Dailyhunt
Indonesia 'ਚ 7.4 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਲਿਆਂਦਾ ਕਹਿਰ

Indonesia 'ਚ 7.4 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਲਿਆਂਦਾ ਕਹਿਰ

ਕਾਰਤਾ: ਪੂਰਬੀ ਇੰਡੋਨੇਸ਼ੀਆ (Indonesia) ਵਿੱਚ ਵੀਰਵਾਰ ਸਵੇਰੇ ਉਸ ਵੇਲੇ ਹਾਹਾਕਾਰ ਮਚ ਗਈ ਜਦੋਂ ਸਮੁੰਦਰ ਦੇ ਹੇਠਾਂ ਇੱਕ ਬੇਹੱਦ ਸ਼ਕਤੀਸ਼ਾਲੀ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਅਨੁਸਾਰ, ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 7.4 ਮਾਪੀ ਗਈ ਹੈ। ਭੂਚਾਲ ਦਾ ਕੇਂਦਰ (Epicenter) ਮੋਲੂਕਾ ਸਾਗਰ ਵਿੱਚ ਟਰਨੇਟ ਟਾਪੂ (Ternate Island) ਦੇ ਨੇੜੇ ਜ਼ਮੀਨ ਤੋਂ ਲਗਭਗ 35 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਸਥਾਨਕ ਸਮੇਂ ਅਨੁਸਾਰ ਸਵੇਰੇ 06:48 ਵਜੇ ਆਏ ਇਸ ਭੂਚਾਲ ਨੇ ਪੂਰੇ ਇਲਾਕੇ ਨੂੰ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ।

ਭੂਚਾਲ ਦੇ ਤੁਰੰਤ ਬਾਅਦ ਹਵਾਈ ਸਥਿਤ ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ (Pacific Tsunami Warning Center) ਨੇ ਇੱਕ ਹਾਈ ਅਲਰਟ (High Alert) ਜਾਰੀ ਕਰ ਦਿੱਤਾ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦੇ ਕੇਂਦਰ ਤੋਂ 1,000 ਕਿਲੋਮੀਟਰ ਦੇ ਘੇਰੇ ਵਿੱਚ ਖ਼ਤਰਨਾਕ ਸੁਨਾਮੀ (Tsunami) ਲਹਿਰਾਂ ਉੱਠ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਇੰਡੋਨੇਸ਼ੀਆ, ਫਿਲੀਪੀਨਜ਼ ਅਤੇ ਮਲੇਸ਼ੀਆ ਦੇ ਤੱਟਵਰਤੀ ਖੇਤਰਾਂ (Coastal Areas) ਨੂੰ ਬੇਹੱਦ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਸਮੁੰਦਰੀ ਕੰਢਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।

ਉੱਤਰੀ ਸੁਲਾਵੇਸੀ ਸੂਬੇ ਦੇ ਮਨਾਡੋ ਸ਼ਹਿਰ ਵਿੱਚ ਸਥਿਤੀ ਕਾਫ਼ੀ ਤਣਾਅਪੂਰਨ ਦੇਖੀ ਗਈ, ਜਿੱਥੇ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਨੀਂਦ ਤੋਂ ਜਾਗ ਗਏ ਅਤੇ ਘਬਰਾਹਟ ਵਿੱਚ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗੇ। ਚਸ਼ਮਦੀਦਾਂ ਅਨੁਸਾਰ ਭੂਚਾਲ ਦੇ ਝਟਕੇ ਕਾਫ਼ੀ ਲੰਬੇ ਸਮੇਂ ਤੱਕ ਮਹਿਸੂਸ ਕੀਤੇ ਗਏ, ਜਿਸ ਕਾਰਨ ਸਕੂਲੀ ਬੱਚੇ ਅਤੇ ਆਮ ਲੋਕ ਸੜਕਾਂ 'ਤੇ ਉਤਰ ਆਏ। ਫਿਲਹਾਲ ਸਥਾਨਕ ਪ੍ਰਸ਼ਾਸਨ ਅਤੇ ਡਿਜ਼ਾਸਟਰ ਮੈਨੇਜਮੈਂਟ (Disaster Management) ਏਜੰਸੀਆਂ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ (Casualties or Damage) ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਸਾਵਧਾਨੀ ਵਜੋਂ ਤੱਟਵਰਤੀ ਇਲਾਕਿਆਂ ਵਿੱਚ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ।

ਜਕਾਰਤਾ: ਪੂਰਬੀ ਇੰਡੋਨੇਸ਼ੀਆ (Indonesia) ਵਿੱਚ ਵੀਰਵਾਰ ਸਵੇਰੇ ਉਸ ਵੇਲੇ ਹਾਹਾਕਾਰ ਮਚ ਗਈ ਜਦੋਂ ਸਮੁੰਦਰ ਦੇ ਹੇਠਾਂ ਇੱਕ ਬੇਹੱਦ ਸ਼ਕਤੀਸ਼ਾਲੀ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਅਨੁਸਾਰ, ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 7.4 ਮਾਪੀ ਗਈ ਹੈ। ਭੂਚਾਲ ਦਾ ਕੇਂਦਰ (Epicenter) ਮੋਲੂਕਾ ਸਾਗਰ ਵਿੱਚ ਟਰਨੇਟ ਟਾਪੂ (Ternate Island) ਦੇ ਨੇੜੇ ਜ਼ਮੀਨ ਤੋਂ ਲਗਭਗ 35 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਸਥਾਨਕ ਸਮੇਂ ਅਨੁਸਾਰ ਸਵੇਰੇ 06:48 ਵਜੇ ਆਏ ਇਸ ਭੂਚਾਲ ਨੇ ਪੂਰੇ ਇਲਾਕੇ ਨੂੰ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ।

Dailyhunt
Disclaimer: This content has not been generated, created or edited by Dailyhunt. Publisher: Daily Hamdard