ਵਿਨੀਪੈਗ : ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 23ਵਾਂ ਮਹਾਨ ਸਾਲਾਨਾ ਨਗਰ ਕੀਰਤਨ ਐਤਵਾਰ ਨੂੰ ਵਿਨੀਪੈਗ ਵਿੱਚ ਪੂਰੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਗੁਰਦੁਆਰਾ ਸਿੱਖ ਸੁਸਾਇਟੀ ਆਫ਼ ਮੈਨੀਟੋਬਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਮੈਨੀਟੋਬਾ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਵਾਰ ਦਾ ਨਗਰ ਕੀਰਤਨ ਭੰਨਤੋੜ ਅਤੇ ਧਮਕੀਆਂ ਦੇ ਮਾਹੌਲ ਦਰਮਿਆਨ ਹੋਇਆ। ਵਿਨੀਪੈਗ ਪੁਲੀਸ ਮੁਤਾਬਕ 4 ਸਤੰਬਰ ਨੂੰ ਸ਼ਹਿਰ ਦੇ ਕਈ ਟਰਾਂਜ਼ਿਟ ਬੋਰਡਾਂ 'ਤੇ ਸਵਾਸਤਿਕਾ ਸਮੇਤ ਨਫ਼ਰਤੀ ਚਿੰਨ੍ਹਾਂ ਵਾਲੀ ਗ੍ਰਾਫ਼ਟੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਤੋਂ ਇਲਾਵਾ ਨਗਰ ਕੀਰਤਨ ਨੂੰ ਲੈ ਕੇ ਧਮਕੀਆਂ ਮਿਲਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਸਨ।
ਪੁਲੀਸ ਨੇ ਇਨ੍ਹਾਂ ਘਟਨਾਵਾਂ ਨੂੰ ਸੰਭਾਵਿਤ ਨਫ਼ਰਤੀ ਅਪਰਾਧ ਮੰਨਦਿਆਂ ਜਾਂਚ ਮੇਜਰ ਕ੍ਰਾਈਮ ਯੂਨਿਟ ਦੇ ਹੇਟ ਕਰਾਈਮ ਕੋਆਰਡੀਨੇਟਰਾਂ ਨੂੰ ਸੌਂਪੀ ਹੈ। ਹਾਲਾਂਕਿ ਇਨ੍ਹਾਂ ਘਟਨਾਵਾਂ ਦੇ ਬਾਵਜੂਦ ਹਜ਼ਾਰਾਂ ਸਿੱਖ ਸੰਗਤਾਂ ਦਾ ਇਕੱਠੇ ਹੋ ਕੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਾ ਭਾਈਚਾਰੇ ਦੇ ਹੌਸਲੇ ਅਤੇ ਏਕਤਾ ਦਾ ਪ੍ਰਗਟਾਵਾ ਬਣਿਆ।
ਲੈਜਿਸਲੇਟਿਵ ਬਿਲਡਿੰਗ ਦੇ ਪਾਰਕ ਵਿੱਚ ਸੰਗਤਾਂ ਦੀ ਵੱਡੀ ਭੀੜ ਇਕੱਠੀ ਹੋਈ, ਜੋ ਪ੍ਰਬੰਧਕਾਂ ਦੀਆਂ ਉਮੀਦਾਂ ਤੋਂ ਵੀ ਕਿਤੇ ਵੱਧ ਦੱਸੀ ਗਈ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਸੁੰਦਰ ਢੰਗ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਪਿੱਛੇ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਵਿੱਚ ਸ਼ਾਮਲ ਹੋਈਆਂ। ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜੱਸ ਕੀਤਾ ਗਿਆ, ਜਦਕਿ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਪੇਸ਼ ਕੀਤੀਆਂ।
ਵਿਨੀਪੈਗ : ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 23ਵਾਂ ਮਹਾਨ ਸਾਲਾਨਾ ਨਗਰ ਕੀਰਤਨ ਐਤਵਾਰ ਨੂੰ ਵਿਨੀਪੈਗ ਵਿੱਚ ਪੂਰੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਗੁਰਦੁਆਰਾ ਸਿੱਖ ਸੁਸਾਇਟੀ ਆਫ਼ ਮੈਨੀਟੋਬਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਮੈਨੀਟੋਬਾ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਵਾਰ ਦਾ ਨਗਰ ਕੀਰਤਨ ਭੰਨਤੋੜ ਅਤੇ ਧਮਕੀਆਂ ਦੇ ਮਾਹੌਲ ਦਰਮਿਆਨ ਹੋਇਆ। ਵਿਨੀਪੈਗ ਪੁਲੀਸ ਮੁਤਾਬਕ 4 ਸਤੰਬਰ ਨੂੰ ਸ਼ਹਿਰ ਦੇ ਕਈ ਟਰਾਂਜ਼ਿਟ ਬੋਰਡਾਂ 'ਤੇ ਸਵਾਸਤਿਕਾ ਸਮੇਤ ਨਫ਼ਰਤੀ ਚਿੰਨ੍ਹਾਂ ਵਾਲੀ ਗ੍ਰਾਫ਼ਟੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਤੋਂ ਇਲਾਵਾ ਨਗਰ ਕੀਰਤਨ ਨੂੰ ਲੈ ਕੇ ਧਮਕੀਆਂ ਮਿਲਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਸਨ।

