Dailyhunt Logo
  • Light mode
    Follow system
    Dark mode
    • Play Story
    • App Story
Sri Akal Takht Sahib ਨੇ ਰੱਦ ਕੀਤਾ ਪੰਜਾਬ ਸਰਕਾਰ ਦਾ ਜਵਾਬ; ਸਿੱਖ ਮਾਹਰਾਂ ਦੀ ਕਮੇਟੀ ਗਠਤ, 2 ਮਹੀਨਿਆਂ 'ਚ ਤਾਲਮੇਲ ਦਾ ਦਿੱਤਾ ਸਮਾਂ

Sri Akal Takht Sahib ਨੇ ਰੱਦ ਕੀਤਾ ਪੰਜਾਬ ਸਰਕਾਰ ਦਾ ਜਵਾਬ; ਸਿੱਖ ਮਾਹਰਾਂ ਦੀ ਕਮੇਟੀ ਗਠਤ, 2 ਮਹੀਨਿਆਂ 'ਚ ਤਾਲਮੇਲ ਦਾ ਦਿੱਤਾ ਸਮਾਂ

ਸ੍ਰੀ ਅੰਮ੍ਰਿਤਸਰ, 30 ਜੁਲਾਈ 2026:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਜਵਾਬ ਨੂੰ ਅਸੰਤੁਸ਼ਟ ਅਤੇ ਅਪ੍ਰਵਾਨਯੋਗ ਕਰਾਰ ਦਿੰਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਜਥੇਦਾਰ ਨੇ ਦੋਸ਼ ਲਾਇਆ ਕਿ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਵੱਲੋਂ ਦਿੱਤੀ ਗਈ ਸਹਿਮਤੀ ਦੇ ਬਾਵਜੂਦ ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਕਾਇਮ ਹੈ ਅਤੇ ਸਿਰਫ਼ ਇੱਕ ਹੀ ਮੰਗ ਮੰਨੀ ਹੈ।

ਸਰਕਾਰ ਨੇ 'ਕਸਟੋਡੀਅਨ' ਵਰਗੀਆਂ ਵਿਵਾਦਪੂਰਨ ਮੱਦਾਂ ਹਟਾਉਣ ਦੀ ਬਜਾਏ ਉਨ੍ਹਾਂ ਦੀ ਵਕਾਲਤ ਕੀਤੀ ਹੈ ਅਤੇ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਹੈ।

ਕਾਨੂੰਨ ਵਿੱਚ ਜ਼ਰੂਰੀ ਸੋਧਾਂ ਅਤੇ ਸਹਿਮਤੀ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਉੱਚ ਪੱਧਰੀ ਸਿੱਖ ਮਾਹਰਾਂ ਦੀ ਕਮੇਟੀ ਗਠਤ ਕੀਤੀ ਗਈ ਹੈ। ਇਸ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਪਟਿਆਲਾ, ਪ੍ਰੋ. ਜਗਮੋਹਨ ਸਿੰਘ ਲੁਧਿਆਣਾ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਲਖਵੀਰ ਸਿੰਘ (ਕੋਆਰਡੀਨੇਟਰ) ਸ਼ਾਮਲ ਹਨ। ਪੰਜਾਬ ਸਰਕਾਰ ਨੂੰ ਇਸ ਕਮੇਟੀ ਨਾਲ ਤਾਲਮੇਲ ਕਰਕੇ ਦੋ ਮਹੀਨਿਆਂ ਦੇ ਅੰਦਰ-ਅੰਦਰ ਕਾਨੂੰਨ ਸਬੰਧੀ ਆਪਸੀ ਸਹਿਮਤੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਪਾਵਨ ਬੀੜਾਂ ਦਾ ਰਿਕਾਰਡ ਰੱਖਣਾ ਜਾਂ ਕੇਂਦਰੀ ਰਜਿਸਟਰ ਤਿਆਰ ਕਰਨਾ ਸ਼੍ਰੋਮਣੀ ਕਮੇਟੀ ਦਾ ਅੰਦਰੂਨੀ ਪ੍ਰਬੰਧਕੀ ਅਧਿਕਾਰ ਹੈ, ਜਿਸ ਵਿੱਚ ਸਰਕਾਰੀ ਦਖਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਦਾ ਕੰਮ ਸਿਰਫ਼ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਤੈਅ ਕਰਨਾ ਹੈ। ਉਨ੍ਹਾਂ ਸਮੂਹ ਸਿੱਖ ਵਿਧਾਇਕਾਂ ਨੂੰ 3 ਅਗਸਤ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੀ ਸਹਿਮਤੀ ਤੋਂ ਬਿਨਾਂ ਇਸ ਬਿੱਲ 'ਤੇ ਕੋਈ ਚਰਚਾ ਨਾ ਹੋਣ ਦੇਣ ਦੀ ਤਾਕੀਦ ਕੀਤੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੰਗੀ ਗਈ ਸੇਧ ਦੇ ਜਵਾਬ ਵਿੱਚ ਉਨ੍ਹਾਂ ਸਿੱਖ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਮੁੱਖ ਮੰਤਰੀ ਤੋਂ ਕਿਨਾਰਾ ਕਰਨ ਅਤੇ ਸਪੀਕਰ ਨੂੰ ਸੰਬੋਧਤ ਹੋ ਕੇ ਆਪਣੀ ਗੱਲ ਰੱਖਣ ਦੀ ਹਦਾਇਤ ਦਿੱਤੀ।

ਸ੍ਰੀ ਅੰਮ੍ਰਿਤਸਰ, 30 ਜੁਲਾਈ 2026:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਜਵਾਬ ਨੂੰ ਅਸੰਤੁਸ਼ਟ ਅਤੇ ਅਪ੍ਰਵਾਨਯੋਗ ਕਰਾਰ ਦਿੰਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਜਥੇਦਾਰ ਨੇ ਦੋਸ਼ ਲਾਇਆ ਕਿ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਵੱਲੋਂ ਦਿੱਤੀ ਗਈ ਸਹਿਮਤੀ ਦੇ ਬਾਵਜੂਦ ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਕਾਇਮ ਹੈ ਅਤੇ ਸਿਰਫ਼ ਇੱਕ ਹੀ ਮੰਗ ਮੰਨੀ ਹੈ। ਸਰਕਾਰ ਨੇ 'ਕਸਟੋਡੀਅਨ' ਵਰਗੀਆਂ ਵਿਵਾਦਪੂਰਨ ਮੱਦਾਂ ਹਟਾਉਣ ਦੀ ਬਜਾਏ ਉਨ੍ਹਾਂ ਦੀ ਵਕਾਲਤ ਕੀਤੀ ਹੈ ਅਤੇ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard