30 ਅਗਸਤ, 2026: 54 ਦਿਨਾਂ ਤੱਕ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਹਸਪਤਾਲ ਵਿੱਚ ਮੌਤ ਹੋ ਗਈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕਾ ਸੱਤ ਹਫ਼ਤਿਆਂ ਦੀ ਗਰਭਵਤੀ ਸੀ। ਮਨਜੀਤ ਕੌਰ ਆਪਣੇ ਪਹਿਲੇ ਪਤੀ ਤੋਂ ਤਲਾਕ ਤੋਂ ਬਾਅਦ ਦੋਸ਼ੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ, ਅਤੇ ਉਸਦਾ ਇੱਕ 7 ਸਾਲ ਦਾ ਪੁੱਤਰ ਵੀ ਹੈ ਜੋ ਆਪਣੇ ਪਿਤਾ ਨਾਲ ਰਹਿੰਦਾ ਹੈ।
ਇਹ ਖੌਫ਼ਨਾਕ ਘਟਨਾ 3 ਜੁਲਾਈ ਨੂੰ ਵਾਪਰੀ ਸੀ। ਦੋਸ਼ੀਆਂ, ਜਿਨ੍ਹਾਂ ਦੀ ਪਛਾਣ ਸ਼ੁਭੀ ਅਤੇ ਪਿੰਦਾ ਵਜੋਂ ਹੋਈ ਹੈ, ਨੇ ਮਨਜੀਤ ਨੂੰ ਇੱਕ ਸ਼ਰਾਬ ਦੇ ਠੇਕੇ ਨੇੜੇ ਬੁਲਾ ਕੇ ਜ਼ਬਰਦਸਤੀ ਕਾਰ ਵਿੱਚ ਬਿਠਾਇਆ ਅਤੇ ਮੋਰਿੰਡਾ ਲੈ ਗਏ। ਉੱਥੇ ਇੱਕ ਸੁੰਨਸਾਨ ਜਗ੍ਹਾ 'ਤੇ ਉਸਨੂੰ ਸ਼ਹਿਤੂਤ ਦੇ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਜ਼ਿੰਦਾ ਅੱਗ ਲਗਾ ਦਿੱਤੀ ਗਈ। ਮਨਜੀਤ ਦੇ ਇੱਕ ਦੋਸਤ ਨੇ ਉਸਨੂੰ ਅੱਗ ਦੀਆਂ ਲਪਟਾਂ ਵਿੱਚ ਦੇਖ ਕੇ ਤੁਰੰਤ ਮੋਰਿੰਡਾ ਦੇ ਹਸਪਤਾਲ ਪਹੁੰਚਾਇਆ, ਜਿੱਥੋਂ ਉਸਨੂੰ ਮੈਕਸ ਹਸਪਤਾਲ ਅਤੇ ਬਾਅਦ ਵਿੱਚ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ।
ਖਰੜ ਸਦਰ ਥਾਣੇ ਦੇ ਐਸਐਚਓ ਗੁਰਪ੍ਰੀਤ ਸਿੰਘ ਅਨੁਸਾਰ ਮਨਜੀਤ ਕੌਰ ਬੁਰੀ ਤਰ੍ਹਾਂ ਸੜ ਚੁੱਕੀ ਸੀ। ਪੁਲਿਸ ਨੇ ਸੈਕਟਰ 34 ਚੰਡੀਗੜ੍ਹ ਵਿੱਚ ਰਹਿਣ ਵਾਲੇ ਉਸਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਦੋਵਾਂ ਮੁਲਜ਼ਮਾਂ ਵਿਰੁੱਧ ਅਗਵਾ ਅਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਫਿਲਹਾਲ ਚੰਡੀਗੜ੍ਹ ਪੁਲਿਸ ਫਰਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।