ਆਪਸੀ ਗੋ*ਲੀ*ਬਾਰੀ ਨਾਲ ਹਿੱਲਿਆ CRPF ਕੈਂਪ, ਜਾਂਚ ਜਾਰੀ
ਖ਼ੂ*ਨੀ ਘਟਨਾ 'ਚ ਇੱਕ ਜਵਾਨ ਦੀ ਹਾਲਤ ਗੰਭੀਰ
ਗੁਹਾਟੀ: ਅਸਾਮ ਦੇ ਨਾਗਾਂਵ ਜ਼ਿਲ੍ਹੇ ਵਿੱਚ ਸਥਿਤ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਇੱਕ ਕੈਂਪ ਵਿੱਚ ਮੰਗਲਵਾਰ ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ਬਲਾਂ ਨੂੰ ਹਿਲਾ ਕੇ ਰੱਖ ਦਿੱਤਾ। ਕੈਂਪ ਦੇ ਅੰਦਰ ਹੀ ਇੱਕ ਜਵਾਨ ਨੇ ਆਪਣੇ ਦੋ ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਸ ਤੋਂ ਬਾਅਦ ਉਸ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਵੀ ਗੋਲੀ ਮਾਰ ਲਈ। ਇਸ ਖੂਨੀ ਘਟਨਾ ਵਿੱਚ ਕੁੱਲ ਤਿੰਨ ਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ।
ਇਹ ਘਟਨਾ ਅਸਾਮ ਦੇ ਨਾਗਾਂਵ ਸਥਿਤ ਕਟੀਮਾਰੀ ਵਿੱਚ ਬਣੇ CRPF ਦੀ 34ਵੀਂ ਬਟਾਲੀਅਨ ਦੇ ਕੈਂਪ ਵਿੱਚ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਇੱਕ ਜਵਾਨ ਨੇ ਅਚਾਨਕ ਆਪਣੇ ਹੀ ਸਾਥੀਆਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਅਚਾਨਕ ਹੋਏ ਹਮਲੇ ਕਾਰਨ ਕੈਂਪ ਵਿੱਚ ਹੜਕੰਪ ਮਚ ਗਿਆ। ਗੋਲੀਬਾਰੀ ਦੌਰਾਨ ਸਭ ਤੋਂ ਪਹਿਲਾਂ ਜਵਾਨ ਨੇ ਆਪਣੇ ਸਾਥੀ ਵਿਸ਼ਣੂ ਪ੍ਰਸਾਦ ਬਘੇਲ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਤੋਂ ਬਾਅਦ ਉਸ ਨੇ ਰਾਮਨਵਲ ਸਿੰਘ ਯਾਦਵ 'ਤੇ ਗੋਲੀ ਚਲਾਈ। ਦੱਸਿਆ ਜਾ ਰਿਹਾ ਹੈ ਕਿ ਉਹ ਉਸ ਸਮੇਂ ਦਸਤਾਵੇਜ਼ਾਂ ਦੀ ਜਾਂਚ ਲਈ ਉੱਥੇ ਮੌਜੂਦ ਸਨ। ਗੋਲੀ ਲੱਗਣ ਕਾਰਨ ਉਨ੍ਹਾਂ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। ਹਮਲਾਵਰ ਜਵਾਨ ਨੇ ਇਸ ਤੋਂ ਬਾਅਦ ਮਾਨੇ ਗੋਵਿੰਦ ਸ਼੍ਰੀਪੁਲ 'ਤੇ ਵੀ ਗੋਲੀ ਚਲਾਈ। ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਦੋ ਸਾਥੀਆਂ ਦੀ ਹੱਤਿਆ ਕਰਨ ਤੋਂ ਬਾਅਦ ਹਮਲਾਵਰ ਜਵਾਨ ਬੈਰਕ ਵਿੱਚ ਗਿਆ ਅਤੇ ਆਪਣੀ ਹੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਗੰਭੀਰ ਸੱਟਾਂ ਕਾਰਨ ਉਸ ਦੀ ਵੀ ਮੌਕੇ 'ਤੇ ਮੌਤ ਹੋ ਗਈ। ਇਸ ਤਰ੍ਹਾਂ ਇਸ ਦੁਖਦਾਈ ਘਟਨਾ ਵਿੱਚ ਤਿੰਨ CRPF ਜਵਾਨਾਂ ਦੀ ਜਾਨ ਚਲੀ ਗਈ।
