Dailyhunt Logo
  • Light mode
    Follow system
    Dark mode
    • Play Story
    • App Story
Sutlej ਫ਼ਿਲਮ ਨੂੰ OTT ਤੋਂ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼: ਦਲ ਖਾਲਸਾ

Sutlej ਫ਼ਿਲਮ ਨੂੰ OTT ਤੋਂ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼: ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਦੇ ਆਗੂ ਕਵਰਪਾਲ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' (ਪਹਿਲਾਂ 'ਪੰਜਾਬ 95') ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਪਿਛਲੇ ਤਿੰਨ ਸਾਲਾਂ ਤੋਂ ਰਿਲੀਜ਼ ਨਹੀਂ ਹੋਣ ਦਿੱਤਾ ਜਾ ਰਿਹਾ ਸੀ ਅਤੇ ਜਦੋਂ ਇਸ ਨੂੰ OTT 'ਤੇ ਰਿਲੀਜ਼ ਕੀਤਾ ਗਿਆ ਤਾਂ ਕੁਝ ਹੀ ਘੰਟਿਆਂ ਬਾਅਦ ਹਟਾ ਦਿੱਤਾ ਗਿਆ, ਜੋ ਕਿ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਹੈ।

ਕਵਰਪਾਲ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੂੰ ਇਹ ਡਰ ਹੈ ਕਿ ਫ਼ਿਲਮ ਰਾਹੀਂ ਪੰਜਾਬ ਦੇ ਅੱਸੀ ਅਤੇ ਨੱਬੇ ਦੇ ਦਹਾਕੇ ਦੌਰਾਨ ਵਾਪਰੀਆਂ ਘਟਨਾਵਾਂ ਦੁਨੀਆ ਸਾਹਮਣੇ ਆ ਜਾਣਗੀਆਂ। ਉਨ੍ਹਾਂ ਕਿਹਾ ਕਿ ਫ਼ਿਲਮ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਸ ਸਮੇਂ ਦੇ ਹਾਲਾਤਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਉਸ ਦੌਰ ਦੀਆਂ ਕਥਿਤ ਘਟਨਾਵਾਂ, ਜਿਨ੍ਹਾਂ ਵਿੱਚ ਲੋਕਾਂ ਦੇ ਲਾਪਤਾ ਹੋਣ, ਕਥਿਤ ਜਾਅਲੀ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਉਲੰਘਣਾਂ ਵਰਗੇ ਮੁੱਦੇ ਸ਼ਾਮਲ ਹਨ, ਫ਼ਿਲਮ ਰਾਹੀਂ ਸਾਹਮਣੇ ਲਿਆਂਦੇ ਗਏ ਹਨ ਅਤੇ ਇਸੇ ਕਾਰਨ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਫ਼ਿਲਮ ਦੇ ਪ੍ਰਦਰਸ਼ਨ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ, ਪਰ ਉਨ੍ਹਾਂ ਦੇ ਅਨੁਸਾਰ ਕਿਸੇ ਵੀ ਇਤਿਹਾਸਕ ਘਟਨਾ ਬਾਰੇ ਲੋਕਾਂ ਨੂੰ ਜਾਣਕਾਰੀ ਮਿਲਣਾ ਸਮਾਜ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਫ਼ਿਲਮ ਕਿਸੇ ਦੌਰ ਦੀਆਂ ਘਟਨਾਵਾਂ ਨੂੰ ਪੇਸ਼ ਕਰਦੀ ਹੈ ਤਾਂ ਉਸ 'ਤੇ ਪਾਬੰਦੀ ਲਗਾਉਣ ਦੀ ਬਜਾਏ ਲੋਕਾਂ ਨੂੰ ਉਸ ਨੂੰ ਦੇਖਣ ਅਤੇ ਆਪਣੀ ਰਾਏ ਬਣਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਬਿੱਟੂ ਨੇ ਦਾਅਵਾ ਕੀਤਾ ਕਿ ਫ਼ਿਲਮ ਨੂੰ ਹਟਾਏ ਜਾਣ ਦੇ ਬਾਵਜੂਦ ਇਹ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਿਲੀਜ਼ ਤੋਂ ਬਾਅਦ ਥੋੜ੍ਹੇ ਸਮੇਂ ਵਿੱਚ ਹੀ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਆਪਣੇ ਮੋਬਾਈਲ ਫੋਨਾਂ 'ਤੇ ਡਾਊਨਲੋਡ ਕਰ ਲਿਆ ਅਤੇ ਹੁਣ ਇਹ ਦੁਨੀਆ ਦੇ ਕਈ ਦੇਸ਼ਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਦੀ ਜਾਣਕਾਰੀ ਅੰਤਰਰਾਸ਼ਟਰੀ ਪੱਧਰ 'ਤੇ ਵੀ ਪਹੁੰਚ ਰਹੀ ਹੈ।

ਦਲ ਖਾਲਸਾ ਆਗੂ ਨੇ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਵਿਚਾਰ ਨੂੰ ਪਾਬੰਦੀ ਰਾਹੀਂ ਰੋਕਣ ਦੀ ਬਜਾਏ ਲੋਕਾਂ ਨੂੰ ਸੱਚਾਈ ਜਾਣਨ ਅਤੇ ਆਪਣੀ ਸੋਚ ਬਣਾਉਣ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨਾਲ ਜੁੜੇ ਮਸਲਿਆਂ 'ਤੇ ਖੁੱਲ੍ਹੀ ਚਰਚਾ ਲੋਕਤੰਤਰ ਦਾ ਹਿੱਸਾ ਹੈ ਅਤੇ ਅਜਿਹੀਆਂ ਰਚਨਾਵਾਂ ਨੂੰ ਰੋਕਣ ਨਾਲ ਵਿਵਾਦ ਹੋਰ ਵੱਧਦੇ ਹਨ।

ਅੰਮ੍ਰਿਤਸਰ: ਦਲ ਖਾਲਸਾ ਦੇ ਆਗੂ ਕਵਰਪਾਲ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' (ਪਹਿਲਾਂ 'ਪੰਜਾਬ 95') ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਪਿਛਲੇ ਤਿੰਨ ਸਾਲਾਂ ਤੋਂ ਰਿਲੀਜ਼ ਨਹੀਂ ਹੋਣ ਦਿੱਤਾ ਜਾ ਰਿਹਾ ਸੀ ਅਤੇ ਜਦੋਂ ਇਸ ਨੂੰ OTT 'ਤੇ ਰਿਲੀਜ਼ ਕੀਤਾ ਗਿਆ ਤਾਂ ਕੁਝ ਹੀ ਘੰਟਿਆਂ ਬਾਅਦ ਹਟਾ ਦਿੱਤਾ ਗਿਆ, ਜੋ ਕਿ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard