Dailyhunt

ਅੰਮ੍ਰਿਤਸਰ: ਓਵਰਲੋਡ ਟਰੱਕ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਅੰਮ੍ਰਿਤਸਰ, 04 ਮਈ (ਹਿੰ.ਸ.)| ਬੀਤੀ ਦੇਰ ਰਾਤ ਰਾਜਾਸਾਂਸੀ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿੱਥੇ ਗੁਰੂ ਅਰਜਨ ਦੇਵ ਕਲੋਨੀ ਦੇ ਬਾਹਰ ਕਣਕ ਨਾਲ ਭਰੇ ਇੱਕ ਓਵਰਲੋਡ ਟਰੱਕ ਨੇ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਨੌਜਵਾਨ ਅਸ਼ਵਨੀ ਕੁਮਾਰ ਦੀ ਮੌਕੇ &dhapos;ਤੇ ਹੀ ਮੌਤ ਹੋ ਗਈ, ਜਦੋਂ ਉਸਦਾ ਸਿਰ ਟਰੱਕ ਦੇ ਟਾਇਰ ਹੇਠਾਂ ਆ ਗਿਆ।

ਮ੍ਰਿਤਕ ਅਸ਼ਵਨੀ ਕੁਮਾਰ ਗੁਰੂ ਅਰਜਨ ਦੇਵ ਕਲੋਨੀ ਦਾ ਰਹਿਣ ਵਾਲਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ। ਘਟਨਾ ਸਮੇਂ ਉਹ ਹੌਲੀ ਗਤੀ ਨਾਲ ਸੜਕ &dhapos;ਤੇ ਜਾ ਰਿਹਾ ਸੀ ਕਿ ਅਚਾਨਕ ਇੱਕ ਓਵਰਲੋਡ ਟਰੱਕ ਨੇ ਬਿਨਾਂ ਕਿਸੇ ਇਸ਼ਾਰੇ ਦੇ ਸਾਈਡ ਮਾਰੀ, ਜਿਸ ਕਾਰਨ ਹਾਦਸਾ ਵਾਪਰਿਆ। ਇੱਕ ਗੱਡੀ ਵਿੱਚ ਲੱਗੇ ਕੈਮਰੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਤਾ ਲੱਗਿਆ ਕਿ ਟਰੱਕ ਡਰਾਈਵਰ ਦੀ ਲਾਪਰਵਾਹੀ ਇਸ ਹਾਦਸੇ ਦੀ ਵਜ੍ਹਾ ਬਣੀ।

ਹਾਦਸੇ ਤੋਂ ਬਾਅਦ ਪਰਿਵਾਰ ਵੱਲੋਂ ਥਾਣਾ ਰਾਜਾਸਾਂਸੀ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ, ਪਰ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਟਰੱਕ ਜਾਂ ਡਰਾਈਵਰ ਦਾ ਪਤਾ ਲਗਾਇਆ ਗਿਆ ਹੈ। ਇਸ ਗੱਲ ਨੂੰ ਲੈ ਕੇ ਪਰਿਵਾਰ ਅਤੇ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਸੀਹ ਭਾਈਚਾਰੇ ਦੇ ਪੰਜਾਬ ਪ੍ਰਧਾਨ ਜੋਨ ਕੋਟਲੀ ਨੇ ਕਿਹਾ ਕਿ ਇਹ ਹਾਦਸਾ ਸਿਰਫ ਡਰਾਈਵਰ ਦੀ ਲਾਪਰਵਾਹੀ ਨਹੀਂ, ਸਗੋਂ ਇਲਾਕੇ ਵਿੱਚ ਨਜਾਇਜ਼ ਤੌਰ &dhapos;ਤੇ ਚੱਲ ਰਹੀ ਮੰਡੀ ਅਤੇ ਓਵਰਲੋਡਿੰਗ ਵੀ ਵੱਡਾ ਕਾਰਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਘਾੱਟ ਚੋੜੀ ਹੈ ਅਤੇ ਇੱਥੇ ਭਾਰੀ ਵਾਹਨਾਂ ਦੀ ਆਵਾਜਾਈ ਨਾਲ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ।

ਪਰਿਵਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇ 24 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ ਅਤੇ ਲੋੜ ਪੈਣ &dhapos;ਤੇ ਲਾਸ਼ ਨਾਲ ਧਰਨਾ ਵੀ ਦੇਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਚੱਲ ਰਹੀ ਨਜਾਇਜ਼ ਮੰਡੀ ਨੂੰ ਤੁਰੰਤ ਹਟਾਇਆ ਜਾਵੇ। ਉੱਧਰ, ਥਾਣਾ ਰਾਜਾਸਾਂਸੀ ਦੀ ਪੁਲਿਸ ਅਧਿਕਾਰੀ ਸਿਮਰਜੀਤ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ &dhapos;ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi