Dailyhunt
ਬਲਬੀਰ ਸਿੰਘ ਪਨੂੰ ਵਲੋਂ ਪਿੰਡ ਭੁੱਲਰ ਵਿਖੇ ਖੇਡ ਮੈਦਾਨ ਦਾ ਉਦਘਾਟਨ

ਬਲਬੀਰ ਸਿੰਘ ਪਨੂੰ ਵਲੋਂ ਪਿੰਡ ਭੁੱਲਰ ਵਿਖੇ ਖੇਡ ਮੈਦਾਨ ਦਾ ਉਦਘਾਟਨ

ਤਿਹਗੜ੍ਹ ਚੂੜੀਆਂ, 07 ਮਈ (ਹਿੰ.ਸ.)| ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਪਿੰਡ ਭੁੱਲਰ ਵਿਖੇ 26.75 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ.

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ।

ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਡ ਮੈਦਾਨ ਦੀ ਉਸਾਰੀ ਨਾਲ ਪਿੰਡ ਭੁੱਲਰ ਅਤੇ ਹੋਰ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ ਅਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi