Dailyhunt
ਧੂਰੀ 'ਚ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ, ਪੰਜਾਬ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਧੂਰੀ 'ਚ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ, ਪੰਜਾਬ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

Chardikala TV 1 week ago

ਧੂਰੀ : ਪੰਜਾਬ ਸਰਕਾਰ ਨੇ ਧੂਰੀ ਵਿੱਚ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਇਸ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਹੋ ਗਈ ਹੈ।

ਇਹ ਰੇਲਵੇ ਓਵਰਬ੍ਰਿਜ ਬਾਗੜੀਆਂ ਚੌਂਕ ਨੇੜੇ ਮਹਾਂਵੀਰ ਮੰਦਰ ਕੋਲੋਂ ਸ਼ੁਰੂ ਹੋ ਕੇ ਧੂਰੀ ਬਾਈਪਾਸ 'ਤੇ ਜਾ ਕੇ ਉਤਰੇਗਾ।

ਇਹ ਪੁਲ ਸ਼ੇਰੋ ਡਿਸਟ੍ਰੀਬਿਊਟਰੀ ਡਰੇਨ ਤੋਂ ਲੰਘਦਾ ਹੋਇਆ ਰਾਜਪੁਰਾ-ਬਠਿੰਡਾ ਅਤੇ ਧੂਰੀ-ਲੁਧਿਆਣਾ ਰੇਲਵੇ ਲਾਈਨਾਂ ਨੂੰ ਕਵਰ ਕਰੇਗਾ। ਇਸ ਦੇ ਨਿਰਮਾਣ ਨਾਲ ਧੂਰੀ ਬਾਈਪਾਸ ਅਤੇ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਨੂੰ ਵੱਡੀ ਰਾਹਤ ਮਿਲੇਗੀ।

Dailyhunt
Disclaimer: This content has not been generated, created or edited by Dailyhunt. Publisher: Chardikala TV