Dailyhunt Logo
  • Light mode
    Follow system
    Dark mode
    • Play Story
    • App Story
ਗੈਂਗਸਟਰ ਗੋਲਡੀ ਬਰਾੜ ਨੂੰ ਫੜਾਉਣ ਵਾਲ਼ੇ ਨੂੰ ਮਿਲਣਗੇ 47.62 ਲੱਖ ਰੁਪਏ

ਗੈਂਗਸਟਰ ਗੋਲਡੀ ਬਰਾੜ ਨੂੰ ਫੜਾਉਣ ਵਾਲ਼ੇ ਨੂੰ ਮਿਲਣਗੇ 47.62 ਲੱਖ ਰੁਪਏ

ਨਿੱਝਰ ਕਤਲ ਮਾਮਲੇ 'ਚ FBI ਨੇ ਐਲਾਨਿਆ ਹੈ ਇਨਾਮ

ਅਮਰੀਕਾ ਦੀ ਪ੍ਰਮੁੱਖ ਖ਼ੁਫ਼ੀਆ ਏਜੰਸੀ ਹੈ FBI

ਵਾਸ਼ਿੰਗਟਨ ਡੀਸੀ: ਅਮਰੀਕਾ ਦੀ ਜਾਂਚ ਏਜੰਸੀ ਐੱਫਬੀਆਈ (FBI) ਨੇ ਕੈਨੇਡਾ ਵਿੱਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਵੱਡਾ ਕਦਮ ਚੁੱਕਦਿਆਂ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਜਾਂ ਉਸ ਬਾਰੇ ਪੱਕੀ ਜਾਣਕਾਰੀ ਦੇਣ ਵਾਲੇ ਲਈ 50 ਹਜ਼ਾਰ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।

ਜੇ ਭਾਰਤੀ ਰੁਪਇਆਂ ਵਿੱਚ ਇਸ ਨੂੰ ਤਬਦੀਲ ਕੀਤਾ ਜਾਵੇ, ਤਾਂ ਇਹ ਰਕਮ 47 ਲੱਖ 62 ਹਜ਼ਾਰ ਰੁਪਏ ਬਣਦੀ ਹੈ। ਇਸ ਨਾਲ ਇਹ ਮਾਮਲਾ ਇੱਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਚਰਚਾ ਵਿੱਚ ਆ ਗਿਆ ਹੈ।

ਐੱਫਬੀਆਈ ਨੇ ਗੋਲਡੀ ਬਰਾੜ ਨੂੰ ਆਪਣੀ "ਮੋਸਟ ਵਾਂਟੇਡ" ਭਗੌੜਿਆਂ ਦੀ ਸੂਚੀ ਵਿੱਚ ਵੀ ਸ਼ਾਮਲ ਕਰ ਦਿੱਤਾ ਹੈ। ਏਜੰਸੀ ਦਾ ਕਹਿਣਾ ਹੈ ਕਿ ਉਸ ਵਿਰੁੱਧ ਅਮਰੀਕਾ ਦੀ ਕੈਲੀਫ਼ੋਰਨੀਆ ਸਥਿਤ ਫੈਡਰਲ ਅਦਾਲਤ ਨੇ 1 ਜੁਲਾਈ ਨੂੰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਉਸ ਉੱਤੇ ਸੰਗਠਿਤ ਅਪਰਾਧੀ ਗਤੀਵਿਧੀਆਂ, ਜ਼ਬਰਦਸਤੀ ਰਾਹੀਂ ਧਨ ਵਸੂਲੀ ਕਰਨ ਦੀ ਸਾਜ਼ਿਸ਼ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਸਮੇਤ ਕਈ ਗੰਭੀਰ ਦੋਸ਼ ਲਗਾਏ ਗਏ ਹਨ।

ਐੱਫਬੀਆਈ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਦੇ ਸੰਬੰਧ ਕੈਨੇਡਾ, ਭਾਰਤ ਅਤੇ ਮੈਕਸੀਕੋ ਤੋਂ ਇਲਾਵਾ ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਦੇ ਸੈਕਰਾਮੈਂਟੋ ਅਤੇ ਫ੍ਰੈਸਨੋ ਸ਼ਹਿਰਾਂ ਨਾਲ ਵੀ ਰਹੇ ਹਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਉਹ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਹਿੰਸਕ ਅਪਰਾਧਾਂ ਨਾਲ ਜੋੜਿਆ ਜਾਂਦਾ ਹੈ।

ਇਹ ਐਲਾਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਮਿਲ ਕੇ "ਆਪਰੇਸ਼ਨ ਹਾਰਡ ਬਾਲ" ਨਾਮ ਦੀ ਵੱਡੀ ਕਾਰਵਾਈ ਚਲਾਈ। ਇਸ ਕਾਰਵਾਈ ਦੌਰਾਨ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਭਾਰਤ ਨਾਲ ਜੁੜੇ ਤਿੰਨ ਸੰਗਠਿਤ ਅਪਰਾਧੀ ਗਿਰੋਹਾਂ ਦੇ 37 ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਖ਼ਲ ਕੀਤੇ ਗਏ।

