Dailyhunt Logo
  • Light mode
    Follow system
    Dark mode
    • Play Story
    • App Story
ਆਸ਼ਰਿਤ ਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੇ 181.23 ਕਰੋੜ ਰੁਪਏ

ਆਸ਼ਰਿਤ ਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੇ 181.23 ਕਰੋੜ ਰੁਪਏ

ਚੰਡੀਗੜ੍ਹ, 29 ਅਗਸਤ: ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਾਲ 2026-27 ਦੌਰਾਨ ਵੱਡਾ ਕਦਮ ਚੁੱਕਦਿਆਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2026-27 ਲਈ ਇਸ ਯੋਜਨਾ ਵਾਸਤੇ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਲੋੜਵੰਦ ਬੱਚਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਦੀ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਮਿਲ ਰਹੀ ਵਿੱਤੀ ਸਹਾਇਤਾ ਬੱਚਿਆਂ ਦੀ ਪੜ੍ਹਾਈ, ਰੋਜ਼ਾਨਾ ਦੀਆਂ ਲੋੜਾਂ ਅਤੇ ਬਿਹਤਰ ਭਵਿੱਖ ਲਈ ਮਜ਼ਬੂਤ ਸਹਾਰਾ ਬਣ ਰਹੀ ਹੈ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਗਰੀਬੀ, ਮਜਬੂਰੀ ਜਾਂ ਮਾਪਿਆਂ ਦੇ ਸਹਾਰੇ ਤੋਂ ਵਾਂਝਾ ਹੋਣ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਨਾਲ ਸਮਝੌਤਾ ਨਾ ਕਰੇ।

ਚੰਡੀਗੜ੍ਹ, 29 ਅਗਸਤ: ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਾਲ 2026-27 ਦੌਰਾਨ ਵੱਡਾ ਕਦਮ ਚੁੱਕਦਿਆਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard