Dailyhunt Logo
  • Light mode
    Follow system
    Dark mode
    • Play Story
    • App Story
ਗੱਠਜੋੜ ਨਹੀਂ, ਠੱਗਜੋੜ : ਭਗਵੰਤ ਮਾਨ

ਗੱਠਜੋੜ ਨਹੀਂ, ਠੱਗਜੋੜ : ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਗੱਠਜੋੜ ਨਹੀਂ, ਠੱਗਜੋੜ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ | ਉਨ੍ਹਾ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਵਾਰ ਵੱਲੋਂ ਅੰਦਰੂਨੀ ਸਹਿਮਤੀ ਨਾਲ ਸਿਆਸਤ ਕੀਤੀ ਜਾਂਦੀ ਸੀ, ਜਿਸ ਵਿੱਚ ਪੰਜ ਸਾਲ ਤੂੰ ਅਤੇ ਪੰਜ ਸਾਲ ਮੈਂ ਦੀ ਸਿਆਸਤ ਕੀਤੀ ਗਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ 'ਤੇ ਯਕੀਨ ਨਾ ਕਰਿਓ | ਮਾਨ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਨੇ ਲੋਕਾਂ ਨੂੰ ਮੂਰਖ ਬਣਾਉਣ ਦਾ ਠੇਕਾ ਲੈ ਲਿਆ ਹੈ | ਉਨ੍ਹਾ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਨਹੁੰ-ਮਾਸ ਦਾ ਰਿਸ਼ਤਾ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਕੋਈ ਆਪਣੇ ਨਹੁੰ ਨੂੰ ਮਾਸ ਤੋਂ ਵੱਖ ਨਹੀਂ ਕਰਦਾ | ਅਕਾਲੀ ਦਲ ਵੱਲੋਂ ਇਹ ਪੰਜਾਬ ਨੂੰ ਨਹੀਂ, ਬਲਕਿ ਪਰਵਾਰ ਨੂੰ ਬਚਾਉਣ ਲਈ ਸਮਝੌਤਾ ਕੀਤਾ ਜਾ ਰਿਹਾ ਹੈ | ਉਨ੍ਹਾ ਕਿਹਾ ਕਿ ਭਾਜਪਾ ਦਾਅਵਾ ਕਰ ਰਹੀ ਹੈ ਕਿ 31 ਦਸੰਬਰ 2029 ਤੱਕ ਨਸ਼ਿਆਂ ਦਾ ਖਾਤਮਾ ਕਰ ਦੇਵਾਂਗੇ, ਪਰ ਹੁਣ ਕੇਂਦਰ ਸਰਕਾਰ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਕੁਝ ਨਹੀਂ ਕਰ ਰਹੀ ਹੈ |

Dailyhunt
Disclaimer: This content has not been generated, created or edited by Dailyhunt. Publisher: Daily Nawan Zamana