ਵੈਨਕੂਵਰ, ਮਈ( ਮਲਕੀਤ ਸਿੰਘ)-
ਕੈਨੇਡਾ ਦੇ ਸ਼ਹਿਰ ਸਰੀ ਦੇ ਹੋਲੈਂਡ ਪਾਰਕ ਵਿੱਚ ਇੱਕ ਹਮਲਾਵਰ ਨੂੰ ਪੁਲਿਸ ਦੀ ਗੋਲੀ ਨਾਲ ਢੇਰ ਕੀਤੇ ਜਾਣ ਦੀ ਸੂਚਨਾ ਹੈ
ਪ੍ਰਾਪਤ ਵੇਰਵਿਆਂ ਅਨੁਸਾਰ ਮਾਰਿਆ ਗਿਆ ਵਿਅਕਤੀ ਉਸ ਦਿਨ ਓਲਡ ਯੇਲ ਰੋਡ 'ਤੇ ਵਾਪਰੀ ਚਾਕੂਬਾਜ਼ੀ ਦੀ ਵਾਰਦਾਤ ਵਿੱਚ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇੱਕ ਇਮਾਰਤ ਵਿੱਚ ਦੋ ਲੋਕਾਂ 'ਤੇ ਚਾਕੂ ਨਾਲ ਹਮਲਾ ਕੀਤਾ ਸੀ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੈ।
ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ।
ਸਰੀ ਪੁਲਿਸ ਦੇ ਅਧਿਕਾਰੀਆਂ ਨੇ ਮੁਲਜ਼ਮ ਨੂੰ ਹੌਲੈਂਡ ਪਾਰਕ ਵਿੱਚ ਘੇਰਨ ਉਪਰੰਤ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਜਦੋਂ ਉਹ ਉਥੋਂ ਭੱਜਣ ਲੱਗਾ ਤਾਂ ਮਜਬੂਰ ਪੁਲਿਸ ਵੱਲੋਂ ਮੁਲਜ਼ਮ ਦੀ ਲੱਤ ਵਿੱਚ ਗੋਲੀਆਂ ਮਾਰੀਆਂ ਗਈਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਮੁਲਜ਼ਮ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।
ਵੈਨਕੂਵਰ, ਮਈ( ਮਲਕੀਤ ਸਿੰਘ)-
ਪ੍ਰਾਪਤ ਵੇਰਵਿਆਂ ਅਨੁਸਾਰ ਮਾਰਿਆ ਗਿਆ ਵਿਅਕਤੀ ਉਸ ਦਿਨ ਓਲਡ ਯੇਲ ਰੋਡ 'ਤੇ ਵਾਪਰੀ ਚਾਕੂਬਾਜ਼ੀ ਦੀ ਵਾਰਦਾਤ ਵਿੱਚ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇੱਕ ਇਮਾਰਤ ਵਿੱਚ ਦੋ ਲੋਕਾਂ 'ਤੇ ਚਾਕੂ ਨਾਲ ਹਮਲਾ ਕੀਤਾ ਸੀ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ।

