Dailyhunt Logo
  • Light mode
    Follow system
    Dark mode
    • Play Story
    • App Story
ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ

ਮੋਹਾਲੀ, 08 ਜੁਲਾਈ (ਹਿੰ.ਸ.)| ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 59ਵੀਂ ਲੜੀ ਦੇ 5959ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੀਬੀ ਰਾਜਵੰਤ ਕੌਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ।

ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਗੁਰਭੇਜ ਸਿੰਘ ਜੀ ਰਾਣੀਮਾਜਰਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਸ਼ੋਮਣੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ, ਭਾਈ ਸੰਤੋਖ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਤਵੰਤ ਸਿੰਘ ਪਟਿਆਲੇ ਵਾਲੇ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਰਜਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਪ੍ਰੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਲੱਡੂ, ਜਲੈਬੀਆਂ ਕਈ ਤਰਾਂ ਦੇ ਮਿਸ਼ਠਾਨਾ ਅਤੇ ਗੁਰੂ ਕਾ ਅਤੁੱਟ ਲੰਗਰ ਵਿੱਚ ਸੰਗਤਾਂ ਨੂੰ ਵਰਤਾਇਆ ਗਿਆ ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਪੁਰਬ ਦੇ ਮੌਕੇ 29 ਨਵੰਬਰ 1993 ਤੋਂ ਅਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਇਹ ਸਦੀਵੀ ਲੜੀ ਲਗਾਤਾਰ ਚੱਲ ਰਹੀ ਹੈ ਜੀ। ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਤੇ ਵਿਸ਼ਾਲ ਗੁਰਮਤਿ ਸਮਾਗਮ ਤੇ ਮਹਾਨ ਜਗ ਦਾ ਆਯੋਜਨ ਕੀਤਾ ਜਾਂਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi