Dailyhunt

ਦੁਬਈ 'ਚ ਗੁਰਦੁਆਰਾ, ਮੰਦਰ ਤੇ ਚਰਚ ਬੰਦ

ਦੁਬਈ : ਜੰਗੀ ਤਣਾਅ ਕਾਰਨ ਦੁਬਈ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਗੁਰੂ ਨਾਨਕ ਦਰਬਾਰ ਗੁਰਦੁਆਰਾ, ਹਿੰਦੂ ਮੰਦਰਾਂ ਅਤੇ ਕਈ ਚਰਚਾਂ ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ 'ਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਗੁਰੂ ਨਾਨਕ ਦਰਬਾਰ ਗੁਰਦੁਆਰਾ ਦੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਕਮਿਊਨਿਟੀ ਡਿਵੈਲਪਮੈਂਟ ਅਥਾਰਟੀ ਵੱਲੋਂ ਬੰਦ ਕਰਨ ਦੇ ਨਿਰਦੇਸ਼ ਮਿਲੇ ਹਨ।

ਇਹ ਕਦਮ ਸੁਰੱਖਿਆ ਕਾਰਨਾਂ ਕਰਕੇ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਸ੍ਰੀ ਕ੍ਰਿਸ਼ਨਾ ਮੰਦਰ ਨੂੰ ਵੀ ਅਗਲੇ ਨੋਟਿਸ ਤੱਕ ਅਸਥਾਈ ਤੌਰ 'ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

Dailyhunt
Disclaimer: This content has not been generated, created or edited by Dailyhunt. Publisher: Daily Nawan Zamana