹਨ।
Dailyhunt
Disclaimer: This content has not been generated, created or edited by Dailyhunt. Publisher: BTT News Punjabi