Dailyhunt Logo
  • Light mode
    Follow system
    Dark mode
    • Play Story
    • App Story
ਤੈਅ ਮੀਟਿੰਗ 'ਚ ਨਾ ਪਹੁੰਚਣ 'ਤੇ Saanjh employees ਵਲੋਂ Chief Minister ਮਾਨ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਮੰਗ

ਤੈਅ ਮੀਟਿੰਗ 'ਚ ਨਾ ਪਹੁੰਚਣ 'ਤੇ Saanjh employees ਵਲੋਂ Chief Minister ਮਾਨ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਮੰਗ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ 'ਸਾਂਝਾ ਮੁਲਾਜ਼ਮ ਮੰਚ' ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਪਹੁੰਚ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਦੋਸ਼ ਲਾਇਆ ਹੈ ਕਿ 27 ਅਗਸਤ ਨੂੰ ਮੁਲਾਜ਼ਮਾਂ ਨਾਲ ਪਹਿਲਾਂ ਤੋਂ ਤੈਅ ਕੀਤੀ ਗਈ ਮੀਟਿੰਗ ਵਿੱਚ ਮੁੱਖ ਮੰਤਰੀ ਆਖਰੀ ਸਮੇਂ ਸ਼ਾਮਲ ਨਹੀਂ ਹੋਏ।

ਮੰਚ ਨੇ ਇਸ ਗੈਰ-ਹਾਜ਼ਰੀ ਕਾਰਨ ਮੁੱਖ ਮੰਤਰੀ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਮੰਗ ਕੀਤੀ ਹੈ।

ਰਾਜਪਾਲ ਨੂੰ ਦਿੱਤੇ ਗਏ ਮੰਗ ਪੱਤਰ ਵਿੱਚ 'ਸਾਂਝਾ ਮੁਲਾਜ਼ਮ ਮੰਚ' ਨੇ ਮੁੱਖ ਮੰਤਰੀ 'ਤੇ ਸਰਕਾਰੀ ਜ਼ਿੰਮੇਵਾਰੀਆਂ ਪ੍ਰਤੀ ਲਾਪਰਵਾਹੀ, ਪ੍ਰਸ਼ਾਸਨਿਕ ਮਨਮਾਨੀ ਅਤੇ ਜਨਤਕ ਪੈਸੇ ਦੀ ਬਰਬਾਦੀ ਦੇ ਦੋਸ਼ ਲਾਏ ਹਨ। ਮੁਲਾਜ਼ਮ ਜਥੇਬੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਤੌਰ 'ਤੇ 27 ਅਗਸਤ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਮੁੱਖ ਮੰਤਰੀ ਅਤੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਵਿਚਾਲੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਮੀਟਿੰਗ ਤੈਅ ਕੀਤੀ ਗਈ ਸੀ। ਇਹ ਮੀਟਿੰਗ 8 ਅਗਸਤ ਨੂੰ ਜਾਰੀ ਕੀਤੇ ਗਏ ਇੱਕ ਅਧਿਕਾਰਤ ਨੋਟਿਸ ਰਾਹੀਂ ਨਿਰਧਾਰਤ ਕੀਤੀ ਗਈ ਸੀ।

ਹਾਲਾਂਕਿ, ਜਥੇਬੰਦੀ ਅਨੁਸਾਰ ਮੁੱਖ ਮੰਤਰੀ ਮੀਟਿੰਗ ਵਿੱਚ ਨਹੀਂ ਪਹੁੰਚੇ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ਸਬੰਧੀ ਕੋਈ ਪਹਿਲਾਂ ਤੋਂ ਸੂਚਨਾ, ਠੋਸ ਕਾਰਨ ਜਾਂ ਅਧਿਕਾਰਤ ਸੰਦੇਸ਼ ਵੀ ਨਹੀਂ ਦਿੱਤਾ ਗਿਆ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਖਰੀ ਸਮੇਂ 'ਤੇ ਮੀਟਿੰਗ ਨਾ ਹੋਣ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਜਲੰਧਰ ਪਹੁੰਚੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ 'ਸਾਂਝਾ ਮੁਲਾਜ਼ਮ ਮੰਚ' ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਪਹੁੰਚ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਦੋਸ਼ ਲਾਇਆ ਹੈ ਕਿ 27 ਅਗਸਤ ਨੂੰ ਮੁਲਾਜ਼ਮਾਂ ਨਾਲ ਪਹਿਲਾਂ ਤੋਂ ਤੈਅ ਕੀਤੀ ਗਈ ਮੀਟਿੰਗ ਵਿੱਚ ਮੁੱਖ ਮੰਤਰੀ ਆਖਰੀ ਸਮੇਂ ਸ਼ਾਮਲ ਨਹੀਂ ਹੋਏ। ਮੰਚ ਨੇ ਇਸ ਗੈਰ-ਹਾਜ਼ਰੀ ਕਾਰਨ ਮੁੱਖ ਮੰਤਰੀ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਮੰਗ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Daily Hamdard