Dailyhunt Logo
  • Light mode
    Follow system
    Dark mode
    • Play Story
    • App Story
ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ

ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ

Chardikala TV 4 months ago

ਜਲੰਧਰ: ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਇਸ ਦੌਰਾਨ, ਫਗਵਾੜਾ ਦੇ ਲਾਅ ਗੇਟ ਦੇ ਬਾਹਰ ਗੋਲੀਬਾਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਉਪਲਬਧ ਜਾਣਕਾਰੀ ਅਨੁਸਾਰ, ਐਲ.ਪੀ.ਯੂ. ਲਾਅ ਗੇਟ ਦੇ ਨੇੜੇ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।

ਰਿਪੋਰਟਾਂ ਅਨੁਸਾਰ, ਇਸ ਮਾਮਲੇ ਵਿੱਚ ਹਾਲੇ ਪੁਲਿਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ । ਦੱਸਿਆ ਜਾ ਰਿਹਾ ਹੈ ਕਿ ਦੋ ਮੋਟਸਾਇਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਗੋਲੀਬਾਰੀ ਕੀਤੀ ਹੈ । ਸਿਮਰਨਜੀਤ 'ਤੇ 11 ਮਹੀਨੇ ਪਹਿਲਾਂ ਗੋਲੀਬਾਰੀ ਹੋਈ ਸੀ । ਉਸ ਮੌਕੇ 'ਤੇ, ਉਹ ਮਾਡਲ ਟਾਊਨ ਵਿੱਚ ਇੱਕ ਜਿੰਮ ਦੇ ਬਾਹਰ ਗੋਲੀਬਾਰੀ ਦੌਰਾਨ ਵਾਲ-ਵਾਲ ਬਚ ਗਏ ਸਨ।

Dailyhunt
Disclaimer: This content has not been generated, created or edited by Dailyhunt. Publisher: Chardikala TV