ਜਾਂਚ ਏਜੰਸੀਆਂ ਦੇ ਅਨੁਸਾਰ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਉੱਤੇ ਦੋਸ਼ ਹੈ ਕਿ ਉਨ੍ਹਾਂ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਨਿੱਝਰ ਦੀ 18 ਜੂਨ 2023 ਨੂੰ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਕਾਫ਼ੀ ਤਣਾਅ ਪੈਦਾ ਹੋ ਗਿਆ ਸੀ। ਕੈਨੇਡਾ ਨੇ ਭਾਰਤੀ ਸਰਕਾਰੀ ਏਜੰਟਾਂ 'ਤੇ ਸ਼ੱਕ ਜਤਾਇਆ ਸੀ, ਜਦਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸ਼ੁਰੂ ਤੋਂ ਹੀ ਰੱਦ ਕੀਤਾ ਹੈ।

ਅਮਰੀਕੀ ਜਾਂਚ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਗੋਲਡੀ ਬਰਾੜ ਉੱਤਰੀ ਅਮਰੀਕਾ ਵਿੱਚ ਬਿਸ਼ਨੋਈ ਗਰੁੱਪ ਦੀਆਂ ਗਤੀਵਿਧੀਆਂ ਨੂੰ ਸੰਭਾਲਣ ਵਾਲੇ ਮੁੱਖ ਵਿਅਕਤੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਸ ਦਾ ਨਾਮ ਜਬਰਦਸਤੀ ਧਨ ਵਸੂਲੀ, ਧਮਕੀਆਂ ਅਤੇ ਹੋਰ ਹਿੰਸਕ ਵਾਰਦਾਤਾਂ ਨਾਲ ਵੀ ਜੋੜਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਉਹ ਹਾਲ਼ੇ ਵੀ ਫਰਾਰ ਹੈ ਅਤੇ ਉਸ ਦੀ ਭਾਲ ਜਾਰੀ ਹੈ।

ਐੱਫਬੀਆਈ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਗੋਲਡੀ ਬਰਾੜ ਦੇ ਟਿਕਾਣੇ ਜਾਂ ਉਸ ਨਾਲ ਸਬੰਧਤ ਕੋਈ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਤੁਰੰਤ ਜਾਂਚ ਏਜੰਸੀ ਨਾਲ ਸੰਪਰਕ ਕਰੇ। ਸਹੀ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਅਮਰੀਕੀ ਡਾਲਰ ਤੱਕ ਦਾ ਇਨਾਮ ਦਿੱਤਾ ਜਾਵੇਗਾ।

ਇਸ ਤਾਜ਼ਾ ਕਾਰਵਾਈ ਨਾਲ ਸਪੱਸ਼ਟ ਹੋ ਗਿਆ ਹੈ ਕਿ ਨਿੱਝਰ ਕਤਲ ਮਾਮਲੇ ਦੀ ਜਾਂਚ ਹੁਣ ਕਈ ਦੇਸ਼ਾਂ ਦੀਆਂ ਜਾਂਚ ਏਜੰਸੀਆਂ ਦੇ ਸਹਿਯੋਗ ਨਾਲ ਅੱਗੇ ਵੱਧ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅੰਤਰਰਾਸ਼ਟਰੀ ਪੱਧਰ 'ਤੇ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾ ਰਹੀਆਂ ਹਨ।

ਨਿੱਝਰ ਕਤਲ ਮਾਮਲੇ 'ਚ FBI ਨੇ ਐਲਾਨਿਆ ਹੈ ਇਨਾਮ

ਅਮਰੀਕਾ ਦੀ ਪ੍ਰਮੁੱਖ ਖ਼ੁਫ਼ੀਆ ਏਜੰਸੀ ਹੈ FBI

ਵਾਸ਼ਿੰਗਟਨ ਡੀਸੀ: ਅਮਰੀਕਾ ਦੀ ਜਾਂਚ ਏਜੰਸੀ ਐੱਫਬੀਆਈ (FBI) ਨੇ ਕੈਨੇਡਾ ਵਿੱਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਵੱਡਾ ਕਦਮ ਚੁੱਕਦਿਆਂ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਜਾਂ ਉਸ ਬਾਰੇ ਪੱਕੀ ਜਾਣਕਾਰੀ ਦੇਣ ਵਾਲੇ ਲਈ 50 ਹਜ਼ਾਰ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ। ਜੇ ਭਾਰਤੀ ਰੁਪਇਆਂ ਵਿੱਚ ਇਸ ਨੂੰ ਤਬਦੀਲ ਕੀਤਾ ਜਾਵੇ, ਤਾਂ ਇਹ ਰਕਮ 47 ਲੱਖ 62 ਹਜ਼ਾਰ ਰੁਪਏ ਬਣਦੀ ਹੈ। ਇਸ ਨਾਲ ਇਹ ਮਾਮਲਾ ਇੱਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਚਰਚਾ ਵਿੱਚ ਆ ਗਿਆ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard