Dailyhunt Logo
  • Light mode
    Follow system
    Dark mode
    • Play Story
    • App Story
ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੇ ਨਿਰਦੇਸ਼

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ।

ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਮੰਤਰੀ ਨੇ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।

ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਮਨੀਸ਼ ਕੁਮਾਰ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੱਤੀ।

ਮੋਹਿੰਦਰ ਭਗਤ ਨੇ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ 'ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਾਗ਼ਬਾਨੀ ਨਾਲ ਜੋੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ।

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ।

Dailyhunt
Disclaimer: This content has not been generated, created or edited by Dailyhunt. Publisher: Daily Hamdard