Dailyhunt Logo
  • Light mode
    Follow system
    Dark mode
    • Play Story
    • App Story
ਮਾਓਵਾਦ ਵਾਂਗ 2029 ਤੱਕ ਨਸ਼ਾ-ਮੁਕਤ ਹੋਵੇਗਾ India  :  Amit Shah

ਮਾਓਵਾਦ ਵਾਂਗ 2029 ਤੱਕ ਨਸ਼ਾ-ਮੁਕਤ ਹੋਵੇਗਾ India : Amit Shah

ਣਜੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ 2029 ਤੱਕ ਭਾਰਤ ਨੂੰ ਨਸ਼ਾ-ਮੁਕਤ ਬਣਾਉਣ ਲਈ ਤਿੰਨ ਸਾਲਾਂ ਦਾ ਰੋਡਮੈਪ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 2047 ਤੱਕ ਵਿਕਸਤ ਭਾਰਤ ਦਾ ਟੀਚਾ ਹਾਸਲ ਕਰਨ ਲਈ ਦੇਸ਼ ਨੂੰ ਨਸ਼ਿਆਂ ਤੋਂ ਮੁਕਤ ਕਰਨ ਵਾਸਤੇ ਵਚਨਬੱਧ ਹੈ।

ਨਸ਼ੀਲੇ ਪਦਾਰਥਾਂ ਦੇ ਖ਼ਾਤਮੇ ਸਬੰਧੀ ਉੱਚ-ਪੱਧਰੀ ਬੈਠਕ ਦੀ ਅਗਵਾਈ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸ਼ਾਹ ਨੇ ਕਿਹਾ ਕਿ ਸਰਕਾਰ ਦੀ ਰਣਨੀਤੀ ਸਿਰਫ਼ ਨਸ਼ਾ ਤਸਕਰਾਂ ਨੂੰ ਫੜਨ ਤੱਕ ਸੀਮਤ ਨਹੀਂ ਹੋਵੇਗੀ, ਸਗੋਂ ਨਸ਼ਿਆਂ ਦੀ ਤਸਕਰੀ, ਵਿੱਤੀ ਸਹਾਇਤਾ, ਸਪਲਾਈ ਨੈੱਟਵਰਕ ਅਤੇ ਮੁੜ ਵਸੇਵੇਂ ਸਮੇਤ ਪੂਰੇ ਤੰਤਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ।

ਨਸ਼ਿਆਂ ਦੀ ਕਾਲੀ ਕਮਾਈ ਨਾਲ ਅੱਤਵਾਦ ਨੂੰ ਹੱਲਾਸ਼ੇਰੀ

ਅਮਿਤ ਸ਼ਾਹ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਅਜਿਹਾ ਅਪਰਾਧ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਹੋਣ ਵਾਲੀ ਕਾਲੀ ਕਮਾਈ ਦੀ ਵਰਤੋਂ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਵੀ ਕੀਤੀ ਜਾਂਦੀ ਹੈ, ਜਿਸ ਕਾਰਨ ਕਈ ਦੇਸ਼ਾਂ ਵਿੱਚ ਨਾਰਕੋ-ਟੈਰਰ ਮਾਡਿਊਲ ਪਨਪ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਅੱਜ ਪੂਰੀ ਦੁਨੀਆ ਲਈ ਵੱਡੀ ਚੁਣੌਤੀ ਬਣੀ ਹੋਈ ਹੈ ਅਤੇ ਇਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਏਜੰਸੀਆਂ ਅਤੇ ਹੋਰ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਗ੍ਰਹਿ ਮੰਤਰੀ ਮੁਤਾਬਕ ਸਰਕਾਰ ਦਾ ਤਿੰਨ ਸਾਲਾਂ ਦਾ ਰੋਡਮੈਪ ਚਾਰ ਮੁੱਖ ਥੰਮ੍ਹਾਂ 'ਤੇ ਆਧਾਰਿਤ ਹੈ। ਇਨ੍ਹਾਂ ਵਿੱਚ ਖੁਫੀਆ ਜਾਣਕਾਰੀ ਅਤੇ ਓਪਰੇਸ਼ਨ-ਅਧਾਰਤ ਕਾਰਵਾਈ, ਸਿੰਥੈਟਿਕ ਨਸ਼ਿਆਂ 'ਤੇ ਕੰਟਰੋਲ, ਮੰਗ ਅਤੇ ਨੁਕਸਾਨ ਘਟਾਉਣਾ ਅਤੇ ਸਮਰੱਥਾ ਤੇ ਤਾਲਮੇਲ ਵਧਾਉਣਾ ਸ਼ਾਮਲ ਹਨ।

ਪਣਜੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ 2029 ਤੱਕ ਭਾਰਤ ਨੂੰ ਨਸ਼ਾ-ਮੁਕਤ ਬਣਾਉਣ ਲਈ ਤਿੰਨ ਸਾਲਾਂ ਦਾ ਰੋਡਮੈਪ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 2047 ਤੱਕ ਵਿਕਸਤ ਭਾਰਤ ਦਾ ਟੀਚਾ ਹਾਸਲ ਕਰਨ ਲਈ ਦੇਸ਼ ਨੂੰ ਨਸ਼ਿਆਂ ਤੋਂ ਮੁਕਤ ਕਰਨ ਵਾਸਤੇ ਵਚਨਬੱਧ ਹੈ।

ਨਸ਼ਿਆਂ ਦੀ ਕਾਲੀ ਕਮਾਈ ਨਾਲ ਅੱਤਵਾਦ ਨੂੰ ਹੱਲਾਸ਼ੇਰੀ

Dailyhunt
Disclaimer: This content has not been generated, created or edited by Dailyhunt. Publisher: Daily Hamdard