Dailyhunt Logo
  • Light mode
    Follow system
    Dark mode
    • Play Story
    • App Story
ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਖਰਾਬ ਮੌਸਮ ਕਾਰਨ ਸਾਰੇ ਸਕੂਲਾਂ 'ਚ ਛੁੱਟੀ ਦਾ ਕੀਤਾ ਐਲਾਨ

ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਖਰਾਬ ਮੌਸਮ ਕਾਰਨ ਸਾਰੇ ਸਕੂਲਾਂ 'ਚ ਛੁੱਟੀ ਦਾ ਕੀਤਾ ਐਲਾਨ

Chardikala TV 1 week ago

ਗਾਜ਼ੀਆਬਾਦ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਬੀਤੀ ਸ਼ਾਮ ਤੋਂ ਹੀ ਪੈ ਰਹੇ ਤੇਜ਼ ਦੇ ਕਾਰਨ, ਅੱਜ (9 ਜੁਲਾਈ) 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦੀ ਘੋਸ਼ਣਾ ਕੀਤੀ ਹੈ। ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਵਿੰਦਰ ਕੁਮਾਰ ਮੰਧਾਡ ਨੇ ਭਾਰੀ ਮੀਂਹ ਅਤੇ ਵਿਆਪਕ ਪਾਣੀ ਭਰਨ ਕਾਰਨ ਅੱਜ ਯਾਨੀ ਵੀਰਵਾਰ ਨੂੰ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਗਾਜ਼ੀਆਬਾਦ ਵਿੱਚ ਦੇਰ ਸ਼ਾਮ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਨੇ ਖਰਾਬ ਮੌਸਮ ਦੇ ਵਿਚਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ, ਸਕੂਲ ਛੁੱਟੀ ਦਾ ਆਦੇਸ਼ ਜਾਰੀ ਕੀਤੇ ਗਏ ਹਨ।

ਗਾਜ਼ੀਆਬਾਦ ਵਿੱਚ 12ਵੀਂ ਤੱਕ ਸਕੂਲ ਬੰਦ

ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਮਾਮਲੇ ਸਬੰਧੀ ਸਬੰਧਤ ਵਿਭਾਗਾਂ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਡੀਐਮ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਖਰਾਬ ਮੌਸਮ ਦੌਰਾਨ ਘਰ ਵਿੱਚ ਸੁਰੱਖਿਅਤ ਰਹਿਣ ਅਤੇ ਆਪਣੇ ਬਕਾਇਆ ਅਸਾਈਨਮੈਂਟਾਂ ਨੂੰ ਪੂਰਾ ਕਰਕੇ ਇਸ ਛੁੱਟੀ ਦਾ ਚੰਗਾ ਉਪਯੋਗ ਕਰਨ।

ਗਾਜ਼ੀਆਬਾਦ ਦੇ ਨਾਲ-ਨਾਲ, ਅੱਜ ਮਥੁਰਾ ਅਤੇ ਹਾਥਰਸ ਦੇ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਗਾਜ਼ੀਆਬਾਦ ਤੋਂ ਇਲਾਵਾ, ਮਥੁਰਾ ਅਤੇ ਹਾਥਰਸ ਜ਼ਿਲ੍ਹਿਆਂ ਵਿੱਚ ਵੀ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਮੱਦੇਨਜ਼ਰ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਦੋਵਾਂ ਜ਼ਿਲ੍ਹਿਆਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅੱਜ ਨੋਇਡਾ-ਗਾਜ਼ੀਆਬਾਦ ਸਮੇਤ ਰਾਜ ਦੇ ਸਾਰੇ 75 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸਵੇਰ ਤੋਂ ਹੀ ਇਨ੍ਹਾਂ ਜ਼ਿਲ੍ਹਿਆਂ ਚ ਮੀਂਹ ਦਾ ਦੌਰ ਜਾਰੀ ਹੈ, ਜਿਸ ਦੇ ਕਾਰਨ ਥਾਂ-ਥਾਂ ਤੇ ਪਾਣੀ ਭਰਨ ਦੀ ਸਥਿਤੀ ਬਣ ਗਈ ਹੈ। ਅਜਿਹੇ ਵਿੱਚ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ।

Dailyhunt
Disclaimer: This content has not been generated, created or edited by Dailyhunt. Publisher: Chardikala TV