Dailyhunt Logo
  • Light mode
    Follow system
    Dark mode
    • Play Story
    • App Story
ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ : ਕੇਜਰੀਵਾਲ

ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ : ਕੇਜਰੀਵਾਲ

ਵੀਂ ਦਿੱਲੀ : ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾ ਕਿਹਾ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ ਹੈ।ਦੇਸ਼ ਦੇ ਨੌਜਵਾਨਾਂ ਦਾ ਸੰਘਰਸ਼ ਰੰਗ ਲਿਆਇਆ ਅਤੇ ਅੰਤ ਵਿੱਚ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਹੀ ਪਿਆ।ਉਨ੍ਹਾ ਕਿਹਾ ਕਿ ਦੇਸ਼ ਦੇ ਲੋਕਾਂ ਦਾ ਜਨਤੰਤਰ ਤੋਂ ਭਰੋਸਾ ਉੱਠ ਗਿਆ ਸੀ।ਸਰਕਾਰ ਲੋਕਾਂ ਦੀ ਗੱਲ ਸੁਣਦੀ ਹੀ ਨਹੀਂ ਸੀ, ਪਰ ਹੁਣ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਲੋਕਤੰਤਰ ਹੈ ਅਤੇ ਲੋਕਤੰਤਰ ਵਿੱਚ ਸਰਕਾਰ ਨੂੰ ਜਨਤਾ ਦੀ ਗੱਲ ਸੁਣਨੀ ਹੀ ਪਵੇਗੀ।ਦੇਸ਼ ਦੇ ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਕੇ ਫਿਰ ਕਦੇ ਪੇਪਰ ਲੀਕ ਨਹੀਂ ਹੋਣ ਦੇਵੇਗੀ ਅਤੇ ਸਾਡੇ ਬੱਚਿਆਂ ਨੂੰ ਕਦੇ ਖੁਦਕੁਸ਼ੀ ਨਹੀਂ ਕਰਨੀ ਪਵੇਗੀ।

ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਅਤੇ ਜੈੱਨ-ਜ਼ੀ ਨੂੰ ਬਹੁਤ-ਬਹੁਤ ਵਧਾਈ।

Dailyhunt
Disclaimer: This content has not been generated, created or edited by Dailyhunt. Publisher: Daily Nawan Zamana