Dailyhunt Logo
  • Light mode
    Follow system
    Dark mode
    • Play Story
    • App Story
High Court ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ 'ਚ ਮਮਤਾ ਖ਼ਿਲਾਫ਼ FIR ਦਰਜ

High Court ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ 'ਚ ਮਮਤਾ ਖ਼ਿਲਾਫ਼ FIR ਦਰਜ

ਕੋਲਕਾਤਾ : ਕੋਲਕਾਤਾ ਪੁਲਿਸ ਨੇ ਤ੍ਰਿਣਮੂਲ ਕਾਂਗਰਸ ਦੀ ਵਿਦਿਆਰਥੀ ਇਕਾਈ ਤ੍ਰਿਣਮੂਲ ਛਾਤਰ ਪਰਿਸ਼ਦ (ਟੀਐੱਮਸੀਪੀ) ਦੇ ਸਥਾਪਨਾ ਦਿਵਸ ਸਮਾਗਮ ਸਬੰਧੀ ਕਲਕੱਤਾ ਹਾਈ ਕੋਰਟ ਵੱਲੋਂ ਲਗਾਈਆਂ ਸ਼ਰਤਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਖ਼ਿਲਾਫ਼ ਖੁਦ ਨੋਟਿਸ ਲੈਂਦਿਆਂ ਐੱਫਆਈਆਰ ਦਰਜ ਕੀਤੀ ਹੈ।

ਮਾਮਲੇ ਵਿੱਚ ਟੀਐੱਮਸੀਪੀ ਸਮਾਗਮ ਦੇ ਪ੍ਰਬੰਧਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਅਨੁਸਾਰ ਇਹ ਮਾਮਲਾ ਹੇਸਟਿੰਗਜ਼ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਐੱਫਆਈਆਰ 28 ਅਗਸਤ ਨੂੰ ਕੋਲਕਾਤਾ ਦੇ ਕੈਥੀਡ੍ਰੇਲ ਰੋਡ 'ਤੇ ਹੋਏ ਟੀਐੱਮਸੀਪੀ ਦੇ ਸਥਾਪਨਾ ਦਿਵਸ ਸਮਾਗਮ ਦੌਰਾਨ ਅਦਾਲਤੀ ਹੁਕਮਾਂ ਦੀ ਕਥਿਤ ਉਲੰਘਣਾ ਨੂੰ ਲੈ ਕੇ ਦਰਜ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਕਲਕੱਤਾ ਹਾਈ ਕੋਰਟ ਨੇ ਸਮਾਗਮ ਦੀ ਇਜਾਜ਼ਤ ਦਿੰਦਿਆਂ ਕੈਥੀਡ੍ਰੇਲ ਰੋਡ ਦੀ ਇੱਕ ਲੇਨ ਆਵਾਜਾਈ ਲਈ ਖੁੱਲ੍ਹੀ ਰੱਖਣ ਅਤੇ ਕੁਝ ਹੋਰ ਸ਼ਰਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੁਲਿਸ ਦਾ ਦੋਸ਼ ਹੈ ਕਿ ਸਮਾਗਮ ਦੌਰਾਨ ਇਹ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਅਤੇ ਨਿਰਧਾਰਤ ਸਮੇਂ ਤੋਂ ਵੱਧ ਸਮੇਂ ਤੱਕ ਵੀ ਪ੍ਰੋਗਰਾਮ ਜਾਰੀ ਰਿਹਾ।

ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਅਦਾਲਤੀ ਹੁਕਮਾਂ ਦੀ ਉਲੰਘਣਾ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਵੱਲੋਂ ਸਮਾਗਮ ਦੌਰਾਨ ਲਗਾਈਆਂ ਗਈਆਂ ਅਦਾਲਤੀ ਸ਼ਰਤਾਂ ਅਤੇ ਉਨ੍ਹਾਂ ਦੀ ਪਾਲਣਾ ਦੀ ਜਾਂਚ ਕਰਨ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਮਮਤਾ ਬੈਨਰਜੀ ਖ਼ਿਲਾਫ਼ ਐੱਫਆਈਆਰ ਦਰਜ ਹੋਣ ਨਾਲ ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਜਾਂਚ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ ਕਥਿਤ ਤੌਰ 'ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਲਈ ਕੌਣ-ਕੌਣ ਜ਼ਿੰਮੇਵਾਰ ਹੈ।

ਕੋਲਕਾਤਾ : ਕੋਲਕਾਤਾ ਪੁਲਿਸ ਨੇ ਤ੍ਰਿਣਮੂਲ ਕਾਂਗਰਸ ਦੀ ਵਿਦਿਆਰਥੀ ਇਕਾਈ ਤ੍ਰਿਣਮੂਲ ਛਾਤਰ ਪਰਿਸ਼ਦ (ਟੀਐੱਮਸੀਪੀ) ਦੇ ਸਥਾਪਨਾ ਦਿਵਸ ਸਮਾਗਮ ਸਬੰਧੀ ਕਲਕੱਤਾ ਹਾਈ ਕੋਰਟ ਵੱਲੋਂ ਲਗਾਈਆਂ ਸ਼ਰਤਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਖ਼ਿਲਾਫ਼ ਖੁਦ ਨੋਟਿਸ ਲੈਂਦਿਆਂ ਐੱਫਆਈਆਰ ਦਰਜ ਕੀਤੀ ਹੈ। ਮਾਮਲੇ ਵਿੱਚ ਟੀਐੱਮਸੀਪੀ ਸਮਾਗਮ ਦੇ ਪ੍ਰਬੰਧਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਅਨੁਸਾਰ ਇਹ ਮਾਮਲਾ ਹੇਸਟਿੰਗਜ਼ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਅਦਾਲਤੀ ਹੁਕਮਾਂ ਦੀ ਉਲੰਘਣਾ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਵੱਲੋਂ ਸਮਾਗਮ ਦੌਰਾਨ ਲਗਾਈਆਂ ਗਈਆਂ ਅਦਾਲਤੀ ਸ਼ਰਤਾਂ ਅਤੇ ਉਨ੍ਹਾਂ ਦੀ ਪਾਲਣਾ ਦੀ ਜਾਂਚ ਕਰਨ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਮਮਤਾ ਬੈਨਰਜੀ ਖ਼ਿਲਾਫ਼ ਐੱਫਆਈਆਰ ਦਰਜ ਹੋਣ ਨਾਲ ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਜਾਂਚ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ ਕਥਿਤ ਤੌਰ 'ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਲਈ ਕੌਣ-ਕੌਣ ਜ਼ਿੰਮੇਵਾਰ ਹੈ।
Dailyhunt
Disclaimer: This content has not been generated, created or edited by Dailyhunt. Publisher: Daily Hamdard