ਫ਼ਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਜਵਾਨ ਨੇ ਆਪਣੇ ਹੀ ਸਾਥੀਆਂ 'ਤੇ ਗੋਲੀ ਕਿਉਂ ਚਲਾਈ। ਅਧਿਕਾਰੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਇਸ ਦੇ ਪਿੱਛੇ ਆਪਸੀ ਵਿਵਾਦ, ਮਾਨਸਿਕ ਤਣਾਅ ਜਾਂ ਕੋਈ ਹੋਰ ਕਾਰਨ ਸੀ। ਜਾਂਚ ਟੀਮ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੀ ਹੈ ਅਤੇ ਕੈਂਪ ਵਿੱਚ ਮੌਜੂਦ ਹੋਰ ਜਵਾਨਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ CRPF ਦੇ ਸੀਨੀਅਰ ਅਧਿਕਾਰੀ ਅਤੇ ਹੋਰ ਜਾਂਚ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ। ਪੂਰੇ ਘਟਨਾਕ੍ਰਮ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਥਿਆਰ ਦੀ ਵਰਤੋਂ, ਡਿਊਟੀ ਰਿਕਾਰਡ ਅਤੇ ਜਵਾਨ ਦੇ ਹਾਲੀਆ ਵਿਵਹਾਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਨਾਲ CRPF ਅਤੇ ਹੋਰ ਸੁਰੱਖਿਆ ਬਲਾਂ ਵਿੱਚ ਸੋਗ ਦੀ ਲਹਿਰ ਹੈ। ਸੁਰੱਖਿਆ ਬਲਾਂ ਦੇ ਅੰਦਰ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਘੱਟ ਵਾਪਰਦੀਆਂ ਹਨ, ਇਸ ਲਈ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ। ਫ਼ਿਲਹਾਲ ਜ਼ਖ਼ਮੀ ਜਵਾਨ ਦਾ ਇਲਾਜ ਜਾਰੀ ਹੈ ਅਤੇ ਪੂਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ।
ਆਪਸੀ ਗੋ*ਲੀ*ਬਾਰੀ ਨਾਲ ਹਿੱਲਿਆ CRPF ਕੈਂਪ, ਜਾਂਚ ਜਾਰੀ
ਖ਼ੂ*ਨੀ ਘਟਨਾ 'ਚ ਇੱਕ ਜਵਾਨ ਦੀ ਹਾਲਤ ਗੰਭੀਰ
ਗੁਹਾਟੀ: ਅਸਾਮ ਦੇ ਨਾਗਾਂਵ ਜ਼ਿਲ੍ਹੇ ਵਿੱਚ ਸਥਿਤ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਇੱਕ ਕੈਂਪ ਵਿੱਚ ਮੰਗਲਵਾਰ ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ਬਲਾਂ ਨੂੰ ਹਿਲਾ ਕੇ ਰੱਖ ਦਿੱਤਾ। ਕੈਂਪ ਦੇ ਅੰਦਰ ਹੀ ਇੱਕ ਜਵਾਨ ਨੇ ਆਪਣੇ ਦੋ ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਉਸ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਵੀ ਗੋਲੀ ਮਾਰ ਲਈ। ਇਸ ਖੂਨੀ ਘਟਨਾ ਵਿੱਚ ਕੁੱਲ ਤਿੰਨ ਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ।

