ਸ਼ਾਰਟ ਸਰਕਟ ਕਾਰਨ ਮੱਚੀ ਹਫੜਾ-ਦਫੜੀ, ਬੱਚੇ ਸੁਰੱਖਿਅਤ
ਲੁਧਿਆਣਾ, 8 ਜੁਲਾਈ:
ਲੁਧਿਆਣਾ ਦੇ ਦੁੱਗਰੀ ਫੇਜ਼-1 ਅਰਬਨ ਅਸਟੇਟ ਇਲਾਕੇ ਵਿੱਚ ਸਥਿਤ ਰਾਮ ਲਾਲ ਭਸੀਨ ਪਬਲਿਕ ਸਕੂਲ ਵਿੱਚ ਬੁੱਧਵਾਰ ਸਵੇਰੇ ਉਸ ਵੇਲੇ ਭਾਰੀ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਸਕੂਲ ਕੈਂਪਸ ਦੇ ਅੰਦਰ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ ਜਦੋਂ ਸਕੂਲ ਦੀਆਂ ਕਲਾਸਾਂ ਆਮ ਵਾਂਗ ਚੱਲ ਰਹੀਆਂ ਸਨ।
ਅਚਾਨਕ ਸਕੂਲ ਦੇ ਜਨਰੇਟਰ ਰੂਮ ਵਿੱਚੋਂ ਸੰਘਣਾ ਧੂੰਆਂ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਉੱਠਦੀਆਂ ਦੇਖ ਕੇ ਉੱਥੇ ਮੌਜੂਦ ਸਟਾਫ਼ ਅਤੇ ਮੈਨੇਜਮੈਂਟ ਦੇ ਹੋਸ਼ ਉੱਡ ਗਏ।
ਸ਼ੁਰੂਆਤੀ ਜਾਂਚ ਅਤੇ ਰਿਪੋਰਟਾਂ ਅਨੁਸਾਰ ਇਸ ਅੱਗ ਦਾ ਮੁੱਖ ਕਾਰਨ ਜਨਰੇਟਰ ਰੂਮ ਵਿੱਚ ਹੋਇਆ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਖ਼ਬਰ ਫੈਲਦਿਆਂ ਹੀ ਸਕੂਲ ਪ੍ਰਸ਼ਾਸਨ ਨੇ ਬਿਨਾਂ ਕੋਈ ਦੇਰੀ ਕੀਤੇ ਬਹੁਤ ਹੀ ਮੁਸਤੈਦੀ ਦਿਖਾਈ ਅਤੇ ਪੂਰੇ ਸਕੂਲ ਕੈਂਪਸ ਨੂੰ ਤੁਰੰਤ ਖਾਲੀ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਸਕੂਲ ਸਟਾਫ਼ ਵੱਲੋਂ ਸਾਰੇ ਕਲਾਸਰੂਮਾਂ ਵਿੱਚੋਂ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਡਰੋਂ ਸਕੂਲ ਵਿੱਚ ਤੁਰੰਤ ਇਮਰਜੈਂਸੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਛੋਟੇ ਬੱਚਿਆਂ ਨੂੰ ਖੁਦ ਉਨ੍ਹਾਂ ਦੇ ਘਰ ਭੇਜਣ ਦਾ ਪ੍ਰਬੰਧ ਕੀਤਾ ਗਿਆ, ਜਦਕਿ ਵੱਡੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ਫੋਨ 'ਤੇ ਤੁਰੰਤ ਅਲਰਟ ਮੈਸੇਜ ਭੇਜ ਕੇ ਸਕੂਲ ਬੁਲਾਇਆ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਘਟਨਾ ਸਥਾਨ 'ਤੇ ਪਹੁੰਚੀਆਂ ਅਤੇ ਫਾਇਰ ਫਾਈਟਰਜ਼ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਸਕੂਲ ਪ੍ਰਸ਼ਾਸਨ ਅਤੇ ਅਧਿਆਪਕਾਂ ਦੀ ਸਮੇਂ ਸਿਰ ਦਿਖਾਈ ਸਿਆਣਪ ਕਾਰਨ ਇੱਕ ਬਹੁਤ ਵੱਡਾ ਹਾਦਸਾ ਟਲ ਗਿਆ ਅਤੇ ਖੁਸ਼ਕਿਸਮਤੀ ਨਾਲ ਇਸ ਪੂਰੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਕੂਲ ਦੇ ਸਾਰੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਆਤਮ ਨਗਰ ਹਲਕੇ ਦੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਸਕੂਲ ਮੈਨੇਜਮੈਂਟ ਨਾਲ ਮੁਲਾਕਾਤ ਕਰਕੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ। ਵਿਧਾਇਕ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਪ੍ਰਾਇੋਰਿਟੀ ਹੈ ਅਤੇ ਇਸ ਹਾਦਸੇ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਸ਼ਾਰਟ ਸਰਕਟ ਕਾਰਨ ਮੱਚੀ ਹਫੜਾ-ਦਫੜੀ, ਬੱਚੇ ਸੁਰੱਖਿਅਤ
ਲੁਧਿਆਣਾ, 8 ਜੁਲਾਈ:
ਲੁਧਿਆਣਾ ਦੇ ਦੁੱਗਰੀ ਫੇਜ਼-1 ਅਰਬਨ ਅਸਟੇਟ ਇਲਾਕੇ ਵਿੱਚ ਸਥਿਤ ਰਾਮ ਲਾਲ ਭਸੀਨ ਪਬਲਿਕ ਸਕੂਲ ਵਿੱਚ ਬੁੱਧਵਾਰ ਸਵੇਰੇ ਉਸ ਵੇਲੇ ਭਾਰੀ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਸਕੂਲ ਕੈਂਪਸ ਦੇ ਅੰਦਰ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ ਜਦੋਂ ਸਕੂਲ ਦੀਆਂ ਕਲਾਸਾਂ ਆਮ ਵਾਂਗ ਚੱਲ ਰਹੀਆਂ ਸਨ। ਅਚਾਨਕ ਸਕੂਲ ਦੇ ਜਨਰੇਟਰ ਰੂਮ ਵਿੱਚੋਂ ਸੰਘਣਾ ਧੂੰਆਂ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਉੱਠਦੀਆਂ ਦੇਖ ਕੇ ਉੱਥੇ ਮੌਜੂਦ ਸਟਾਫ਼ ਅਤੇ ਮੈਨੇਜਮੈਂਟ ਦੇ ਹੋਸ਼ ਉੱਡ ਗਏ।

