Dailyhunt Logo
  • Light mode
    Follow system
    Dark mode
    • Play Story
    • App Story

ਐੱਸਸੀ ਵਰਗ ’ਤੇ ਟਿੱਪਣੀ ਮਾਮਲੇ 'ਚ ਕੇਂਦਰੀ ਮੰਤਰੀ ਬਿੱਟੂ ਨੂੰ ਐੱਸਸੀ ਕਮਿਸ਼ਨ ਨੇ ਕੀਤਾ ਤਲਬ

ਚੰਡੀਗੜ੍ਹ, 01 ਜੂਨ (ਹਿੰ.ਸ.)| ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅਨੁਸੂਚਿਤ ਜਾਤੀ (ਐੱਸਸੀ) ਵਰਗ ਸਬੰਧੀ ਕੀਤੀ ਗਈ ਕਥਿਤ ਟਿੱਪਣੀ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਬਿੱਟੂ ਨੂੰ ਨੋਟਿਸ ਜਾਰੀ ਕਰਕੇ 4 ਜੂਨ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ।

ਇਸ ਮਾਮਲੇ ਸਬੰਧੀ ਸੰਗਰੂਰ ਪੁਲਿਸ ਵੱਲੋਂ ਵੀ ਆਪਣਾ ਜਵਾਬ ਕਮਿਸ਼ਨ ਅੱਗੇ ਦਾਖਲ ਕਰ ਦਿੱਤਾ ਗਿਆ ਹੈ। ਹਾਲਾਂਕਿ ਰਵਨੀਤ ਸਿੰਘ ਬਿੱਟੂ ਇਸ ਵਿਵਾਦਿਤ ਬਿਆਨ ਲਈ ਪਹਿਲਾਂ ਹੀ ਜਨਤਕ ਤੌਰ 'ਤੇ ਮਾਫ਼ੀ ਮੰਗ ਚੁੱਕੇ ਹਨ। ਸੋਮਵਾਰ ਨੂੰ ਸੰਗਰੂਰ ਪੁਲਿਸ ਦੇ ਅਧਿਕਾਰੀ ਪੰਜਾਬ ਰਾਜ ਐੱਸਸੀ ਕਮਿਸ਼ਨ ਦੇ ਚੇਅਰਮੈਨ ਅੱਗੇ ਪੇਸ਼ ਹੋਏ। ਕਰੀਬ ਸਵਾ ਚਾਰ ਮਿੰਟ ਚੱਲੀ ਸੁਣਵਾਈ ਦੌਰਾਨ ਪੁਲਿਸ ਅਧਿਕਾਰੀ ਨੇ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਕਮਿਸ਼ਨ ਦੇ ਚੇਅਰਮੈਨ ਨੂੰ ਸੌਂਪ ਦਿੱਤੇ।

ਚੇਅਰਮੈਨ ਵੱਲੋਂ ਮਾਮਲੇ ਬਾਰੇ ਪੁੱਛੇ ਜਾਣ 'ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਵਾਦਿਤ ਬਿਆਨ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਆਏ ਹਨ। ਕਮਿਸ਼ਨ ਹੁਣ ਮਾਮਲੇ ਦੀ ਅਗਲੀ ਸੁਣਵਾਈ 4 ਜੂਨ ਨੂੰ ਕਰੇਗਾ, ਜਦੋਂ ਰਵਨੀਤ ਸਿੰਘ ਬਿੱਟੂ ਨੂੰ ਆਪਣਾ ਪੱਖ ਰੱਖਣ ਲਈ ਹਾਜ਼ਰ ਹੋਣਾ ਪਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi