Dailyhunt Logo
  • Light mode
    Follow system
    Dark mode
    • Play Story
    • App Story
AMRITSAR 'ਚ ਭਾਰੀ ਅਸਲੇ ਸਣੇ 9 ਜਣੇ ARRESTED

AMRITSAR 'ਚ ਭਾਰੀ ਅਸਲੇ ਸਣੇ 9 ਜਣੇ ARRESTED

ਮੁਲਜ਼ਮਾਂ 'ਚ ਚਾਰ ਜਣੇ ਹਨ ਨਾਬਾਲਗ਼

ਪਾਕਿ ਖ਼ੁਫ਼ੀਆ ਏਜੰਸੀ ISI ਨਾਲ ਹਨ ਸਬੰਧ

ਅੰਮ੍ਰਿਤਸਰ: ਪੰਜਾਬ ਵਿੱਚ ਸਰਹੱਦ ਪਾਰ ਤੋਂ ਅੱਤਵਾਦੀ ਗਤੀਵਿਧੀਆਂ ਨੂੰ ਹਵਾ ਦੇਣ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਜੁੜੇ ਇੱਕ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਮਾਮਲੇ ਵਿੱਚ ਚਾਰ ਨਾਬਾਲਗਾਂ ਸਮੇਤ ਕੁੱਲ ਨੌਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, ਚਾਰ ਪੈਟਰੋਲ ਬੋਤਲ ਬੰਬ ਅਤੇ ਨੌਂ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਰਕੇ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ, ਪਰ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇਹ ਸਾਜ਼ਿਸ਼ ਨਾਕਾਮ ਹੋ ਗਈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਵਿਦੇਸ਼ ਵਿੱਚ ਬੈਠੇ ISI ਨਾਲ ਜੁੜੇ ਹੈਂਡਲਰਾਂ ਦੇ ਕਹਿਣ 'ਤੇ ਕੰਮ ਕਰ ਰਹੇ ਸਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਵਿਦੇਸ਼ੀ ਹੈਂਡਲਰ ਸਥਾਨਕ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੇ ਸਨ।

ਉਨ੍ਹਾਂ ਨੂੰ ਸੁਰੱਖਿਆ ਏਜੰਸੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ, ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਅਤੇ ਪੰਜਾਬ ਵਿੱਚ ਲੋਕਾਂ ਵਿੱਚ ਡਰ ਅਤੇ ਅਸ਼ਾਂਤੀ ਦਾ ਮਾਹੌਲ ਪੈਦਾ ਕਰਨ ਲਈ ਉਕਸਾਇਆ ਜਾ ਰਿਹਾ ਸੀ।

ਜਾਂਚ ਵਿੱਚ ਇੱਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਵੀ ਹੋਇਆ ਹੈ। ਪੁਲਿਸ ਨੂੰ ਪਤਾ ਲੱਗਿਆ ਹੈ ਕਿ ਰੇਲਵੇ ਟਰੈਕ ਦੇ ਨੇੜੇ ਨਿਗਰਾਨੀ ਲਈ ਕੈਮਰੇ ਲਗਾਏ ਗਏ ਸਨ। ਦੋਸ਼ ਹੈ ਕਿ ਇਨ੍ਹਾਂ ਕੈਮਰਿਆਂ ਵਿੱਚ ਰਿਕਾਰਡ ਹੋਈਆਂ ਵੀਡੀਓਜ਼ ਅਤੇ ਹੋਰ ਜਾਣਕਾਰੀ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ, ਤਾਂ ਜੋ ਉਹ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਇਕੱਠੀ ਕਰ ਸਕਣ।

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਪੁਲਿਸ ਥਾਣਿਆਂ ਵਿੱਚ ਵੱਖ-ਵੱਖ ਐੱਫ਼ਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਂਚ ਏਜੰਸੀਆਂ ਹੁਣ ਇਸ ਗੱਲ ਦਾ ਪਤਾ ਲਗਾ ਰਹੀਆਂ ਹਨ ਕਿ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਸੰਪਰਕਾਂ, ਪੈਸੇ ਦੇ ਲੈਣ-ਦੇਣ (ਫਾਇਨੈਂਸ਼ਲ ਟ੍ਰੇਲ), ਵਿਦੇਸ਼ੀ ਹੈਂਡਲਰਾਂ ਨਾਲ ਸਬੰਧ ਅਤੇ ਹੋਰ ਸੰਭਾਵੀ ਅੱਤਵਾਦੀ ਗਤੀਵਿਧੀਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰ ਤੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ, ਪਰ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ।

ਪੁਲਿਸ ਨੇ ਕਿਹਾ ਕਿ ਅਜਿਹੇ ਹਰ ਨੈੱਟਵਰਕ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਪੰਜਾਬ ਵਿੱਚ ਅਮਨ, ਭਾਈਚਾਰਾ ਅਤੇ ਲੋਕਾਂ ਦੀ ਸੁਰੱਖਿਆ ਹਰ ਹਾਲਤ ਵਿੱਚ ਬਣੀ ਰਹੇ।

ਮੁਲਜ਼ਮਾਂ 'ਚ ਚਾਰ ਜਣੇ ਹਨ ਨਾਬਾਲਗ਼

ਪਾਕਿ ਖ਼ੁਫ਼ੀਆ ਏਜੰਸੀ ISI ਨਾਲ ਹਨ ਸਬੰਧ

ਅੰਮ੍ਰਿਤਸਰ: ਪੰਜਾਬ ਵਿੱਚ ਸਰਹੱਦ ਪਾਰ ਤੋਂ ਅੱਤਵਾਦੀ ਗਤੀਵਿਧੀਆਂ ਨੂੰ ਹਵਾ ਦੇਣ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਜੁੜੇ ਇੱਕ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਚਾਰ ਨਾਬਾਲਗਾਂ ਸਮੇਤ ਕੁੱਲ ਨੌਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard