Dailyhunt
ਪੰਜਾਬ ਦੇ ਪਠਾਨਕੋਟ ਜ਼ਿਲ੍ਹੇ 'ਚ 7 ​​ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ਦੇ ਪਠਾਨਕੋਟ ਜ਼ਿਲ੍ਹੇ 'ਚ 7 ​​ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਗਿਆ ਐਲਾਨ

Chardikala TV 2 weeks ago

ਠਾਨਕੋਟ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ 7 ​​ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਗੁਸਵਾਮੀ ਸ਼੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਹੁਕਮ ਜਾਰੀ ਕਰਦੇ ਹੋਏ ਦੱਸਿਆ ਕਿ ਇਸ ਸ਼ੋਭਾ ਯਾਤਰਾ ਦਾ ਆਯੋਜਨ ਗੋਸਵਾਮੀ ਸ਼੍ਰੀ ਗੁਰੂ ਨਾਭਾ ਦਾਸ ਮਹਾਂਸਭਾ ਸੇਵਾ ਸੰਮਤੀ ਪਠਾਨਕੋਟ ਵੱਲੋਂ ਕੱਢੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਸ਼ਹਿਰ ਵਿੱਚ ਕਈ ਥਾਵਾਂ 'ਤੇ ਆਵਾਜਾਈ ਦੇ ਰੂਟ ਬਦਲੇ ਜਾਣਗੇ।

ਅਜਿਹੇ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਅਤੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਤੇ ਕਾਲਜ 7 ਅਪ੍ਰੈਲ, 2026 ਨੂੰ ਅੱਧੇ ਦਿਨ ਲਈ ਬੰਦ ਰਹਿਣਗੇ। ਪ੍ਰਸ਼ਾਸਨ ਨੇ ਜਨਤਾ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Chardikala TV