Friday, 03 Jul, 4.02 pm ਡੇਲੀ ਹਮਦਰਦ

ਅਮਰੀਕਾ
ਟਰੰਪ ਨੇ ਕੋਰੋਨਾ ਨਾਲ ਜੰਗ 'ਚ ਯੋਗਦਾਨ ਲਈ ਭਾਰਤੀ ਮੂਲ ਦੇ ਡਾਕਟਰਾਂ ਦਾ ਕੀਤਾ ਧੰਨਵਾਦ

ਵਾਸ਼ਿੰਗਟਨ, 3 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀਆਂ ਸਣੇ ਸਾਰੇ ਡਾਕਟਰਾਂ, ਨਰਸਾਂ ਅਤੇ ਸਿਹਤ ਦੇਖਭਾਲ ਪੇਸ਼ੇਵਰਾਂ ਦਾ ਧੰਨਵਾਦ ਕੀਤਾ ਹੈ, ਜਿਹੜੇ ਕੋਰੋਨਾ ਵਿਰੁੱਧ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਵਾਈਟ ਹਾਊਸ ਦੀ ਸਹਾਇਕ ਪ੍ਰੈਸ ਸਕੱਤਰ ਕੈਰੋਲਿਨ ਲੀਵਿਟ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਵਿੱਚ 1 ਲੱਖ ਤੋਂ ਵੱਧ ਭਾਰਤੀ ਮੂਲ ਦੇ ਡਾਕਟਰਾਂ ਨੇ ਆਪਣਾ ਯੋਗਦਾਨ ਦਿੱਤਾ ਅਤੇ ਰਾਸ਼ਟਰਪਤੀ ਨੇ ਉਨਾਂ ਦੇ ਇਸ ਯੋਗਦਾਨ ਲਈ ਧੰਨਵਾਦ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਵਾਈਟ ਹਾਊਸ ਨੇ ਭਾਰਤੀ-ਅਮਰੀਕੀ ਡਾਕਟਰਾਂ, ਨਰਸਾਂ ਅਤੇ ਸਿਹਤ ਦੇਖਭਾਲ ਖੇਤਰ ਨਾਲ ਜੁੜੇ ਕਾਮਿਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।
ਅਮਰੀਕਾ ਦੇ ਜੌਨ ਹਾਪਕਿਨਸ ਕੋਰੋਨਾ ਵਾਇਰਸ ਰਿਸੋਰਸ ਸੈਂਟਰ ਮੁਤਾਬਕ ਇਸ ਵਿਸ਼ਵ ਮਹਾਂਮਾਰੀ ਨੇ ਦੁਨੀਆ ਭਰ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਨਾਲ ਹੁਣ ਤੱਕ 5 ਲੱਖ 16 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ ਇਸ ਬਿਮਾਰੀ ਦਾ ਸਭ ਤੋਂ ਵੱਧ ਕਹਿਰ ਝੱਲ ਰਿਹਾ ਹੈ। ਅਮਰੀਕਾ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 28 ਲੱਖ 37 ਹਜ਼ਾਰ 189 ਪਹੁੰਚ ਗਈ ਹੈ। ਐਕਟਿਵ ਕੇਸਾਂ ਦੇ ਮਾਮਲੇ ਵਿੱਚ ਵੀ ਅਮਰੀਕਾ ਪਹਿਲੇ ਸਥਾਨ 'ਤੇ ਹੈ, ਜਿੱਥੇ ਐਕਟਿਵ ਕੇਸ 15 ਲੱਖ 14 ਹਜ਼ਾਰ 613 ਹਨ। ਅਮਰੀਕਾ ਵਿੱਚ 1 ਲੱਖ 31 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਇਸ ਬਿਮਾਰੀ ਕਾਰਨ ਜਾ ਚੁੱਕੀ ਹੈ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Daily Hamdard
Top