Dailyhunt Logo
  • Light mode
    Follow system
    Dark mode
    • Play Story
    • App Story
ਟਰੰਪ ਵੱਲੋਂ 'ਪ੍ਰੋਜੈਕਟ ਫਰੀਡਮ' ਰੋਕਣ ਦਾ ਐਲਾਨ

ਟਰੰਪ ਵੱਲੋਂ 'ਪ੍ਰੋਜੈਕਟ ਫਰੀਡਮ' ਰੋਕਣ ਦਾ ਐਲਾਨ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਜੰਗ ਖ਼ਤਮ ਕਰਨ ਲਈ ਚੱਲ ਰਹੀ ਗੱਲਬਾਤ ਵਿੱਚ 'ਵੱਡੀ ਪ੍ਰਗਤੀ' ਦਾ ਦਾਅਵਾ ਕਰਦਿਆਂ ਹੋਰਮੁਜ਼ ਜਲਡਮਰੂ ਵਿੱਚ ਫਸੇ ਜਹਾਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਮੁਹਿੰਮ 'ਪ੍ਰੋਜੈਕਟ ਫਰੀਡਮ' ਨੂੰ ਮੁਅੱਤਲ ਕਰ ਦਿੱਤਾ ਹੈ। ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਈਰਾਨੀ ਨੁਮਾਇੰਦਿਆਂ ਨਾਲ ਇੱਕ ਮੁਕੰਮਲ ਅਤੇ ਅੰਤਮ ਸਮਝੌਤੇ ਦੀ ਦਿਸ਼ਾ ਵਿੱਚ ਅਹਿਮ ਪੁਲਾਂਘਾਂ ਪੁੱਟੀਆਂ ਗਈਆਂ ਹਨ।

ਟਰੰਪ ਨੇ ਕਿਹਾ ਕਿ ਪਾਕਿਸਤਾਨ ਅਤੇ ਕੁਝ ਹੋਰ ਦੇਸ਼ਾਂ ਦੀ ਬੇਨਤੀ ਅਤੇ ਈਰਾਨ ਵਿਰੁੱਧ ਫੌਜੀ ਮੁਹਿੰਮ ਦੌਰਾਨ ਮਿਲੀ ਵੱਡੀ ਸਫਲਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਲਾਂ ਕਿ ਈਰਾਨ ਦੀ ਘੇਰਾਬੰਦੀ ਪੂਰੀ ਤਰ੍ਹਾਂ ਜਾਰੀ ਰਹੇਗੀ, ਪਰ 'ਪ੍ਰੋਜੈਕਟ ਫਰੀਡਮ' ਨੂੰ ਕੁਝ ਸਮੇਂ ਲਈ ਰੋਕਿਆ ਜਾ ਰਿਹਾ ਹੈ, ਤਾਂ ਜੋ ਇਹ ਦੇਖਿਆ ਜਾ ਸਕੇ ਕਿ ਸਮਝੌਤੇ ਨੂੰ ਅੰਤਮ ਰੂਪ ਦਿੱਤਾ ਜਾ ਸਕਦਾ ਹੈ ਜਾਂ ਨਹੀਂ।
ਜ਼ਿਕਰਯੋਗ ਹੈ ਕਿ ਇਹ ਪ੍ਰੋਜੈਕਟ ਸੋਮਵਾਰ ਨੂੰ ਹੀ ਉਨ੍ਹਾਂ ਜਹਾਜ਼ਾਂ ਨੂੰ ਬਚਾਉਣ ਲਈ ਸ਼ੁਰੂ ਕੀਤਾ ਗਿਆ ਸੀ, ਜੋ ਖਾੜੀ ਖੇਤਰ ਵਿੱਚ ਰਸਤਾ ਬੰਦ ਹੋਣ ਕਾਰਨ ਫਸ ਗਏ ਸਨ। ਇਸੇ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵ੍ਹਾਈਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ 28 ਫਰਵਰੀ ਨੂੰ ਸ਼ੁਰੂ ਕੀਤੀ ਗਈ 'ਅਪਰੇਸ਼ਨ ਐਪਿਕ ਫਿਊਰੀ' ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਉਨ੍ਹਾ ਕਿਹਾ ਕਿ ਅਮਰੀਕਾ ਜੰਗ ਦੀ ਬਜਾਏ ਸ਼ਾਂਤੀ ਦਾ ਰਸਤਾ ਚਾਹੁੰਦਾ ਹੈ।

Dailyhunt
Disclaimer: This content has not been generated, created or edited by Dailyhunt. Publisher: Daily Nawan Zamana