Dailyhunt
Punjab ਦੇ ਪੈਨਸ਼ਨਰਾਂ ਲਈ ਰਾਹਤ: Pension ਜਾਰੀ

Punjab ਦੇ ਪੈਨਸ਼ਨਰਾਂ ਲਈ ਰਾਹਤ: Pension ਜਾਰੀ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸੀ ਦੇਰੀ ਦੀ ਵਜ੍ਹਾ

ਚੰਡੀਗੜ੍ਹ, 07 ਮਈ, 2026

ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਸੂਬਾ ਸਰਕਾਰ ਨੇ ਅਪ੍ਰੈਲ ਮਹੀਨੇ ਦੀ ਪੈਨਸ਼ਨ ਦੀ ਉਡੀਕ ਕਰ ਰਹੇ ਸਾਰੇ 3.17 ਲੱਖ ਪੈਨਸ਼ਨਰਾਂ ਲਈ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਨੇ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫੰਡ ਰਿਲੀਜ਼ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਇਹ ਪੈਸੇ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਪਹੁੰਚ ਜਾਣਗੇ।

ਪੈਨਸ਼ਨ ਵਿੱਚ ਹੋਈ ਦੇਰੀ ਬਾਰੇ ਸਪੱਸ਼ਟੀਕਰਨ ਦਿੰਦਿਆਂ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੈਨਸ਼ਨਾਂ ਅਤੇ ਤਨਖ਼ਾਹਾਂ ਦਾ ਪ੍ਰਬੰਧ ਕਰਨ ਵਾਲੇ ਸਾਰੇ 10 ਬੈਂਕਾਂ ਤੋਂ ਕੇ ਵਾਈ ਸੀ (KYC Data) ਦੀ ਜਾਣਕਾਰੀ ਮੰਗੀ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਬਾਕੀ ਬੈਂਕਾਂ ਨੇ ਸਮੇਂ ਸਿਰ ਡਾਟਾ ਮੁਹੱਈਆ ਕਰਵਾ ਦਿੱਤਾ ਸੀ, ਪਰ ਸਟੇਟ ਬੈਂਕ ਆਫ ਇੰਡੀਆ (SBI) ਵੱਲੋਂ ਇਸ ਪ੍ਰਕਿਰਿਆ ਵਿੱਚ ਦੇਰੀ ਕੀਤੀ ਗਈ, ਜਿਸ ਕਾਰਨ ਪੈਨਸ਼ਨ ਜਾਰੀ ਕਰਨ ਵਿੱਚ ਰੁਕਾਵਟ ਆਈ।

ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਹੁਣ ਸਾਰੀਆਂ ਤਕਨੀਕੀ ਮੁਸ਼ਕਲਾਂ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਸਾਰੇ 3.17 ਲੱਖ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਅਪ੍ਰੈਲ ਮਹੀਨੇ ਦੀ ਪੈਨਸ਼ਨ ਭੇਜ ਦਿੱਤੀ ਗਈ ਹੈ। ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ ਸੇਵਾਮੁਕਤ ਕਰਮਚਾਰੀਆਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸੀ ਦੇਰੀ ਦੀ ਵਜ੍ਹਾ

ਚੰਡੀਗੜ੍ਹ, 07 ਮਈ, 2026

ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਸੂਬਾ ਸਰਕਾਰ ਨੇ ਅਪ੍ਰੈਲ ਮਹੀਨੇ ਦੀ ਪੈਨਸ਼ਨ ਦੀ ਉਡੀਕ ਕਰ ਰਹੇ ਸਾਰੇ 3.17 ਲੱਖ ਪੈਨਸ਼ਨਰਾਂ ਲਈ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫੰਡ ਰਿਲੀਜ਼ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਇਹ ਪੈਸੇ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਪਹੁੰਚ ਜਾਣਗੇ।

Dailyhunt
Disclaimer: This content has not been generated, created or edited by Dailyhunt. Publisher: Daily Hamdard