Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ 'ਚ ਮਿਡ-ਡੇਅ ਮੀਲ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼  ਕੀਤੇ ਗਏ ਜਾਰੀ

ਪੰਜਾਬ 'ਚ ਮਿਡ-ਡੇਅ ਮੀਲ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਗਏ ਜਾਰੀ

Chardikala TV 3 months ago

ਪੰਜਾਬ : ਪੰਜਾਬ ਵਿੱਚ ਮਿਡ-ਡੇਅ ਮੀਲ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 1 ਜੁਲਾਈ ਤੋਂ ਮਿਡ-ਡੇਅ ਮੀਲ ਵਰਕਰਾਂ ਵੱਲੋਂ ਘੋਸ਼ਿਤ ਕੀਤੀ ਗਈ ਹੜਤਾਲ ਅਤੇ ਕੰਮ ਬੰਦ ਕਰਨ ਦੇ ਐਲਾਨ ਦੇ ਬਾਅਦ, ਸਿੱਖਿਆ ਵਿਭਾਗ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਸਥਿਤੀ ਵਿੱਚ ਸਕੂਲਾਂ ਵਿੱਚ ਮਿਡ-ਡੇਅ ਮੀਲ ਵਿਵਸਥਾ ਪ੍ਰਭਾਵਿਤ ਨਹੀਂ ਨਹੀਂ ਚਾਹੀਦੀ।

ਬੱਚਿਆਂ ਦੇ ਮਿਡ-ਡੇਅ ਮੀਲ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਸਬੰਧ ਵਿੱਚ, ਸਾਰੇ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹੜਤਾਲ ਦੇ ਦੌਰਾਨ ਜੇਕਰ ਕੋਈ ਕੁੱਕ-ਕਮ-ਹੈਲਪਰ ਸਕੂਲ ਵਿੱਚ ਮੌਜੂਦ ਨਹੀਂ ਹੁੰਦਾ ਹੈ, ਤਾਂ ਉਹ ਆਪਣੇ ਪੱਧਰ 'ਤੇ ਵਿਕਲਪਿਕ ਅਤੇ ਅਸਥਾਈ ਪ੍ਰਬੰਧ ਯਕੀਨੀ ਬਣਾਉਣਗੇ, ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਸਿਰ ਮਿਡ-ਡੇਅ ਮੀਲ ਮੁਹੱਈਆ ਕਰਵਾਇਆ ਜਾ ਸਕੇ।

ਇਸਦਾ ਮਤਲਬ ਹੈ ਕਿ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਸਬੰਧਤ ਵਿਅਕਤੀ ਨੂੰ ਕੀਤੇ ਗਏ ਪ੍ਰਬੰਧਾਂ ਲਈ ਉਸੇ ਦਿਨ ਦਾ ਮਾਣਭੱਤਾ ਦਿੱਤਾ ਜਾਣਾ ਚਾਹੀਦਾ ਹੈ। ਰੋਜ਼ਾਨਾ ਮਜ਼ਦੂਰੀ ਮਿਡ-ਡੇਅ ਮੀਲ ਸੋਸਾਇਟੀ ਦੇ ਫੰਡਾਂ ਵਿੱਚੋਂ ਅਦਾ ਕੀਤੀ ਜਾਵੇਗੀ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਸਾਰੇ ਪ੍ਰਬੰਧ ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਦੇ ਫੰਡਾਂ ਵਿੱਚੋਂ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਕੋਈ ਵੀ ਵਿਦਿਆਰਥੀ ਮਿਡ-ਡੇਅ ਮੀਲ ਤੋਂ ਵਾਂਝਾ ਨਾ ਰਹੇ।

Dailyhunt
Disclaimer: This content has not been generated, created or edited by Dailyhunt. Publisher: Chardikala TV