ਅੰਮ੍ਰਿਤਸਰ, 01 ਜੂਨ (ਹਿੰ.ਸ.)| ਅੰਮ੍ਰਿਤਸਰ ਵਿੱਚ ਸੋਮਵਾਰ ਦੁਪਹਿਰ ਜਿੱਥੇ ਇੱਕ ਸਰਕਾਰੀ ਅਧਿਆਪਕ ਦੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਆਪਣੀ ਬੇਟੀ ਨੂੰ ਟਿਊਸ਼ਨ ਛੱਡ ਕੇ ਘਰ ਵਾਪਸ ਜਾ ਰਹੇ ਸਨ, ਜਦੋਂ ਰਸਤੇ ਵਿੱਚ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਅਧਿਆਪਕ &dhapos;ਤੇ ਬੇਰਹਿਮੀ ਨਾਲ ਹਮਲਾ ਕਰਦੇ ਹੋਏ ਉਨ੍ਹਾਂ ਦਾ ਗਲਾ ਵੱਢ ਦਿੱਤਾ।
ਵਧੇਰੇ ਖੂਨ ਵਗਣ ਕਾਰਨ ਉਨ੍ਹਾਂ ਦੀ ਮੌਕੇ &dhapos;ਤੇ ਹੀ ਮੌਤ ਹੋ ਗਈ। ਘਟਨਾ ਨਰੈਣਗੜ੍ਹ ਡਰੇਨ ਦੇ ਨੇੜੇ ਕਰੀਬ 2 ਵਜੇ ਦੇ ਆਸ-ਪਾਸ ਵਾਪਰੀ।
ਮ੍ਰਿਤਕ ਦੀ ਪਛਾਣ ਪਿੰਡ ਤਲਵੰਡੀ ਦੇ ਰਹਿਣ ਵਾਲੇ ਜਗਦੀਪ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਉਨ੍ਹਾਂ ਦੀ ਲਾਸ਼ ਸੜਕ &dhapos;ਤੇ ਉਲਟੀ ਪਈ ਮਿਲੀ, ਜਦਕਿ ਮੌਕੇ ਤੋਂ ਖੂਨ ਅਤੇ ਹੋਰ ਨਿਸ਼ਾਨੀਆਂ ਵੀ ਮਿਲੀਆਂ ਹਨ। ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਬੇਟੀ ਨੂੰ ਟਿਊਸ਼ਨ ਛੱਡ ਕੇ ਘਰ ਵਾਪਸ ਆ ਰਹੇ ਸਨ, ਪਰ ਰਸਤੇ ਵਿੱਚ ਕੀ ਹੋਇਆ ਇਸ ਬਾਰੇ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਮੌਕੇ ਤੋਂ ਮ੍ਰਿਤਕ ਦੀ ਮੋਟਰਸਾਈਕਲ ਅਤੇ ਚੱਪਲਾਂ ਵੀ ਬਰਾਮਦ ਹੋਈਆਂ ਹਨ, ਜਿਸ ਨਾਲ ਹਮਲੇ ਦੀ ਸੰਭਾਵਨਾ ਮਜ਼ਬੂਤ ਹੋ ਜਾਂਦੀ ਹੈ।
ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਜਗਦੀਪ ਸਿੰਘ ਦਾ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਸੀ ਅਤੇ ਉਹ ਇੱਕ ਸ਼ਾਂਤ ਸੁਭਾਅ ਦੇ ਸਰਕਾਰੀ ਅਧਿਆਪਕ ਸਨ। ਅਚਾਨਕ ਹੋਈ ਇਸ ਹੱਤਿਆ ਨੇ ਪੂਰੇ ਪਰਿਵਾਰ ਅਤੇ ਇਲਾਕੇ ਨੂੰ ਸਹਿਮ ਵਿੱਚ ਪਾ ਦਿੱਤਾ ਹੈ। ਮਾਮਲੇ ਦੀ ਜਾਣਕਾਰੀ ਮਿਲਣ &dhapos;ਤੇ ਪੁਲਿਸ ਮੌਕੇ &dhapos;ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਅਤੇ ਗਲੇ &dhapos;ਤੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਵਾਰ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਮੌਕੇ &dhapos;ਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਕੁਝ ਘਰੇਲੂ ਵਿਵਾਦ ਦੀ ਗੱਲ ਵੀ ਸਾਹਮਣੇ ਆਈ ਹੈ, ਪਰ ਅਜੇ ਤੱਕ ਕਿਸੇ ਨਤੀਜੇ &dhapos;ਤੇ ਨਹੀਂ ਪਹੁੰਚਿਆ ਗਿਆ। ਪੁਲਿਸ ਨੇ ਕਿਹਾ ਕਿ ਹੱਤਿਆ ਦੇ ਕਾਰਨ ਅਤੇ ਹਮਲਾਵਰਾਂ ਦੀ ਪਛਾਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ &dhapos;ਤੇ ਤਫ਼ਤੀਸ਼ ਅੱਗੇ ਵਧਾਈ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH
