Dailyhunt Logo
  • Light mode
    Follow system
    Dark mode
    • Play Story
    • App Story
ਬਲਬੀਰ ਸਿੰਘ ਸਿੱਧੂ ਨੇ ‘ਆਪ’ ਸਰਕਾਰ ਦੇ ਸਿਹਤ ਮਾਡਲ ’ਤੇ ਚੁੱਕੇ ਸਵਾਲ, ਸੈਕਟਰ-66 ਹਸਪਤਾਲ ਪ੍ਰੋਜੈਕਟ ਦਾ ਲਿਆ ਜਾਇਜ਼ਾ

ਬਲਬੀਰ ਸਿੰਘ ਸਿੱਧੂ ਨੇ ‘ਆਪ’ ਸਰਕਾਰ ਦੇ ਸਿਹਤ ਮਾਡਲ ’ਤੇ ਚੁੱਕੇ ਸਵਾਲ, ਸੈਕਟਰ-66 ਹਸਪਤਾਲ ਪ੍ਰੋਜੈਕਟ ਦਾ ਲਿਆ ਜਾਇਜ਼ਾ

ਮੋਹਾਲੀ, 04 ਅਗਸਤ (ਹਿੰ.ਸ.)| ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ &dhapos;ਆਪ ਦੀ ਸਿਹਤ ਦਾ ਰੀਐਲਟੀ ਚੈੱਕ&dhapos; ਮੁਹਿੰਮ ਤਹਿਤ ਸੈਕਟਰ-66 ਮੋਹਾਲੀ ਦਾ ਦੌਰਾ ਕਰਕੇ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ &dhapos;ਤੇ ਸਵਾਲ ਚੁੱਕੇ। ਉਨ੍ਹਾਂ ਉਸ ਸਥਾਨ ਦਾ ਜਾਇਜ਼ਾ ਲਿਆ, ਜਿੱਥੇ ਉਨ੍ਹਾਂ ਦੇ ਸਿਹਤ ਮੰਤਰੀ ਰਹਿੰਦਿਆਂ 350 ਬਿਸਤਰਿਆਂ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ।

ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹਸਪਤਾਲ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਇਸ ਪ੍ਰੋਜੈਕਟ ਲਈ 8.72 ਏਕੜ ਜ਼ਮੀਨ ਅਲਾਟ ਕੀਤੀ ਗਈ ਸੀ, 50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਮਨਜ਼ੂਰ ਕੀਤੀ ਗਈ ਸੀ ਅਤੇ ਟੈਂਡਰ ਪ੍ਰਕਿਰਿਆ ਵੀ ਪੂਰੀ ਕਰ ਲਈ ਗਈ ਸੀ।

ਸਿੱਧੂ ਨੇ ਦੋਸ਼ ਲਾਇਆ ਕਿ ਸਰਕਾਰ ਬਦਲਣ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਗਾਇਆ ਗਿਆ ਨੀਂਹ ਪੱਥਰ ਵੀ ਹਟਾ ਦਿੱਤਾ ਗਿਆ, ਜੋ ਮੋਹਾਲੀ ਦੇ ਲੋਕਾਂ ਦੀਆਂ ਉਮੀਦਾਂ ਨਾਲ ਅਨਿਆਏ ਹੈ।

ਉਨ੍ਹਾਂ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਨਿਸ਼ਾਨੇ &dhapos;ਤੇ ਲੈਂਦਿਆਂ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਅਜੇ ਤੱਕ ਕਿਉਂ ਅਧੂਰੇ ਪਏ ਹਨ। ਉਨ੍ਹਾਂ ਕਿਹਾ ਕਿ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਪਹਿਲਾਂ ਤੋਂ ਮਨਜ਼ੂਰ ਕੀਤੇ ਕੰਮ ਵੀ ਪੂਰੇ ਨਹੀਂ ਕੀਤੇ ਗਏ।

ਸਾਬਕਾ ਸਿਹਤ ਮੰਤਰੀ ਨੇ ਪੰਜਾਬ ਸਰਕਾਰ ਦੇ 10 ਲੱਖ ਰੁਪਏ ਦੇ ਇਲਾਜ ਵਾਲੇ ਕਾਰਡ &dhapos;ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਕਈ ਨਿੱਜੀ ਹਸਪਤਾਲਾਂ ਵਿੱਚ ਇਹ ਕਾਰਡ ਸਵੀਕਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨੂੰ ਇਲਾਜ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਸਿਹਤ ਨਾਲ ਸਬੰਧਤ ਪ੍ਰੋਜੈਕਟਾਂ ਵਿੱਚ ਦੇਰੀ ਦਾ ਸਿੱਧਾ ਅਸਰ ਆਮ ਲੋਕਾਂ &dhapos;ਤੇ ਪੈਂਦਾ ਹੈ। ਜੇਕਰ ਸੈਕਟਰ-66 ਦਾ ਹਸਪਤਾਲ ਸਮੇਂ ਸਿਰ ਬਣ ਜਾਂਦਾ ਤਾਂ ਮੋਹਾਲੀ ਅਤੇ ਆਸ-ਪਾਸ ਦੇ ਹਜ਼ਾਰਾਂ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮਿਲ ਸਕਦੀਆਂ ਸਨ।

ਉਨ੍ਹਾਂ ਐਲਾਨ ਕੀਤਾ ਕਿ &dhapos;ਆਪ ਦੀ ਸਿਹਤ ਦਾ ਰੀਐਲਟੀ ਚੈਕ&dhapos; ਮੁਹਿੰਮ ਤਹਿਤ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਸਰਕਾਰੀ ਹਸਪਤਾਲਾਂ ਦੀ ਜ਼ਮੀਨੀ ਹਕੀਕਤ ਲੋਕਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਡਾਕਟਰਾਂ, ਦਵਾਈਆਂ, ਮੈਡੀਕਲ ਉਪਕਰਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਜਾਵੇਗਾ।

ਬਲਬੀਰ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੈਕਟਰ-66 ਸਥਿਤ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਦੀ ਉਸਾਰੀ ਦਾ ਕੰਮ ਬਿਨਾਂ ਹੋਰ ਦੇਰੀ ਸ਼ੁਰੂ ਕੀਤਾ ਜਾਵੇ ਅਤੇ ਪਹਿਲਾਂ ਤੋਂ ਮਨਜ਼ੂਰ ਕੀਤੇ ਅਧੂਰੇ ਵਿਕਾਸੀ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi