Dailyhunt Logo
  • Light mode
    Follow system
    Dark mode
    • Play Story
    • App Story
Kharge ਦੀ ਸਭਾ ਵਾਲੀ ਥਾਂ ਦੇ 'ਸ਼ੁੱਧੀਕਰਨ' 'ਤੇ ਭੜਕੇ Rahul Gandhi, ਸੰਘ ਅਤੇ ਬੀਜੇਪੀ ਨੂੰ ਘੇਰਿਆ

Kharge ਦੀ ਸਭਾ ਵਾਲੀ ਥਾਂ ਦੇ 'ਸ਼ੁੱਧੀਕਰਨ' 'ਤੇ ਭੜਕੇ Rahul Gandhi, ਸੰਘ ਅਤੇ ਬੀਜੇਪੀ ਨੂੰ ਘੇਰਿਆ

ਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਸਭਾ ਵਾਲੀ ਥਾਂ ਦੇ ਕਥਿਤ 'ਸ਼ੁੱਧੀਕਰਨ' ਦੇ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਇਹ ਯਕੀਨੀ ਬਣਾਏਗੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਸ ਸਮੇਂ ਦੋ ਵਿਚਾਰਧਾਰਾਵਾਂ ਵਿਚਾਲੇ ਲੜਾਈ ਚੱਲ ਰਹੀ ਹੈ। ਇੱਕ ਪਾਸੇ ਸੰਵਿਧਾਨ ਦੀ ਵਿਚਾਰਧਾਰਾ ਹੈ, ਜਦਕਿ ਦੂਜੇ ਪਾਸੇ ਭਾਜਪਾ ਅਤੇ ਆਰਐੱਸਐੱਸ ਦੀ ਵਿਚਾਰਧਾਰਾ ਹੈ।

ਕਾਂਗਰਸ ਨੇਤਾ ਨੇ ਇਹ ਵੀ ਦੋਸ਼ ਲਾਇਆ ਕਿ ਦਲਿਤਾਂ ਨੂੰ ਕਈ ਥਾਵਾਂ 'ਤੇ ਖੂਹਾਂ ਤੋਂ ਪਾਣੀ ਲੈਣ ਤੋਂ ਰੋਕਿਆ ਜਾਂਦਾ ਹੈ ਅਤੇ ਚਾਹ ਦੀਆਂ ਦੁਕਾਨਾਂ 'ਤੇ ਵੀ ਉਨ੍ਹਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਆਹ ਦੀ ਬਰਾਤ ਦੌਰਾਨ ਘੋੜੀ 'ਤੇ ਚੜ੍ਹਨ ਵਰਗੀਆਂ ਘਟਨਾਵਾਂ ਨੂੰ ਲੈ ਕੇ ਵੀ ਦਲਿਤਾਂ ਨਾਲ ਕਥਿਤ ਤੌਰ 'ਤੇ ਕੁੱਟਮਾਰ ਅਤੇ ਧਮਕੀਆਂ ਦੇਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ।

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਅਜਿਹੇ ਕਥਿਤ ਕਾਰੇ ਭਾਜਪਾ ਅਤੇ ਆਰਐੱਸਐੱਸ ਨਾਲ ਜੁੜੇ ਲੋਕਾਂ ਵੱਲੋਂ ਕੀਤੇ ਜਾਂਦੇ ਹਨ ਅਤੇ ਇਹ ਸੰਵਿਧਾਨ ਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਨਿਵਾਰਣ) ਕਾਨੂੰਨ ਦੀ ਉਲੰਘਣਾ ਹਨ। ਉਨ੍ਹਾਂ ਮੰਗ ਕੀਤੀ ਕਿ ਖੜਗੇ ਦੀ ਸਭਾ ਵਾਲੀ ਥਾਂ ਦੇ ਕਥਿਤ 'ਸ਼ੁੱਧੀਕਰਨ' ਵਿੱਚ ਸ਼ਾਮਲ ਲੋਕਾਂ ਖ਼?ਲਾਫ਼ ਤੁਰੰਤ ਐੱਫਆਈਆਰ ਦਰਜ ਕੀਤੀ ਜਾਵੇ।

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਸਭਾ ਵਾਲੀ ਥਾਂ ਦੇ ਕਥਿਤ 'ਸ਼ੁੱਧੀਕਰਨ' ਦੇ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ।


Dailyhunt
Disclaimer: This content has not been generated, created or edited by Dailyhunt. Publisher: Daily Hamdard