ਮੁਹਾਲੀ : ਮੁਹਾਲੀ ਦੇ ਇੰਡਸਟ੍ਰੀਅਲ ਏਰੀਆ ਵਿੱਚ 16 ਸਾਲਾ ਨਾਬਾਲਗ ਲੜਕੀ 'ਤੇ ਸੈਨੇਟਾਈਜ਼ਰ ਛਿੜਕ ਕੇ ਅੱਗ ਲਗਾਉਣ ਦੇ ਮਾਮਲੇ ਵਿੱਚ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿਛਲੇ ਸੱਤ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਪੀੜਤਾ ਨੇ ਸ਼ੁੱਕਰਵਾਰ ਨੂੰ ਦਮ ਤੋੜ ਦਿੱਤਾ। ਲੜਕੀ ਦੀ ਮੌਤ ਤੋਂ ਬਾਅਦ ਥਾਣਾ ਫੇਜ਼-1 ਪੁਲਿਸ ਨੇ ਮਾਮਲੇ ਵਿੱਚ ਕਤਲ ਦੀ ਧਾਰਾ 103(1) ਬੀਐੱਨਐੱਸ ਸ਼ਾਮਲ ਕਰ ਲਈ ਹੈ।
ਜਾਣਕਾਰੀ ਅਨੁਸਾਰ ਪੀੜਤ ਲੜਕੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਆਪਣੇ ਚਾਰ ਭੈਣ-ਭਰਾਵਾਂ ਵਿੱਚੋਂ ਸਭ ਤੋਂ ਵੱਡੀ ਸੀ। ਰੱਖੜੀ ਵਾਲੇ ਦਿਨ ਉਸ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਛੇ ਸਾਲਾ ਛੋਟੇ ਭਰਾ ਆਸ਼ੀਸ਼ ਨੂੰ ਰੱਖੜੀ ਵੀ ਨਹੀਂ ਬੰਨ੍ਹ ਸਕੀ। ਪੁਲਿਸ ਅਨੁਸਾਰ 21 ਅਗਸਤ ਨੂੰ ਲੜਕੀ ਆਪਣੇ ਨਾਨਕੇ ਘਰ ਜਾਣ ਲਈ ਨਿਕਲੀ ਸੀ। ਰਸਤੇ ਵਿੱਚ ਜਾਣਕਾਰ ਦੀਪਕ ਕੁਮਾਰ ਦੇ ਘਰ ਦੇ ਸਾਹਮਣੇ ਲੰਘਣ ਦੌਰਾਨ ਦੋਵਾਂ ਵਿਚਾਲੇ ਗੱਲਬਾਤ ਹੋਈ। ਇਸੇ ਦੌਰਾਨ ਲੜਕੀ ਦੇ ਪਿਤਾ ਦੇ ਉੱਥੇ ਪਹੁੰਚਣ 'ਤੇ ਬਹਿਸ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਦੀਪਕ ਆਪਣੇ ਪਰਿਵਾਰਕ ਮੈਂਬਰਾਂ ਨਾਲ ਲੜਕੀ ਦੇ ਘਰ ਦੀ ਉੱਪਰਲੀ ਮੰਜ਼ਿਲ 'ਤੇ ਪਹੁੰਚਿਆ ਅਤੇ ਉਸ 'ਤੇ ਸੈਨੇਟਾਈਜ਼ਰ ਛਿੜਕ ਕੇ ਅੱਗ ਲਗਾ ਦਿੱਤੀ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਮੁਹਾਲੀ ਦੇ ਡੀਐੱਸਪੀ ਸਿਟੀ-1 ਗੁਰਚਰਨ ਸਿੰਘ ਨੇ ਦੱਸਿਆ ਕਿ ਲੜਕੀ ਦੀ ਮੌਤ ਤੋਂ ਬਾਅਦ ਮਾਮਲੇ ਵਿੱਚ ਬੀਐੱਨਐੱਸ ਦੀ ਧਾਰਾ 103(1) ਤਹਿਤ ਕਤਲ ਦਾ ਕੇਸ ਸ਼ਾਮਲ ਕਰ ਦਿੱਤਾ ਗਿਆ ਹੈ। ਪੁਲਿਸ ਹੁਣ ਤੱਕ ਮੁੱਖ ਮੁਲਜ਼ਮ ਦੀਪਕ ਕੁਮਾਰ, ਉਸ ਦੇ ਪਿਤਾ ਅਤੇ ਚਾਚੇ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।