Dailyhunt Logo
  • Light mode
    Follow system
    Dark mode
    • Play Story
    • App Story

38 ਦੋਸ਼ੀਆਂ ਦੀ ਮੌਤ ਦੀ ਸਜ਼ਾ ਬਰਕਰਾਰ

ਹਿਮਦਾਬਾਦ : ਗੁਜਰਾਤ ਹਾਈ ਕੋਰਟ ਨੇ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਇੰਡੀਅਨ ਮੁਜਾਹਦੀਨ ਨਾਲ ਸੰਬੰਧਤ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਅਤੇ 11 ਨੂੰ ਉਮਰ ਕੈਦ ਸੁਣਾਈ ਗਈ ਸੀ। ਇਸ ਘਟਨਾ ਵਿੱਚ 56 ਲੋਕਾਂ ਦੀ ਮੌਤ ਹੋ ਗਈ ਸੀ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਮ੍ਰਿਤਕਾਂ ਦੇ ਪਰਵਾਰਾਂ ਨੂੰ 10 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ 30 ਮਾਰਚ 2027 ਤੱਕ ਦੇਣ ਦੇ ਨਿਰਦੇਸ਼ ਦਿੱਤੇ ਹਨ।

ਜਸਟਿਸ ਏ ਵਾਈ ਕੋਗਜੇ ਅਤੇ ਜਸਟਿਸ ਸਮੀਰ ਦਵੇ ਦੀ ਬੈਂਚ ਨੇ ਦੋਸ਼ੀਆਂ ਦੀਆਂ ਅਪੀਲਾਂ ਖਾਰਜ ਕਰ ਦਿੱਤੀਆਂ। ਜ਼ਿਕਰਯੋਗ ਹੈ ਕਿ 26 ਜੁਲਾਈ 2008 ਨੂੰ ਅਹਿਮਦਾਬਾਦ ਦੇ ਵੱਖ-ਵੱਖ ਇਲਾਕਿਆਂ ਵਿੱਚ 70 ਮਿੰਟਾਂ ਦੇ ਅੰਦਰ ਲੜੀਵਾਰ 21 ਬੰਬ ਧਮਾਕੇ ਹੋਏ ਸਨ।

Dailyhunt
Disclaimer: This content has not been generated, created or edited by Dailyhunt. Publisher: Daily Nawan Zamana