Dailyhunt
ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਾਨਤਾ ਲਾਜ਼ਮੀ: ਡਾ. ਬਲਬੀਰ ਸਿੰਘ

ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਾਨਤਾ ਲਾਜ਼ਮੀ: ਡਾ. ਬਲਬੀਰ ਸਿੰਘ

ਟਿਆਲਾ, 02 ਮਈ (ਹਿੰ.ਸ.)। ਪਟਿਆਲਾ ਦੇ ਰਣਜੀਤ ਨਗਰ ਵਿੱਚ ਆਲ ਇੰਡੀਆ ਅੰਬੇਡਕਰ ਮਹਾਸਭਾ (ਰਜਿ.) ਦੇ ਕੇਂਦਰੀ ਦਫ਼ਤਰ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸਮਾਜ ਸੇਵਕਾਂ, ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ।

ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਦੇ ਸੁਪਨਿਆਂ ਵਾਲਾ ਸਮਾਜ ਤਦ ਹੀ ਬਣ ਸਕਦਾ ਹੈ ਜਦੋਂ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਮਿਲਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਗਾਤਾਰ ਕਦਮ ਚੁੱਕ ਰਹੀ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਆ ਸਕੇ।

ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਬੀਮਾ ਦੇ ਕੇ ਸਰਕਾਰ ਨੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਓਹਨਾ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਖਰਚਾ ਘਟਿਆ ਹੈ।

ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ, ਮਜ਼ਦੂਰਾਂ ਦੀ ਭਲਾਈ ਲਈ ਖ਼ਾਸ ਯੋਜਨਾਵਾਂ ਲਿਆਉਣ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ &dhapos;ਤੇ ਮਜ਼ਬੂਤ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਮਹਾਸਭਾ ਦੇ ਕੌਮੀ ਪ੍ਰਧਾਨ ਰਾਕੇਸ਼ ਬਹਾਦਰ ਨੇ ਵੀ ਅਮਰੀਕ ਸਿੰਘ ਬੰਗੜ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਇੱਕ ਸੱਚੇ ਅੰਬੇਡਕਰਵਾਦੀ ਹਨ। ਉਨ੍ਹਾਂ ਦੱਸਿਆ ਕਿ ਸੰਗਠਨ ਦੇਸ਼ ਦੇ 18 ਰਾਜਾਂ ਵਿੱਚ ਸਰਗਰਮ ਹੈ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਅੰਬੇਡਕਰਵਾਦੀ ਸੋਚ ਨਾਲ ਜੋੜ ਰਿਹਾ ਹੈ।

ਪ੍ਰੋਗਰਾਮ ਦੌਰਾਨ ਕੌਮੀ ਖਜ਼ਾਨਚੀ ਰੀਨਾ ਗਾਵਸਕਰ ਵਾਲਮੀਕਿ, ਪੰਜਾਬ ਪ੍ਰਦੇਸ਼ ਪ੍ਰਧਾਨ ਨਿਰਮਲਜੀਤ, ਰੋਹਿਤ ਹੰਸ, ਸੁਖ ਰਾਮ ਅਤੇ ਉਪ ਪ੍ਰਧਾਨ ਪਲਵਿੰਦਰ ਸਿੰਘ ਦੋਸਾਂਝ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਿਰਮਲ ਚੌਹਾਨ, ਹਰਵਿੰਦਰ ਵਾਲੀਆ, ਭਗਤ ਰਾਜ ਤਿਸਾਵਰ, ਡਾ. ਬਲਰਾਜ ਬੇਦੀ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi