Dailyhunt Logo
  • Light mode
    Follow system
    Dark mode
    • Play Story
    • App Story
ਬੇਅਦਬੀ ਕਾਨੂੰਨ 'ਤੇ SRI AKAL TAKHT SAHIB ਨੇ ਸਰਕਾਰ ਨੂੰ ਦਿੱਤੀ 2 ਮਹੀਨੇ ਦੀ ਮੋਹਲਤ

ਬੇਅਦਬੀ ਕਾਨੂੰਨ 'ਤੇ SRI AKAL TAKHT SAHIB ਨੇ ਸਰਕਾਰ ਨੂੰ ਦਿੱਤੀ 2 ਮਹੀਨੇ ਦੀ ਮੋਹਲਤ

ਥੇਦਾਰ ਗੜਗੱਜ ਨੇ ਬਣਾਈ ਪੰਜ ਮੈਂਬਰੀ ਮਾਹਿਰ ਕਮੇਟੀ

ਸਰਕਾਰ ਦੀ ਸੋਧ 'ਤੇ ਪ੍ਰਗਟਾਈ ਨਾਰਾਜ਼ਗੀ

ਕਿਹਾ- "ਸਿੱਖ ਪੱਖ ਦੀਆਂ 90 ਫ਼ੀਸਦੀ ਸਿਫ਼ਾਰਸ਼ਾਂ ਨਹੀਂ ਮੰਨੀਆਂ ਗਈਆਂ"

ਬੇਅਦਬੀ ਬਿੱਲ ਫ਼ਿਲਹਾਲ ਰੱਦ ਕਰਨ ਦਾ ਐਲਾਨ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਬੇਅਦਬੀ ਕਾਨੂੰਨ ਵਿੱਚ ਕੀਤੀਆਂ ਸੋਧਾਂ 'ਤੇ ਗੰਭੀਰ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖ ਪੰਥ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਲਗਭਗ ਨਜ਼ਰਅੰਦਾਜ਼ ਕਰ ਦਿੱਤਾ ਹੈ ਅਤੇ ਹੁਣ ਤੱਕ ਸਿਰਫ਼ ਕਰੀਬ 10 ਫ਼ੀਸਦੀ ਤਬਦੀਲੀਆਂ ਹੀ ਕੀਤੀਆਂ ਹਨ। ਇਸ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਨੂੰ ਹੋਰ ਡੂੰਘਾਈ ਨਾਲ ਵਿਚਾਰਨ ਲਈ ਪੰਜ ਮੈਂਬਰੀ ਮਾਹਿਰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇੱਕ ਦਿਨ ਪਹਿਲਾਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਕਾਰ ਵੱਲੋਂ ਸੋਧਿਆ ਹੋਇਆ ਖਰੜਾ ਸੌਂਪਿਆ ਗਿਆ ਸੀ। ਇਸ ਖਰੜੇ ਦਾ ਅਧਿਐਨ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਕਿ 29 ਜੂਨ ਨੂੰ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਸਿੱਖ ਪ੍ਰਤੀਨਿਧੀਆਂ ਵਿਚਾਲੇ ਹੋਈ ਮੀਟਿੰਗ ਵਿੱਚ ਜਿਨ੍ਹਾਂ ਮੁੱਦਿਆਂ 'ਤੇ ਸਹਿਮਤੀ ਬਣੀ ਸੀ, ਉਨ੍ਹਾਂ ਵਿੱਚੋਂ ਬਹੁਤੇ ਸੁਝਾਅ ਖਰੜੇ ਵਿੱਚ ਸ਼ਾਮਲ ਹੀ ਨਹੀਂ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸੇ ਕਾਰਨ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਨੂੰਨੀ ਅਤੇ ਧਾਰਮਿਕ ਪੱਖ ਤੋਂ ਪੂਰੇ ਮਾਮਲੇ ਦੀ ਜਾਂਚ ਕਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਸਾਬਕਾ ਜੱਜ ਜਸਟਿਸ ਰੁਪਿੰਦਰ ਸਿੰਘ ਸੋਢੀ, ਜਸਟਿਸ ਮੁਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ (ਪਟਿਆਲਾ) ਅਤੇ ਪ੍ਰੋਫੈਸਰ ਜਗਮੋਹਨ ਸਿੰਘ ਟੋਨੀ (ਲੁਧਿਆਣਾ) ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਲਖਬੀਰ ਸਿੰਘ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।

ਜਥੇਦਾਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਇਸ ਕਮੇਟੀ ਨਾਲ ਸਿੱਧੀ ਗੱਲਬਾਤ ਕਰ ਸਕਦੀ ਹੈ ਅਤੇ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਬਾਰੇ ਵਿਚਾਰ-ਵਟਾਂਦਰਾ ਕਰ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਦੋ ਮਹੀਨੇ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜੇ ਇਸ ਸਮੇਂ ਦੌਰਾਨ ਇਤਰਾਜ਼ਯੋਗ ਧਾਰਾਵਾਂ ਜਾਂ ਪ੍ਰਬੰਧਾਂ ਨੂੰ ਨਹੀਂ ਹਟਾਇਆ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਗਲਾ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਵੇਗਾ।

ਉਨ੍ਹਾਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਕਿ 3 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਇਸ ਕਾਨੂੰਨ 'ਤੇ ਕੋਈ ਅੰਤਿਮ ਫ਼ੈਸਲਾ ਜਾਂ ਵਿਚਾਰ-ਵਟਾਂਦਰਾ ਨਾ ਕੀਤਾ ਜਾਵੇ। ਜਥੇਦਾਰ ਨੇ ਕਿਹਾ ਕਿ ਜਦ ਤੱਕ ਪੰਜ ਮੈਂਬਰੀ ਕਮੇਟੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਹੀਂ ਸੌਂਪਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਬਾਰੇ ਆਪਣਾ ਅੰਤਿਮ ਫ਼ੈਸਲਾ ਨਹੀਂ ਕਰਦਾ, ਉਦੋਂ ਤੱਕ ਇਸ ਕਾਨੂੰਨ ਦੇ ਮੌਜੂਦਾ ਖਰੜੇ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੌਜੂਦਾ ਰੂਪ ਵਿੱਚ ਇਸ ਖਰੜੇ ਨੂੰ ਰੱਦ ਸਮਝਿਆ ਜਾਵੇ।

ਪੰਜਾਬ ਵਿੱਚ ਪਿਛਲੇ ਕਈ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਖ਼ਾਸ ਕਰਕੇ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਇਲਾਕੇ ਵਿੱਚ ਹੋਈਆਂ ਘਟਨਾਵਾਂ ਨੇ ਪੂਰੇ ਪੰਜਾਬ ਵਿੱਚ ਭਾਰੀ ਰੋਸ ਪੈਦਾ ਕੀਤਾ ਸੀ। ਉਸ ਤੋਂ ਬਾਅਦ ਲਗਾਤਾਰ ਇਹ ਮੰਗ ਉੱਠਦੀ ਰਹੀ ਕਿ ਬੇਅਦਬੀ ਦੇ ਮਾਮਲਿਆਂ ਲਈ ਸਖ਼ਤ ਅਤੇ ਵੱਖਰਾ ਕਾਨੂੰਨ ਬਣਾਇਆ ਜਾਵੇ, ਜਿਸ ਵਿੱਚ ਸਖ਼ਤ ਸਜ਼ਾਵਾਂ ਦੀ ਵਿਵਸਥਾ ਹੋਵੇ।

ਇਸੇ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਨਵੇਂ ਬੇਅਦਬੀ ਕਾਨੂੰਨ ਦਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਸ ਸਬੰਧੀ ਸਰਕਾਰ ਨੇ ਸਿੱਖ ਧਾਰਮਿਕ ਸੰਸਥਾਵਾਂ, ਕਾਨੂੰਨੀ ਮਾਹਿਰਾਂ ਅਤੇ ਹੋਰ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। 29 ਜੂਨ ਨੂੰ ਹੋਈ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਕਈ ਸੁਝਾਅ ਸਾਹਮਣੇ ਆਏ ਸਨ, ਜਿਨ੍ਹਾਂ ਨੂੰ ਕਾਨੂੰਨ ਵਿੱਚ ਸ਼ਾਮਲ ਕਰਨ ਦੀ ਗੱਲ ਕਹੀ ਗਈ ਸੀ।

ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਵਿਚਾਰਾਂ ਅਤੇ ਸਿਫ਼ਾਰਸ਼ਾਂ ਦਾ ਵੱਡਾ ਹਿੱਸਾ ਅਣਡਿੱਠਾ ਕਰ ਦਿੱਤਾ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਨੂੰਨ ਨੂੰ ਮੌਜੂਦਾ ਰੂਪ ਵਿੱਚ ਮਨਜ਼ੂਰ ਕਰਨ ਤੋਂ ਇਨਕਾਰ ਕਰਦਿਆਂ ਇੱਕ ਸੁਤੰਤਰ ਮਾਹਿਰ ਕਮੇਟੀ ਬਣਾਈ ਹੈ, ਜੋ ਖਰੜੇ ਦਾ ਵਿਸਤ੍ਰਿਤ ਅਧਿਐਨ ਕਰਕੇ ਆਪਣੀ ਰਿਪੋਰਟ ਦੇਵੇਗੀ।

ਹੁਣ ਸਭ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਪੰਜਾਬ ਸਰਕਾਰ ਅਗਲੇ ਦੋ ਮਹੀਨਿਆਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸਿਫ਼ਾਰਸ਼ਾਂ ਨੂੰ ਕਿੰਨਾ ਮਹੱਤਵ ਦਿੰਦੀ ਹੈ ਅਤੇ ਕੀ ਬੇਅਦਬੀ ਕਾਨੂੰਨ ਵਿੱਚ ਵੱਡੀਆਂ ਸੋਧਾਂ ਕਰਦੀ ਹੈ ਜਾਂ ਨਹੀਂ। ਇਸ ਮਾਮਲੇ ਦਾ ਅਗਲਾ ਪੜਾਅ ਪੰਜਾਬ ਦੀ ਰਾਜਨੀਤੀ ਅਤੇ ਸਿੱਖ ਪੰਥ ਦੋਵਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਜਥੇਦਾਰ ਗੜਗੱਜ ਨੇ ਬਣਾਈ ਪੰਜ ਮੈਂਬਰੀ ਮਾਹਿਰ ਕਮੇਟੀ

ਸਰਕਾਰ ਦੀ ਸੋਧ 'ਤੇ ਪ੍ਰਗਟਾਈ ਨਾਰਾਜ਼ਗੀ

ਬੇਅਦਬੀ ਬਿੱਲ ਫ਼ਿਲਹਾਲ ਰੱਦ ਕਰਨ ਦਾ ਐਲਾਨ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਬੇਅਦਬੀ ਕਾਨੂੰਨ ਵਿੱਚ ਕੀਤੀਆਂ ਸੋਧਾਂ 'ਤੇ ਗੰਭੀਰ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖ ਪੰਥ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਲਗਭਗ ਨਜ਼ਰਅੰਦਾਜ਼ ਕਰ ਦਿੱਤਾ ਹੈ ਅਤੇ ਹੁਣ ਤੱਕ ਸਿਰਫ਼ ਕਰੀਬ 10 ਫ਼ੀਸਦੀ ਤਬਦੀਲੀਆਂ ਹੀ ਕੀਤੀਆਂ ਹਨ। ਇਸ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਨੂੰ ਹੋਰ ਡੂੰਘਾਈ ਨਾਲ ਵਿਚਾਰਨ ਲਈ ਪੰਜ ਮੈਂਬਰੀ ਮਾਹਿਰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard