Dailyhunt Logo
  • Light mode
    Follow system
    Dark mode
    • Play Story
    • App Story
ਬਠਿੰਡਾ ਵਿੱਚ ਦੋਹਰੇ ਕਤਲ ਦੇ ਦੋਸ਼ੀ ਦਾ ਗੈਰ-ਕਾਨੂੰਨੀ ਘਰ ਢਾਹਿਆ

ਬਠਿੰਡਾ ਵਿੱਚ ਦੋਹਰੇ ਕਤਲ ਦੇ ਦੋਸ਼ੀ ਦਾ ਗੈਰ-ਕਾਨੂੰਨੀ ਘਰ ਢਾਹਿਆ

Hindusthan Samachar 4 months ago

ਬਠਿੰਡਾ, 01 ਜੂਨ (ਹਿੰ.ਸ.)| ਬਠਿੰਡਾ ਵਿੱਚ ਸਿਵਲ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਨਾਜਾਇਜ਼ ਕਬਜ਼ੇ 'ਤੇ ਬਣੇ ਇੱਕ ਮਕਾਨ ਨੂੰ ਢਾਹ ਦਿੱਤਾ। ਇਹ ਕਾਰਵਾਈ ਧੋਬੀਆਣਾ ਬਸਤੀ ਵਿੱਚ ਕੀਤੀ ਗਈ। ਜਿਸ ਵਿਅਕਤੀ ਦੇ ਮਕਾਨ 'ਤੇ ਕਾਰਵਾਈ ਕੀਤੀ ਗਈ, ਉਸ ਖ਼ਿਲਾਫ਼ ਡਬਲ ਮਰਡਰ ਸਮੇਤ ਕਈ ਅਪਰਾਧਿਕ ਅਤੇ ਨਸ਼ਾ ਤਸਕਰੀ ਨਾਲ ਸੰਬੰਧਿਤ ਮਾਮਲੇ ਦਰਜ ਹਨ।

ਡੀ.ਐਸ.ਪੀ. ਅਰੁਣ ਮੁੰਡਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਪ੍ਰਸ਼ਾਸਨ ਵੱਲੋਂ ਪੁਲਿਸ ਬਲ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਸਾਂਝੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਕਿਹਾ ਕਿ ਧੋਬੀਆਣਾ ਬਸਤੀ ਵਿੱਚ ਨਾਜਾਇਜ਼ ਕਬਜ਼ੇ 'ਤੇ ਬਣੇ ਮਕਾਨ ਨੂੰ ਢਾਹਿਆ ਗਿਆ ਹੈ ਅਤੇ ਇਸ ਸਬੰਧੀ ਸਿਵਲ ਪ੍ਰਸ਼ਾਸਨ ਪਹਿਲਾਂ ਹੀ ਨੋਟਿਸ ਜਾਰੀ ਕਰ ਚੁੱਕਾ ਸੀ।

ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਹੁਣ ਤੱਕ ਜ਼ਿਲ੍ਹੇ ਵਿੱਚ 14 ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਚੁੱਕਾ ਹੈ। 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਇਸ ਮੁਹਿੰਮ ਦੌਰਾਨ ਹੁਣ ਤੱਕ 2500 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 3400 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਪੁਲਿਸ ਨੇ ਇਹ ਵੀ ਦੱਸਿਆ ਕਿ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ਵਿੱਚ ਕਰੀਬ 1400 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਜਿਸ ਵਿਅਕਤੀ ਦੇ ਮਕਾਨ 'ਤੇ ਅੱਜ ਕਾਰਵਾਈ ਕੀਤੀ ਗਈ, ਉਸ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਹੈ।

ਬਠਿੰਡਾ ਦੀ ਐੱਸਐੱਸਪੀ ਜੋਤੀ ਯਾਦਵ ਬੈਂਸ ਦੇ ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਕੋਈ ਵੀ ਸ਼ੱਕੀ ਜਾਂ ਅਪਰਾਧਿਕ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi