ਚੰਡੀਗੜ, 06 ਮਈ (ਹਿੰ.ਸ.)|ਪੰਜਾਬ ਵਿੱਚ ਇੱਕ ਹਫ਼ਤੇ ਦੌਰਾਨ ਹੋਏ ਤਿੰਨਧਮਾਕਿਆਂ ਨੂੰ ਲੈ ਕੇ ਸਿਆਸੀ ਮਾਹੌਲਗਰਮਾ ਗਿਆ ਹੈ। ਇਸ ਮਾਮਲੇ &dhapos;ਚ ਭਾਜਪਾ ਅਤੇ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਜਾ ਰਿਹਾ ਹੈ, ਜਦਕਿ ਮੁੱਖ ਮੰਤਰੀ ਨੇ ਇਨ੍ਹਾਂ ਘਟਨਾਵਾਂ ਲਈ ਭਾਜਪਾ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ।
ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਮੌਕੇ ਗੱਲਬਾਤ ਕਰਦੇ ਹੋਏਮੁੱਖ ਮੰਤਰੀ ਮਾਨਨੇ ਕਿਹਾ ਕਿ ਪੰਜਾਬ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਭਾਜਪਾ ਦਾ &dhapos;ਸਟਾਈਲ&dhapos; ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦੇ ਹਥਕੰਡੇ ਵਰਤ ਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਹਿੰਸਾ ਦਾ ਮਾਹੌਲ ਬਣਾਕੇ ਲੋਕਾਂ ਨੂੰ ਡਰਾ-ਧਮਕਾ ਕੇ ਵੋਟ ਹਾਸਲ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆਵੇ, ਕਿਉਂਕਿ ਪੰਜਾਬ ਇੱਕ ਸ਼ਾਂਤਮਈ ਰਾਜ ਹੈ ਜਿੱਥੇ ਲੋਕ &dhapos;ਸਰਬੱਤ ਦਾ ਭਲਾ&dhapos; ਮੰਗਦੇ ਹਨ। ਉਨ੍ਹਾਂ ਹੋਰ ਕਿਹਾ ਕਿ ਭਾਜਪਾ ਜਿਸ ਵੀ ਰਾਜ ਵਿੱਚ ਜਾਂਦੀ ਹੈ, ਉੱਥੇ ਪਹਿਲਾਂ ਟਕਰਾਅ ਪੈਦਾ ਕਰਦੀ ਹੈ। ਮੁੱਖ ਮੰਤਰੀ ਮਾਨ ਨੇ ਇਹ ਵੀ ਦੋਸ਼ ਲਗਾਇਆ ਕਿ ਭਾਜਪਾ ਬੇਅਦਬੀ ਕਾਨੂੰਨ ਨਾਲ ਨਾਰਾਜ਼ ਹੈ ਕਿਉਂਕਿ ਇਸ ਰਾਹੀਂ ਲੋਕਾਂ ਨੂੰ ਭੜਕਾਉਣ ਦੀਆਂ ਕੋਸ਼ਿਸ਼ਾਂ ਹੁਣ ਅਸਫਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਖ਼ਤ ਕਾਨੂੰਨਾਂ ਕਾਰਨ ਹੁਣ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਹੀਂਕਰੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH

