Dailyhunt Logo
  • Light mode
    Follow system
    Dark mode
    • Play Story
    • App Story
Punjab ਦੇ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ: ਰਾਜ ਸਰਕਾਰ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Punjab ਦੇ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ: ਰਾਜ ਸਰਕਾਰ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

1 ਜੂਨ ਤੋਂ 30 ਜੂਨ ਤੱਕ ਪੂਰਾ ਮਹੀਨਾ ਬੰਦ ਰਹਿਣਗੇ ਸਕੂਲ

ਚੰਡੀਗੜ੍ਹ, 30 ਮਈ:

ਪੰਜਾਬ ਦੇ ਸਕੂਲਾਂ ਵਿੱਚ ਪੜ੍ਹਨ ਵਾਲੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਬਹੁਤ ਹੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ (Punjab Government) ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ (Summer Vacations) ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ ਲੈ ਕੇ 30 ਜੂਨ ਤੱਕ ਪੂਰੇ ਇੱਕ ਮਹੀਨੇ ਲਈ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਮੌਸਮ ਦੇ ਬਦਲਦੇ ਮਿਜ਼ਾਜ ਅਤੇ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਜ਼ਰੂਰੀ ਮੰਨਿਆ ਜਾ ਰਹੀ ਹੈ।

ਸਰਕਾਰ ਦੇ ਇਸ ਨਵੇਂ ਅਕਾਦਮਿਕ ਕੈਲੰਡਰ (Academic Calendar) ਅਤੇ ਛੁੱਟੀਆਂ ਦੇ ਨੋਟੀਫਿਕੇਸ਼ਨ ਤੋਂ ਬਾਅਦ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੂਰਾ ਜੂਨ ਮਹੀਨਾ ਸਕੂਲ ਬੰਦ ਰਹਿਣ ਕਾਰਨ ਬੱਚਿਆਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੇਗੀ। ਸਿੱਖਿਆ ਵਿਭਾਗ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਨਿਰਧਾਰਿਤ ਸ਼ਡਿਊਲ (Schedule) ਮੁਤਾਬਕ ਹੀ ਛੁੱਟੀਆਂ ਕੀਤੀਆਂ ਜਾ ਸਕਣ। 30 ਜੂਨ ਤੱਕ ਚੱਲਣ ਵਾਲੀਆਂ ਇਨ੍ਹਾਂ ਛੁੱਟੀਆਂ ਤੋਂ ਬਾਅਦ, 1 ਜੁਲਾਈ ਨੂੰ ਸੂਬੇ ਦੇ ਸਾਰੇ ਸਕੂਲ ਆਪਣੇ ਪੁਰਾਣੇ ਸਮੇਂ ਅਨੁਸਾਰ ਦੁਬਾਰਾ ਨਿਯਮਿਤ ਰੂਪ ਵਿੱਚ ਖੁੱਲ੍ਹਣਗੇ।

ਚੰਡੀਗੜ੍ਹ, 30 ਮਈ:

ਪੰਜਾਬ ਦੇ ਸਕੂਲਾਂ ਵਿੱਚ ਪੜ੍ਹਨ ਵਾਲੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਬਹੁਤ ਹੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ (Punjab Government) ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ (Summer Vacations) ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ ਲੈ ਕੇ 30 ਜੂਨ ਤੱਕ ਪੂਰੇ ਇੱਕ ਮਹੀਨੇ ਲਈ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਮੌਸਮ ਦੇ ਬਦਲਦੇ ਮਿਜ਼ਾਜ ਅਤੇ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਜ਼ਰੂਰੀ ਮੰਨਿਆ ਜਾ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard