Dailyhunt Logo
  • Light mode
    Follow system
    Dark mode
    • Play Story
    • App Story
ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ ਸਰਕਾਰੀ ਸਕੂਲ : ਕੇਜਰੀਵਾਲ

ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ ਸਰਕਾਰੀ ਸਕੂਲ : ਕੇਜਰੀਵਾਲ

ਵੀਂ ਦਿੱਲੀ (ਨ ਜ਼ ਸ) ਪੰਜਾਬ ਵਿੱਚ ਕਦੇ ਸਰਕਾਰੀ ਸਕੂਲਾਂ ਦੀ ਪਛਾਣ ਖਸਤਾਹਾਲ ਇਮਾਰਤਾਂ, ਟੁੱਟੇ ਫਰਨੀਚਰ ਅਤੇ ਸੀਮਤ ਸਹੂਲਤਾਂ ਨਾਲ ਹੁੰਦੀ ਸੀ, ਉੱਥੇ ਹੀ ਅੱਜ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਸ਼ਾਨਦਾਰ ਇਨਫਰਾਸਟ੍ਰਕਚਰ, ਅਤਿ-ਆਧੁਨਿਕ ਲੈਬਾਂ, ਸਮਾਰਟ ਬੋਰਡ, ਸਵੀਮਿੰਗ ਪੂਲ ਅਤੇ ਬਿਹਤਰੀਨ ਪਲੇਅ ਗਰਾਊਂਡਾਂ ਨਾਲ ਸਜੇ ਇਹ ਸਰਕਾਰੀ ਸਕੂਲ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ।

ਇਹਨਾਂ ਸਕੂਲਾਂ ਵਿੱਚ ਅਮੀਰ-ਗਰੀਬ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਅਤੇ ਗੁਣਵੱਤਾਪੂਰਨ ਸਿੱਖਿਆ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਮਾਡਲ ਦੀ ਇਹ ਤਸਵੀਰ ਪੰਜਾਬ ਵਿੱਚ ਬਦਲਦੀ ਸਿੱਖਿਆ ਦੀ ਤਸਵੀਰ ਦਿਖਾਉਂਦੀ ਹੈ। ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ, ਸੰਗਰੂਰ ਤੇ ਨਵਾਂਸ਼ਹਿਰ ਦੇ ਤਿੰਨ ਸ਼ਾਨਦਾਰ ਸਰਕਾਰੀ ਸਕੂਲਾਂ ਦੀ ਵੀਡੀਓ ਸੋਸ਼ਲ ਮੀਡੀਆ ਐਕਸ 'ਤੇ ਸਾਂਝੀ ਕਰਕੇ ਆਪਣੀ ਪਾਰਟੀ ਦੀ ਸਰਕਾਰ ਦੇ ਸ਼ਾਨਦਾਰ ਕੰਮ 'ਤੇ ਖੁਸ਼ੀ ਅਤੇ ਸੰਤੁਸ਼ਟੀ ਪ੍ਰਗਟਾਈ। ਅਰਵਿੰਦ ਕੇਜਰੀਵਾਲ ਨੇ ਲੁਧਿਆਣਾ, ਸੰਗਰੂਰ ਅਤੇ ਨਵਾਂਸ਼ਹਿਰ ਵਿੱਚ ਮਾਨ ਸਰਕਾਰ ਦੁਆਰਾ ਬਣਾਏ ਗਏ ਸਰਕਾਰੀ ਸਕੂਲਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਦਿਆਂ ਕਿਹਾ ਕਿ ਇਹਨਾਂ ਦੇ ਸਾਹਮਣੇ ਪ੍ਰਾਈਵੇਟ ਸਕੂਲ ਵੀ ਫੇਲ੍ਹ ਹਨ। ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਅਸੀਂ ਅਜਿਹਾ ਕੰਮ ਕੀਤਾ ਹੈ ਜਿਸ ਨਾਲ ਗਰੀਬਾਂ ਦੇ ਬੱਚਿਆਂ ਨੂੰ ਚੰਗੀ ਤੋਂ ਚੰਗੀ ਸਿੱਖਿਆ ਮਿਲਣ ਲੱਗੀ ਹੈ। ਮਜ਼ਦੂਰਾਂ, ਰਿਕਸ਼ੇ ਵਾਲਿਆਂ, ਪਲੰਬਰ, ਇਲੈਕਟ੍ਰੀਸ਼ਨ, ਲੋਅਰ ਮਿਡਲ ਕਲਾਸ ਅਤੇ ਗਰੀਬਾਂ ਦੇ ਬੱਚੇ ਹੁਣ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ।

Dailyhunt
Disclaimer: This content has not been generated, created or edited by Dailyhunt. Publisher: Daily Nawan Zamana