Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਦੇ ''3 ਜ਼ਿਲ੍ਹਿਆਂ 'ਚ ਹੋ ਰਹੀ ILLEGAL MINING''

ਪੰਜਾਬ ਦੇ ''3 ਜ਼ਿਲ੍ਹਿਆਂ 'ਚ ਹੋ ਰਹੀ ILLEGAL MINING''

ਹਾਈ ਕੋਰਟ ਵੱਲੋਂ ਸਟੇਟਸ-ਰਿਪੋਰਟ ਤਲਬ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਦਿੱਤੇ ਸਖ਼ਤ ਹੁਕਮ

ਲੰਧਰ, ਮੋਗਾ ਤੇ ਲੁਧਿਆਣਾ ਦੀ ਮਾਈਨਿੰਗ 'ਤੇ ਹਾਈ ਕੋਰਟ ਦੀ ਨਜ਼ਰ,

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ, ਮੋਗਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਵਿਸਤ੍ਰਿਤ ਸਥਿਤੀ ਰਿਪੋਰਟ ਮੰਗੀ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇ ਕਿਸੇ ਵੀ ਥਾਂ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ ਤਾਂ ਸਬੰਧਤ ਅਧਿਕਾਰੀ ਤੁਰੰਤ ਕਾਰਵਾਈ ਕਰਕੇ ਉਸ ਨੂੰ ਰੋਕਣ।

ਇਹ ਹੁਕਮ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਲੋਕ ਹਿੱਤ ਪਟੀਸ਼ਨ (ਪੀ.ਆਈ.ਐੱਲ.) ਦੀ ਸੁਣਵਾਈ ਦੌਰਾਨ ਜਾਰੀ ਕੀਤੇ। ਇਹ ਪਟੀਸ਼ਨ ਸੰਦੀਪ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਜਲੰਧਰ, ਮੋਗਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ।

ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਪਟੀਸ਼ਨ ਵਿੱਚ ਉਠਾਏ ਗਏ ਦੋਸ਼ ਗੰਭੀਰ ਹਨ ਅਤੇ ਸਰਕਾਰ ਨੂੰ ਇਸ ਸਬੰਧੀ ਆਪਣਾ ਪੱਖ ਸਪੱਸ਼ਟ ਕਰਨਾ ਹੋਵੇਗਾ। ਇਸ ਲਈ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਗਿਆ ਹੈ ਕਿ ਅਗਲੀ ਸੁਣਵਾਈ ਤੋਂ ਪਹਿਲਾਂ ਇੱਕ ਵਿਸਤ੍ਰਿਤ ਸਟੇਟਸ-ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ, ਜਿਸ ਵਿੱਚ ਦੱਸਿਆ ਜਾਵੇ ਕਿ ਮਾਮਲੇ ਦੀ ਜਾਂਚ ਲਈ ਕੀ ਕਦਮ ਚੁੱਕੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕੀ ਕਾਰਵਾਈ ਕੀਤੀ ਗਈ ਹੈ।

ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨ ਨੂੰ ਲਾਗੂ ਕਰਨਾ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਕਿਹਾ ਕਿ ਜੇ ਕਿਸੇ ਵੀ ਖੇਤਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰੇਤ, ਬਜਰੀ ਜਾਂ ਹੋਰ ਖਣਿਜ ਪਦਾਰਥਾਂ ਦੀ ਖੁਦਾਈ ਕੀਤੀ ਜਾ ਰਹੀ ਹੈ ਤਾਂ ਅਧਿਕਾਰੀ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਤੁਰੰਤ ਉਸ ਨੂੰ ਰੋਕਣ ਅਤੇ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕਰਨ।

ਅਦਾਲਤ ਦੇ ਇਸ ਰੁਖ਼ ਨੂੰ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲੱਗਦੇ ਰਹੇ ਹਨ, ਜਿਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਹੋਣ ਦੇ ਨਾਲ-ਨਾਲ ਵਾਤਾਵਰਣ ਅਤੇ ਦਰਿਆਈ ਖੇਤਰਾਂ ਨੂੰ ਵੀ ਨੁਕਸਾਨ ਪਹੁੰਚਣ ਦੀਆਂ ਚਿੰਤਾਵਾਂ ਜਤਾਈਆਂ ਜਾਂਦੀਆਂ ਰਹੀਆਂ ਹਨ।

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਉਸ ਦਿਨ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਰਿਪੋਰਟ ਅਦਾਲਤ ਅੱਗੇ ਪੇਸ਼ ਕਰਨੀ ਹੋਵੇਗੀ, ਜਿਸ ਦੇ ਆਧਾਰ 'ਤੇ ਹਾਈ ਕੋਰਟ ਅਗਲੇ ਹੁਕਮ ਜਾਰੀ ਕਰ ਸਕਦੀ ਹੈ।

ਹਾਈ ਕੋਰਟ ਵੱਲੋਂ ਸਟੇਟਸ-ਰਿਪੋਰਟ ਤਲਬ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ, ਮੋਗਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਵਿਸਤ੍ਰਿਤ ਸਥਿਤੀ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇ ਕਿਸੇ ਵੀ ਥਾਂ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ ਤਾਂ ਸਬੰਧਤ ਅਧਿਕਾਰੀ ਤੁਰੰਤ ਕਾਰਵਾਈ ਕਰਕੇ ਉਸ ਨੂੰ ਰੋਕਣ।

Dailyhunt
Disclaimer: This content has not been generated, created or edited by Dailyhunt. Publisher: Daily Hamdard