Dailyhunt
ਮਣੀਪੁਰ 'ਚ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ ਤਿੰਨ ਅੱਤਵਾਦੀਆਂ ਕਾਬੂ

ਮਣੀਪੁਰ 'ਚ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ ਤਿੰਨ ਅੱਤਵਾਦੀਆਂ ਕਾਬੂ

Chardikala TV 2 weeks ago

ਣੀਪੁਰ: ਮਣੀਪੁਰ ਦੇ ਦੋ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕੀਤਾ ਹੈ ।

ਰਾਜ ਦੇ ਤਿੰਨ ਘਾਟੀ ਜ਼ਿਲ੍ਹਿਆਂ ਵਿੱਚ ਕੀਤੇ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ। ਪੁਲਿਸ ਨੇ ਬੀਤੇ ਦਿਨ ਇੰਫਾਲ ਪੱਛਮੀ ਜ਼ਿਲ੍ਹੇ ਦੇ ਥੋਂਗਖੋਂਗ ਲਕਸ਼ਮੀ ਬਾਜ਼ਾਰ ਤੋਂ ਪਾਬੰਦੀਸ਼ੁਦਾ ਸੰਗਠਨ ਪ੍ਰੀਪਾਕ ਨਾਲ ਜੁੜੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ।

ਇਹ ਵਿਅਕਤੀ ਜਬਰਦਸਤੀ ਗਤੀਵਿਧੀਆਂ ਵਿੱਚ ਸ਼ਾਮਲ ਸੀ।

ਪੀਪਲਜ਼ ਲਿਬਰੇਸ਼ਨ ਆਰਮੀ ਦੇ ਇੱਕ ਮੈਂਬਰ ਨੂੰ ਮੰਗਲਵਾਰ ਨੂੰ ਇੰਫਾਲ ਪੂਰਬੀ ਜ਼ਿਲ੍ਹੇ ਦੇ ਖਾਬੇਸੋਈ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ । ਉਸੇ ਦਿਨ, ਕਾਂਗਲੇਈਪਾਕ ਕਮਿਊਨਿਸਟ ਪਾਰਟੀ (MFL) ਦੇ ਇੱਕ ਹੋਰ ਸਰਗਰਮ ਮੈਂਬਰ ਨੂੰ ਇੰਫਾਲ ਪੂਰਬੀ ਜ਼ਿਲ੍ਹੇ ਦੇ ਕੋਂਗਪਾਲ ਕੋਂਗਖਮ ਲੀਕਾਈ ਤੋਂ ਗ੍ਰਿਫ਼ਤਾਰ ਕੀਤਾ ਗਿਆ ।

ਬੀਤੇ ਦਿਨ ਸੁਰੱਖਿਆ ਬਲਾਂ ਨੇ ਇੱਕ ਆਪ੍ਰੇਸ਼ਨ ਦੌਰਾਨ, ਥੌਬਲ ਜ਼ਿਲ੍ਹੇ ਦੇ ਹੀਰੋਕ ਪਾਰਟ-2 , ਖੰਗਾਬੋਕ ਮਹਾਦੇਵਾ ਚਿੰਗ ਖੇਤਰ ਤੋਂ ਵਿਸਫੋਟਕ ਅਤੇ ਗੋਲਾ-ਬਾਰੂਦ ਦਾ ਇੱਕ ਜ਼ਖੀਰਾ ਬਰਾਮਦ ਕੀਤਾ। ਇਸ ਆਪ੍ਰੇਸ਼ਨ ਦੌਰਾਨ ਦੋ ਹੈਂਡ ਗ੍ਰਨੇਡ, ਵੱਖ-ਵੱਖ ਹਥਿਆਰ ਅਤੇ ਹੋਰ ਚੀਜ਼ਾਂ ਜ਼ਬਤ ਕੀਤੀਆਂ ਗਈਆਂ।

Dailyhunt
Disclaimer: This content has not been generated, created or edited by Dailyhunt. Publisher: Chardikala TV