Dailyhunt Logo
  • Light mode
    Follow system
    Dark mode
    • Play Story
    • App Story
FEROZEPUR 'ਚ ਹੋਵੇਗਾ INDEPENDENCE DAY ਦਾ ਸੂਬਾ ਪੱਧਰੀ ਸਮਾਗਮ

FEROZEPUR 'ਚ ਹੋਵੇਗਾ INDEPENDENCE DAY ਦਾ ਸੂਬਾ ਪੱਧਰੀ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਉਣਗੇ ਤਿਰੰਗਾ

ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਮਾਰੋਹਾਂ ਲਈ ਮੁੱਖ ਮਹਿਮਾਨਾਂ ਦੀ ਸੂਚੀ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਰਾਜ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਲਈ ਮੁੱਖ ਮਹਿਮਾਨਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਫ਼ਿਰੋਜ਼ਪੁਰ ਵਿੱਚ ਕਰਵਾਇਆ ਜਾਵੇਗਾ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਮੰਤਰੀਆਂ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਆਜ਼ਾਦੀ ਦਿਵਸ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਡਿਊਟੀ ਸੌਂਪੀ ਗਈ ਹੈ।

ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਦੇ ਪੀ.ਏ.ਯੂ. ਮੈਦਾਨ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿੱਤ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਦੀ ਸਲਾਮੀ ਲੈਣਗੇ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਹੋਣਗੇ ਮੁੱਖ ਮਹਿਮਾਨ:

ਸਰਕਾਰ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ-

ਫ਼ਿਰੋਜ਼ਪੁਰ (ਰਾਜ ਪੱਧਰੀ ਸਮਾਗਮ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੂਪਨਗਰ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ

ਤਰਨ ਤਾਰਨ - ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ

ਲੁਧਿਆਣਾ - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ - ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ

ਗੁਰਦਾਸਪੁਰ - ਸਮਾਜਿਕ ਨਿਆਂ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ

ਮਾਲੇਰਕੋਟਲਾ - ਸਿਹਤ ਮੰਤਰੀ ਡਾ. ਬਲਬੀਰ ਸਿੰਘ

ਫਾਜ਼ਿਲਕਾ - ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) - ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ

ਐੱਸ.ਏ.ਐੱਸ. ਨਗਰ (ਮੋਹਾਲੀ) - ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ

ਪਟਿਆਲਾ - ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਹੁਸ਼ਿਆਰਪੁਰ - ਸੰਸਦੀ ਮਾਮਲੇ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ

ਬਰਨਾਲਾ - ਖਣਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

ਬਠਿੰਡਾ - ਮਾਲ ਅਤੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ

ਸੰਗਰੂਰ - ਸੈਰ-ਸਪਾਟਾ ਅਤੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਜਲੰਧਰ - ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ

ਸਰਕਾਰ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ ਦੇ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉੱਥੇ ਆਜ਼ਾਦੀ ਦਿਵਸ ਦੇ ਸਰਕਾਰੀ ਸਮਾਗਮਾਂ ਵਿੱਚ ਸਬੰਧਤ ਡਿਵੀਜ਼ਨਲ ਕਮਿਸ਼ਨਰ ਜਾਂ ਡਿਪਟੀ ਕਮਿਸ਼ਨਰ (ਡੀ.ਸੀ.) ਕੌਮੀ ਝੰਡਾ ਲਹਿਰਾਉਣਗੇ ਅਤੇ ਸਰਕਾਰੀ ਰਸਮਾਂ ਅਦਾ ਕਰਨਗੇ।

ਸੂਚੀ ਜਾਰੀ ਹੋਣ ਨਾਲ ਹੀ ਸੂਬੇ ਭਰ ਵਿੱਚ ਆਜ਼ਾਦੀ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਸਾਰੇ ਜ਼ਿਲ੍ਹਿਆਂ ਵਿੱਚ ਪਰੇਡ ਦੀਆਂ ਰਿਹਰਸਲਾਂ, ਸੁਰੱਖਿਆ ਪ੍ਰਬੰਧ, ਸੱਭਿਆਚਾਰਕ ਪ੍ਰੋਗਰਾਮਾਂ ਦੀ ਤਿਆਰੀ ਅਤੇ ਹੋਰ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮਾਗਮਾਂ ਦੌਰਾਨ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਪਰੇਡ ਪੇਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੇਸ਼ਭਗਤੀ ਦੇ ਗੀਤਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਆਜ਼ਾਦੀ ਸੈਨਾਨੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ।

ਇਸ ਵਾਰ ਸੂਬਾ ਪੱਧਰੀ ਸਮਾਗਮ ਫ਼ਿਰੋਜ਼ਪੁਰ ਵਿੱਚ ਹੋਣ ਕਰਕੇ ਉੱਥੇ ਵਿਸ਼ੇਸ਼ ਸੁਰੱਖਿਆ ਅਤੇ ਪ੍ਰਬੰਧਕੀ ਇੰਤਜ਼ਾਮ ਕੀਤੇ ਜਾ ਰਹੇ ਹਨ, ਤਾਂ ਜੋ ਆਜ਼ਾਦੀ ਦਿਵਸ ਦਾ ਸਮਾਗਮ ਸ਼ਾਨਦਾਰ ਅਤੇ ਸੁਚੱਜੇ ਢੰਗ ਨਾਲ ਮਨਾਇਆ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਉਣਗੇ ਤਿਰੰਗਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਰਾਜ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਲਈ ਮੁੱਖ ਮਹਿਮਾਨਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਫ਼ਿਰੋਜ਼ਪੁਰ ਵਿੱਚ ਕਰਵਾਇਆ ਜਾਵੇਗਾ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਹੋਣਗੇ ਮੁੱਖ ਮਹਿਮਾਨ:

ਸਰਕਾਰ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ-

ਤਰਨ ਤਾਰਨ - ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ

ਲੁਧਿਆਣਾ - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ - ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ

ਮਾਲੇਰਕੋਟਲਾ - ਸਿਹਤ ਮੰਤਰੀ ਡਾ. ਬਲਬੀਰ ਸਿੰਘ

ਫਾਜ਼ਿਲਕਾ - ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ

ਐੱਸ.ਏ.ਐੱਸ. ਨਗਰ (ਮੋਹਾਲੀ) - ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ

ਸੰਗਰੂਰ - ਸੈਰ-ਸਪਾਟਾ ਅਤੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

Dailyhunt
Disclaimer: This content has not been generated, created or edited by Dailyhunt. Publisher: Daily Hamdard