Dailyhunt Logo
  • Light mode
    Follow system
    Dark mode
    • Play Story
    • App Story
ਡੇਰਾ ਬਾਬਾ ਮੁਰਾਦ ਸ਼ਾਹ ਜੀ ਨਕੋਦਰ ਵਿਖੇ ਮੇਲੇ ਦੌਰਾਨ ਸਖਤ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ

ਡੇਰਾ ਬਾਬਾ ਮੁਰਾਦ ਸ਼ਾਹ ਜੀ ਨਕੋਦਰ ਵਿਖੇ ਮੇਲੇ ਦੌਰਾਨ ਸਖਤ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ

ਲੰਧਰ, 02 ਮਈ (ਹਿੰ.ਸ.)। ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਡੇਰਾ ਬਾਬਾ ਮੁਰਾਦ ਸ਼ਾਹ ਜੀ, ਨਕੋਦਰ ਵਿਖੇ ਚੱਲ ਰਹੇ ਮੇਲੇ ਅਤੇ ਧਾਰਮਿਕ ਸਮਾਗਮਾਂ ਦੌਰਾਨ ਵਿਸ਼ੇਸ਼ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ। ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਾਨੂੰਨ-ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧ ਸੁਚਾਰੂ ਬਣਾਈ ਰੱਖਣ ਲਈ ਲਗਭਗ 800 ਪੁਲਿਸ ਕਰਮਚਾਰੀ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 03 ਐਸਪੀ ਰੈਂਕ ਅਤੇ 12 ਡੀਐਸਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

ਸੀਨੀਅਰ ਅਧਿਕਾਰੀਆਂ ਵੱਲੋਂ ਖੁਦ ਮਹੱਤਵਪੂਰਨ ਡਿਊਟੀ ਪੁਆਇੰਟਾਂ &dhapos;ਤੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਥਾਵਾਂ &dhapos;ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਮੇਲਾ ਖੇਤਰ ਦੇ ਆਲੇ-ਦੁਆਲੇ ਮਜ਼ਬੂਤ ਪੁਲਿਸ ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ। ਪੰਜਾਬ ਪੁਲਿਸ ਦੀ ਮਾਊਂਟਡ ਫੋਰਸ, ਪੀਸੀਆਰ ਟੀਮਾਂ ਅਤੇ ਐਮਰਜੈਂਸੀ ਰਿਸਪਾਂਸ ਵਾਹਨ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਭੀੜ ਵਾਲੇ ਇਲਾਕਿਆਂ ਵਿੱਚ ਨਿਗਰਾਨੀ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਪੁਲਿਸ ਕਰਮਚਾਰੀ ਦਿਨ-ਰਾਤ ਦੀਆਂ ਸ਼ਿਫਟਾਂ ਵਿੱਚ ਡਿਊਟੀ ਨਿਭਾ ਰਹੇ ਹਨ ਤਾਂ ਜੋ ਸਮਾਗਮ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ &dhapos;ਤੇ ਲਗਾਤਾਰ ਨਿਗਰਾਨੀ ਬਣੀ ਰਹੇ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਰੂਟਾਂ &dhapos;ਤੇ ਟ੍ਰੈਫਿਕ ਡਾਇਵਰਸ਼ਨ ਅਤੇ ਦਿਸ਼ਾ-ਨਿਰਦੇਸ਼ਾਂ ਸਬੰਧੀ ਵਿਸ਼ੇਸ਼ ਸਾਈਨ ਬੋਰਡ ਅਤੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ, ਤਾਂ ਜੋ ਯਾਤਰੀਆਂ ਨੂੰ ਸਹੀ ਰਸਤੇ ਦੀ ਜਾਣਕਾਰੀ ਮਿਲ ਸਕੇ ਅਤੇ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟ੍ਰੈਫਿਕ ਡਾਇਵਰਸ਼ਨ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਡਾਇਵਰਟ ਕੀਤਾ ਜਾ ਰਿਹਾ ਹੈ, ਤਾਂ ਜੋ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਹਲਕੇ ਵਾਹਨਾਂ, ਭਾਰੀ ਵਾਹਨਾਂ ਅਤੇ ਵੀਆਈਪੀ ਵਾਹਨਾਂ ਲਈ ਵੱਖ-ਵੱਖ ਪਾਰਕਿੰਗ ਪ੍ਰਬੰਧ ਵੀ ਕੀਤੇ ਗਏ ਹਨ। ਜਲੰਧਰ ਦਿਹਾਤੀ ਪੁਲਿਸ ਵੱਲੋਂ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਨਿਰਧਾਰਤ ਰੂਟਾਂ ਦਾ ਹੀ ਇਸਤੇਮਾਲ ਕਰਨ ਅਤੇ ਡਿਊਟੀ &dhapos;ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਸਹਿਯੋਗ ਕਰਨ, ਤਾਂ ਜੋ ਮੇਲਾ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi