Dailyhunt Logo
  • Light mode
    Follow system
    Dark mode
    • Play Story
    • App Story
ਬਟਾਲਾ ਪੁਲਿਸ ਨੇ ਅਪਰੇਸ਼ਨ ਪ੍ਰਹਾਰ 4.0 ਤਹਿਤ 102 ਮੁਲਜ਼ਮਾਂ ਨੂੰ ਕੀਤਾ ਕਾਬੂ

ਬਟਾਲਾ ਪੁਲਿਸ ਨੇ ਅਪਰੇਸ਼ਨ ਪ੍ਰਹਾਰ 4.0 ਤਹਿਤ 102 ਮੁਲਜ਼ਮਾਂ ਨੂੰ ਕੀਤਾ ਕਾਬੂ

ਟਾਲਾ, 04 ਅਗਸਤ (ਹਿੰ.ਸ.)| ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਨੇ ਦੱਸਿਆ ਕਿ ਗੌਰਵ ਯਾਦਵ ਡਾਇਰੈਕਟਰ ਜਰਨਲ ਪੁਲਿਸ, ਪੰਜਾਬ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਰਨਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵਿਜ਼ਨ ਹੇਠ ਮਾੜੇ ਅਨਸਰਾਂ ਖਿਲਾਫ ਬਟਾਲਾ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ 4.0 ਤਹਿਤ ਗੈਂਗਸਟਰਾਂ, ਨਸ਼ਾ ਤਸਕਰੀ, ਗੈਰਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖਿਲਾਫ ਵਿਸ਼ੇਸ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜ਼ਮਾਂ ਅਤੇ ਗੈਗਸਟਰਾਂ ਦੇ ਸਾਥੀਆਂ ਅਤੇ ਉਨ੍ਹਾਂ ਦੇ ਟਿਕਾਣਿਆਂ 'ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਨ੍ਹਾਂ ਇਲਾਕਿਆਂ ਦੀ ਸਰਚ ਕੀਤੀ ਜਾ ਰਹੀ ਹੈ। ਇਸ ਆਪਰੇਸ਼ਨ ਦੌਰਾਨ 102 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ, 56 ਗ੍ਰਾਮ ਹੈਰੋਇਨ, 120 ਗੋਲੀਆਂ, 150 ਗ੍ਰਾਮ ਸੋਨਾ, 01 ਮੋਟਰਸਾਈਕਲ, 64 ਰੋਕੂ ਕਾਰਵਾਈਆਂ, 05 ਪੀ.ਓ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪ੍ਰਹਾਰ ਤਹਿਤ 04 ਐੱਸ.ਪੀ 08 ਡੀ.ਐੱਸ.ਪੀ, 355 ਐਨਜੀਓਜ ਅਤੇ 435 ਈਪੀਓਜ ਤਾਇਨਾਤ ਕੀਤੇ ਗਏ ਸਨ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਟਾਲਾ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੀ ਹੈ। ਆਮ ਲੋਕਾਂ ਦੀ ਸੁਰੱਖਿਆਂ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਬਟਾਲਾ ਪੁਲਿਸ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀਆਂ ਜਾਂ ਅਪਰਾਧਿਕ ਗਤੀਵਿਧੀ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ 'ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi